Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

May 20, 2024 03:32 PM
SehajTimes

ਮੋਹਾਲੀ : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਹਰ ਵਰਗ ਨੂੰ ਵੋਟ ਲਈ ਜਾਗਰੂਕ ਕਰਨ ਦੇ ਯਤਨਾਂ ਤਹਿਤ ਮਹਿਲਾ ਵੋਟਰਾਂ ਦੀ ਲੋਕਤੰਤਰ ਵਿੱਚ ਭਾਗੀਦਾਰੀ ਨੂੰ ਦਰਸਾਉਂਦਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਐੱਸ ਏ ਐੱਸ ਨਗਰ, ਮੋਹਾਲੀ ਵਿਖੇ ਆਰਟਿਸਟ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਤਿਆਰ ਕੰਧ-ਚਿੱਤਰ “ਲੋਕਤੰਤਰ ਦੀ ਮਾਤਾ” (ਮਦਰ ਆਫ਼ ਡੈਮੋਕ੍ਰੇਸੀ) ਹਰ ਇੱਕ ਦਾ ਧਿਆਨ ਖਿੱਚ ਰਿਹਾ ਹੈ ਤੇ ਸੈਲਫੀ ਪੁਆਇੰਟ ਵਜੋਂ ਚਰਚਿਤ ਹੋ ਰਿਹਾ ਹੈ।

 

ਇਸ ਕੰਧ ਚਿੱਤਰ ਨੂੰ ਉੰਗਲੀ ਦੇ ਨਿਸ਼ਾਨ ਉਪਰ ਨੀਲੀ ਸਿਆਹੀ (ਵੋਟ ਮਾਰਕ) ਦਾ ਨਿਸ਼ਾਨ ਲਾ ਕੇ ਖਰਚਾ ਅਬਜ਼ਰਵਰ, ਲੋਕ ਸਭਾ ਹਲਕਾ ਪਟਿਆਲਾ, ਸ਼੍ਰੀਮਤੀ ਮੀਤੂ ਅਗਰਵਾਲ  (ਆਈ ਆਰ ਐੱਸ) ਨੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਹਲਕਾ ਡੇਰਾਬੱਸੀ ਦੇ ਸਹਾਇਕ ਰਿਟਰਨਿੰਗ ਅਫ਼ਸਰ ਹਿਮਾਂਸ਼ੂ ਗੁਪਤਾ ਵੀ ਨਾਲ ਸਨ। 

ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ . ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਇਸ ਕੰਧ ਚਿੱਤਰ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਲੋਕਤੰਤਰ ਦੀ ਮਾਤਾ ਨੂੰ ਦਰਸਾਉਂਦਾ ਇਹ ਕੰਧ ਚਿੱਤਰ ਰਾਸ਼ਟਰਪਤੀ ਅਵਾਰਡੀ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਤਿਆਰ ਕੀਤਾ ਗਿਆ ਹੈ।

 

ਇਸ ਚਿੱਤਰ ਵਿੱਚ ਨਵੇਂ ਪਾਰਲੀਮੈਂਟ  ਭਵਨ ਅਤੇ ਪਹਿਲੇ ਪਾਰਲੀਮੈਂਟ ਭਵਨ ਦੇ ਸੁਮੇਲ ਨਾਲ ਮਹਿਲਾਵਾਂ ਦੇ ਅਣਗਿਣਤ ਹੱਥਾਂ ਨੂੰ ਮਜ਼ਬੂਤੀ ਨਾਲ “ਇਲੈਕਟ੍ਰਾਨਿਕ ਵੋਟਿੰਗ ਮਸ਼ੀਨ” ਦੇ ਬਟਨ ਦਬਾਉਂਦੇ ਹੋਏ ਦਿਖਾਇਆ ਗਿਆ ਹੈ। ਖਰਚਾ ਅਬਜ਼ਵਰ ਮੀਤੂ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਥਾਵਾਂ ਉੱਪਰ ਵੋਟਰ ਜਾਗਰੂਕਤਾ ਲਈ ਬਣੇ ਕੰਧ ਚਿੱਤਰਾਂ ਦੀ ਸ਼ਲਾਘਾ ਕਰਦੇ ਹੋਏ, ਸਮੂਹ ਵੋਟਰਾਂ ਨੂੰ ਇੱਕ ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬਣੇ ਕੰਧ ਚਿੱਤਰ “ਪੰਜ-ਆਬ ਕਰੇਗਾ ਵੋਟ, ਆਈ ਗੋ ਫਾਰ ਵੋਟ, ਇੱਕ ਜੂਨ ਨੂੰ ਪੰਜਾਬ ਕਰੇਗਾ ਵੋਟ” ਹਰ ਰੋਜ ਸੈਂਕੜਿਆਂ ਦੀ ਤਾਦਾਦ ਵਿਚ ਆਪਣੇ ਰੋਜ਼ਮਰ੍ਹਾ ਦੇ ਕੰਮਾਂ ਲਈ ਡੀ ਏ ਸੀ ਵਿੱਚ ਆਉਣ ਵਾਲੇ ਸ਼ਹਿਰੀਆਂ ਲਈ ਖਿੱਚ ਦਾ ਕੇਂਦਰ ਬਣ ਗਏ ਹਨ ਅਤੇ ਵੋਟਰ ਇਹਨਾਂ ਚਿੱਤਰਾਂ ਨਾਲ ਤਸਵੀਰਾਂ ਖਿਚਵਾਕੇ ਸ਼ੋਸ਼ਲ ਮੀਡੀਆ ਉਪਰ ਪਾ ਰਹੇ ਹਨ। ਚੋਣ ਤਹਿਸੀਲਦਾਰ ਸੰਜੇ ਕੁਮਾਰ ਨੇ ਦੱਸਿਆ ਕਿ ਜਿੱਥੇ ਇਹ ਚਿੱਤਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇ ਰਹੇ ਹਨ ਉੱਥੇ  ਮੁੱਖ ਚੋਣ ਅਫਸਰ ਪੰਜਾਬ ਦੇ ਪਲਾਸਟਿਕ ਮੁਕਤ ਸ਼ੁਧ ਵਾਤਾਵਰਣ ਦੀ ਵੀ ਪ੍ਰੋੜ੍ਹਤਾ ਕਰਦੇ ਹਨ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ