Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

May 20, 2024 07:29 PM
SehajTimes

ਅਮਲੋਹ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਦੇਸ਼ ਭਗਤ ਯੂਨੀਵਰਸਿਟੀ ਵਿਖੇ ਪੋਲਿੰਗ ਸਟਾਫ਼ ਜਿਸ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ,  ਸਹਾਇਕ  ਪ੍ਰੀਜ਼ਾਈਡਿੰਗ ਅਫ਼ਸਰ ਤੇ ਪੋਲਿੰਗ ਅਫ਼ਸਰ ਸ਼ਾਮਲ ਸਨ, ਦੀ ਟ੍ਰੇਨਿੰਗ ਕਰਵਾਈ ਗਈ। ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦਹੁਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਤੇ ਸੁਚੱਜੇ ਢੰਗ ਨਾਲ ਕਰਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਹੀ ਪੋਲਿੰਗ ਸਟਾਫ਼ ਦੀ 02 ਸ਼ਿਫਟਾਂ ਵਿੱਚ ਟ੍ਰੇਨਿੰਗ ਕਰਵਾਈ ਗਈ ਹੈ।

ਇਸ ਟ੍ਰੇਨਿੰਗ ਵਿੱਚ ਪੋਲਿੰਗ ਸਟਾਫ਼ ਦੇ 804 ਮੈਂਬਰ ਸ਼ਾਮਲ ਹੋਏ। ਟ੍ਰੇਨਿੰਗ ਹਾਸਲ ਕਰਨ ਵਾਲ਼ਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਜੁੜਿਆ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਏ। ਚੋਣਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਪੋਲਿੰਗ ਸਟਾਫ਼ ਦੀ ਬਹੁਤ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਤੇ ਪੋਲਿੰਗ ਸਟਾਫ਼ ਨੂੰ ਮਾਸਟਰ ਟਰੇਨਰਜ਼ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਟ੍ਰੇਨਿੰਗ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਚੋਣ ਅਮਲੇ ਦੇ ਕਿਸੇ ਵੀ ਮੈਂਬਰ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਕਮ ਐੱਸ ਡੀ ਐਮ ਦੇ ਧਿਆਨ ਵਿੱਚ ਲੈਕੇ ਆਉਣ।

ਸ਼੍ਰੀਮਤੀ ਸ਼ੇਰਗਿੱਲ ਨੇ ਨਾਗਰਿਕਾਂ ਲਈ ਵੋਟਿੰਗ ਦੀ ਸਹੂਲਤ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਦੇ ਚੋਣ ਕਮਿਸ਼ਨ ਦੀ ਪਹਿਲਕਦਮੀ ਤਹਿਤ ਬਣਾਏ ਜਾ ਰਹੇ ਮਾਡਲ ਵੋਟਿੰਗ ਬੂਥਾਂ ਦੇ ਨਾਲ ਨਾਲ ਪਿੰਕ ਬੂਥਾਂ ਬਾਰੇ ਵੀ ਦੱਸਿਆ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਲੋਕਾਂ ਦੀ ਵੋਟ ਪਾਉਣ ਦੇ ਹੱਕ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐੱਸ ਡੀ ਐਮ ਅਮਲੋਹ ਕਰਨਦੀਪ ਸਿੰਘ, ਤਹਿਸੀਲਦਾਰ ਜਿਨਸੂ ਬਾਂਸਲ ਸਮੇਤ ਵੱਖੋ ਵੱਖ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ