Wednesday, September 17, 2025

Chandigarh

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

May 20, 2024 06:36 PM
SehajTimes
ਉਮੀਦਵਾਰਾਂ ਦੇ ਵੇਰਵੇ ਕੇਵਾਈਸੀ ਐਪ ਉੱਤੇ ਉਪਲੱਬਧ: ਮੁੱਖ ਚੋਣ ਅਧਿਕਾਰੀ
 
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ (KYC App) ਉੱਤੇ ਦੇਖ ਸਕਦੇ ਹਨ। ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ। 
 
ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ  ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। 
ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਆਜ਼ਾਦ ਉਮੀਦਵਾਰ ਸ਼ਾਮਲ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ।  ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਸਿਬਿਨ ਸੀ ਨੇ ਦੱਸਿਆ ਕਿ ਚੋਣ ਤਿਆਰੀਆਂ ਅੰਤਿਮ ਪੜਾਅ ਉੱਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। 

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ