Sunday, September 14, 2025

Doaba

ਗਰੀਨ ਚੋਣਾਂ ਦੇ ਚੱਲਦਿਆਂ ਆਸਰਾ ਫਾਊਂਡੇਸ਼ਨ ਨੇ ਲਗਾਏ ਫ਼ਲਦਾਰ ਤੇ ਛਾਂਦਾਰ ਬੂਟੇ

May 21, 2024 06:22 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
ਸ੍ਰੀ ਅਨੰਦਪੁਰ ਸਾਹਿਬ : ਡਾ.ਪ੍ਰੀਤੀ ਯਾਦਵ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਿਸ਼ਾ - ਨਿਰਦੇਸ਼ ਤਹਿਤ ਗਰੀਨ ਚੋਣਾਂ ਦੇ ਸਬੰਧ ਵਿੱਚ ਰਾਜਪਾਲ ਸਿੰਘ ਸੇਖੋਂ ਸਹਾਇਕ ਰਿਟਰਨਿੰਗ ਅਫਸਰ ਵੱਲੋਂ ਗਰੀਨ ਚੋਣਾਂ ਲਈ ਵੱਖ - ਵੱਖ ਸੰਗਠਨਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਸਹਿਯੋਗ ਦਾ ਸੱਦਾ ਦਿੱਤਾ ਗਿਆ ਹੈ। ਅੱਜ ਸਵੀਪ ਨੋਡਲ ਅਫਸਰ ਦੀ ਅਗਵਾਈ ਵਿੱਚ ਆਸਰਾ ਫਾਊਂਡੇਸ਼ਨ (ਰਜਿ:) ਸ਼੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਪਿੰਡ ਸਹੋਤਾ ਨੇੜੇ ਜਲ ਸ਼ੁੱਧੀਕਰਨ ਕੇਂਦਰ ਵਿਖੇ ਵੱਖ-ਵੱਖ ਤਰ੍ਹਾਂ ਦੇ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਸਵੀਪ ਨੋਡਲ ਅਫਸਰ ਰਣਜੀਤ ਸਿੰਘ ਸੈਣੀ ਵੱਲੋਂ ਜਿੱਥੇ ਪਿੰਡ ਵਾਸੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਉੱਥੇ ਹੀ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸੰਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ। ਬੂਟੇ ਲਗਾਉਣ ਮੌਕੇ ਪ੍ਰਿੰ:ਨਿਰੰਜਨ ਸਿੰਘ ਰਾਣਾ ਅਤੇ ਆਸਰਾ ਫਾਊਂਡੇਸ਼ਨ ( ਰਜਿ.) ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਮਾਸਟਰ ਸੰਜੀਵ ਧਰਮਾਣੀ ਨੇ ਦੱਸਿਆ ਕਿ ਸਾਨੂੰ ਅੱਜ ਸਭ ਤੋਂ ਵੱਧ ਜਰੂਰਤ ਆਪਣੀਆਂ ਨਸਲਾਂ ਲਈ ਸਾਫ - ਸੁਥਰੇ ਵਾਤਾਵਰਣ, ਪੌਣ - ਪਾਣੀ ਅਤੇ ਧਰਤੀ ਦੀ ਸੰਭਾਲ ਕਰਨ ਦੀ ਹੈ, ਜਿਸ ਲਈ ਸਾਨੂੰ ਸਭ ਨੂੰ ਵੱਧ ਤੋਂ ਵੱਧ ਬੂਟੇ ਲਗਾਉਂਣੇ ਚਾਹੀਦੇ ਹਨ। ਇਸ ਮੌਕੇ ਆਸਰਾ ਫਾਊਂਡੇਸ਼ਨ ਦੇ ਸਕੱਤਰ ਅੰਕੁਸ਼ ਕੁਮਾਰ, ਅਜੇ ਕੁਮਾਰ, ਦਵਿੰਦਰਪਾਲ ਸਿੰਘ, ਸਤਿੰਦਰਪਾਲ ਸਿੰਘ, ਅਨੁਰਾਧਾ ਅਤੇ ਵੱਡੀ ਗਿਣਤੀ ਵਿੱਚ ਮਗਨਰੇਗਾ ਕਾਮੇ ਮੌਜੂਦ ਸਨ ।
 
 
 

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ