Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਚ, ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

May 21, 2024 05:44 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਸ਼ਹਿਰ ਦੇ ਵਾਰਡ ਨੰਬਰ ਗਿਆਰਾਂ ਅਤੇ ਨਵਾਂ ਬਾਜ਼ਾਰ ਦੀ ਬੈਕ ਸਾਈਡ ਘਰਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਭੜਕੀਆਂ ਔਰਤਾਂ ਨੇ ਮੰਗਲਵਾਰ ਨੂੰ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਖ਼ਾਲੀ ਬਾਲਟੀਆਂ ਲੈਕੇ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਦਾ ਕਹਿਣਾ ਹੈ ਕਿ ਮੌਜੂਦਾ ਸਰਕਾਰ ਦੇ ਰਾਜ ਦੌਰਾਨ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ।ਇਸ ਮੌਕੇ ਨਵਪ੍ਰੀਤ ਕੌਰ ਅਤੇ ਵੀਰਪਾਲ ਕੌਰ ਨੇ ਕਿਹਾ ਕਿ ਉਨਾਂ ਦੇ ਘਰਾਂ ਵਿੱਚ ਪਿਛਲੇ ਪੰਜ ਦਿਨ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਆ ਰਹੀ ਜਿਸ ਕਾਰਨ ਮੁਹੱਲੇ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਨਾਲ ਜੂਝਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਨਾ ਆਉਣ ਕਾਰਨ ਬੱਚਿਆਂ ਦਾ ਨਹਾਉਣਾ ਤਾਂ ਦੂਰ ਦੀ ਗੱਲ ਹੈ ਪੀਣ ਵਾਲੇ ਪਾਣੀ ਨੂੰ ਵੀ ਤਰਸ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਨ ਉਨਾਂ ਦੇ ਘਰਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਤੁਰੰਤ ਉਪਰਾਲੇ ਕਰੇ ਨਹੀਂ ਤਾਂ ਉਹ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨ ਲਈ ਮਜ਼ਬੂਰ ਹੋਣਗੇ।ਇਸ ਮੌਕੇ ਹਰਪਾਲ ਕੌਰ,ਚਰਨਜੀਤ ਕੌਰ,ਸਵਜੀਤ ਕੌਰ,ਲਕਸ਼ਮੀ ਰਾਣੀ,ਲਵਪ੍ਰੀਤ ਕੌਰ,ਮੋਨਿਕਾ ਰਾਣੀ,ਖੁਸ਼ਪਾਲ ਕੌਰ,ਅਵਨਜੀਤ ਕੌਰ,ਪ੍ਰਨੀਤ ਕੌਰ,ਜੀਵਨਜੋਤ ਕੌਰ ਅਤੇ ਬਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ। ਉਧਰ ਨਗਰ ਕੌਂਸਲ  ਅਧਿਕਾਰੀਆਂ ਨੇ ਕਿਹਾ ਕਿ ਉਕਤ ਮਾਮਲੇ ਦਾ ਹੱਲ ਜਲਦੀ ਕਰ ਦਿੱਤਾ ਜਾਵੇਗਾ। ਕਿਸੇ ਵੀ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। 

Have something to say? Post your comment

 

More in Malwa

ਐਗਰੋ ਇਨਪੁੱਟਸ ਡੀਲਰ ਐਸੋਸੀਏਸ਼ਨ ਦੀ ਸਰਬ ਸੰਮਤੀ ਨਾਲ ਚੋਣ

ਪੰਜਾਬੀ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ 'ਤੇ

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਰਿਟਾਇਰਡ ਮੁੱਖ ਅਧਿਆਪਕ ਦੇਵ ਰਾਜ ਸ਼ਰਮਾ ਵਲੋਂ ਮਾਤਾ ਬਚਨੀ ਦੇਵੀ ਦੀ ਯਾਦ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਨੌਜਵਾਨਾਂ ਵਿੱਚ ਨਸ਼ੇ ਨਾਂਹ ਕਹਿਣ ਦਾ ਹੁਨਰ ਪੈਦਾ ਕਰਨ ਲਈ ਵਰਕਸ਼ਾਪ

ਆਲ ਇੰਡੀਆ ਬੀਐਸਐਨਐਲ ਪੈਨਸ਼ਨਰ ਐਸੋਸੀਏਸ਼ਨ ਵੱਲੋਂ 23 ਮਾਰਚ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਚਾਰ ਗੋਸ਼ਟੀ

ਕਿਸਾਨ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦਿਆਂਗੇ : ਲੌਂਗੋਵਾਲ 

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ