Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Education

ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਵੀਪ ਗਤੀਵਿਧੀਆਂ

May 20, 2024 02:30 PM
SehajTimes
ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਦੱਸਿਆ ਗਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਮਿਤੀ 1 ਜੂਨ 2024 ਨੂੰ ਹੋਣ ਵਾਲੀਆਂ ਵੋਟਾਂ ਬਾਰੇ ਜਾਗਰੂਕਤਾ ਸਬੰਧੀ ਇਲੈਕਟ੍ਰੋਰਲ ਲਿਟਰੇਸੀ ਕਲੱਬ ਅਧੀਨ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਵੱਲੋਂ  ਵੱਖ-ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਕੀਤੀਆਂ ਗਈਆਂ।ਇਸੇ ਕੜੀ ਤਹਿਤ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਬਾਲਪੁਰ, ਬੂਥ ਨੰਬਰ 124 ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ ਤੇ ਮਹਿੰਦੀ ਮੁਕਾਬਲੇ, ਪੋਸਟਰ ਮੁਕਾਬਲੇ ਕੀਤੇ ਗਏ। ਸਵੀਪ ਟੀਮ ਦੁਆਰਾ ਇਹਨਾਂ ਸਕੂਲੀ ਵਿਦਿਆਰਥੀਆਂ ਨੂੰ ਵੋਟਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਗਿਆ ਤਾਂ ਜੋ ਸਕੂਲੀ ਬੱਚਿਆਂ ਨੂੰ ਵੋਟਾਂ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ।

 
ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭੜੀ, ਤਹਿਸੀਲ ਖਮਾਣੋਂ ਸਵੀਪ ਟੀਮ ਵੱਲੋਂ ਆਮ ਜਨਤਾ ਨੂੰ ਵੋਟ ਦੀ ਮਹੱਤਤਾ ਬਾਰੇ  ਜਾਗਰੂਕ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਸਰਕਾਰੀ ਮਿਡਲ ਸਮਾਰਟ ਸਕੂਲ ਭਾਂਬਰੀਆਂ ਦੇ ਵਿਦਿਆਰਥੀਆਂ ਵੱਲੋਂ ਵੀ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਵਿਧਾਨ ਸਭਾ ਹਲਕਾ ਅਮਲੋਹ -56 ਵਿਖੇ ਸਵੀਪ ਨੋਡਲ ਅਫਸਰ ਸ਼੍ਰੀ ਅੱਛਰਪਾਲ ਸ਼ਰਮਾ ਵੱਲੋਂ ਬੀ. ਐਲ.ਓਜ਼ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਹਨਾ ਨੂੰ ਵੋਟ ਦੀ ਪ੍ਰਤੀਸ਼ਤਤਾ ਵਧਾਉਣ ਲਈ ਉਪਰਾਲੇ ਕਰਨ ਲਈ ਕਿਹਾ ਗਿਆ। ਸਵੀਪ ਨੋਡਲ ਅਫਸਰਾਂ ਅਤੇ ਬਲਾਕ ਵਿਕਾਸ ਪ੍ਰੋਜੈਕਟ ਅਫਸਰ-ਕਮ-ਪੀ.ਡਬਲਿਊ. ਡੀ ਨੋਡਲ ਅਫਸਰਾਂ ਦੁਆਰਾ ਲਗਾਤਾਰ ਹਰ ਪਿੰਡ/ਸ਼ਹਿਰ, ਡੋਰ ਟੂ ਡੋਰ ਜਾ ਕੇ ਸਵੀਪ ਗਤੀਵਿਧੀਆਂ ਰਾਹੀਂ ਨੌਜਵਾਨਾਂ, ਬਜ਼ੁਰਗਾਂ, ਔਰਤਾਂ, ਦਿਵਿਆਂਗਜਨਾਂ ਆਦਿ ਹਰ ਵਰਗ ਦੇ ਵੋਟਰਾਂ ਨੂੰ ਵੋਟਾਂ ਪ੍ਰਤੀ ਪ੍ਰੇਰਿਤ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਵਾਰ ਦੀਆਂ ਲੋਕ ਸਭਾ 2024 ਦੀਆਂ ਚੋਣਾਂ ਵਿੱਚ ਕੋਈ ਵੀ ਵੋਟਰ ਆਪਣੀ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ।
 
 
 
 

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ