Wednesday, September 17, 2025

Malwa

ਮਾਲੇਰਕੋਟਲਾ ਅਧੀਨ ਪੈਦੇ ਅਸੈਂਬਲੀ ਸੈਗਮੈਂਟ ਅਮਰਗੜ੍ਹ ਪੋਲਿੰਗ ਬੂਥਾਂ ਦਾ ਲਿਆ ਜਾਇਜਾ

May 21, 2024 06:31 PM
ਅਸ਼ਵਨੀ ਸੋਢੀ

ਪੋਲਿੰਗ ਬੂਥਾਂ ’ਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਤੋਂ ਇਲਾਵਾ ਵੋਟਰਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ

ਮਾਲੇਰਕੋਟਲਾ : ਲੋਕ ਸਭਾ ਦੀਆਂ 01 ਜੂਨ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇ ਨਜ਼ਰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚੋਣ ਅਮਲ ਪੂਰੀ ਨਿਰਪੱਖਤਾ ਤੇ ਨਿਰਵਿਘਨਤਾ ਨਾਲ ਨੇਪਰੇ ਚਾੜਨ ਸਬੰਧੀਂ ਚੋਣ ਪ੍ਰਕ੍ਰਿਆ 'ਤੇ ਨਜ਼ਰ ਰੱਖਣ ਲਈ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ-08 (ਅਸੈਂਬਲੀ ਸੈਗਮੈਂਟ 106 ਅਮਰਗੜ੍ਹ ) ਲਈ ਤਾਇਨਾਤ ਕੀਤੇ ਜਰਨਲ ਅਬਜ਼ਰਵਰ ਆਈ.ਏ.ਐਸ. ਸ੍ਰੀ ਰਾਕੇਸ਼ ਸੰਕਰ ਅਤੇ ਖਰਚਾ ਅਬਜ਼ਰਵਰ ਆਈ.ਆਰ.ਐਸ ਸ੍ਰੀ ਆਨੰਦ ਕੁਮਾਰ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅਸੈਂਬਲੀ ਸੈਗਮੈਂਟ ਅਮਰਗੜ੍ਹ ਪੁੱਜੇ । ਇਸ ਮੌਕੇ ਉਨ੍ਹਾਂ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਥਾਪਿਤ ਸਟਰਾਂਗ ਰੂਮ ਅਤੇ ਵਿਧਾਨ ਸਭਾ ਅਸੈਂਬਲੀ ਸੈਗਮੈਂਟ ਵਿਖੇ ਸਥਾਪਿਤ ਕਰੀਬ 17 ਪੋਲਿੰਗ ਬੂਥਾ (ਬਾਗੜੀਆਂ,ਅਮਰਗੜ੍ਹ,ਗੁਆਰਾ,ਅਕਬਰਪੁਰ ਛੰਨਾ,ਮੋਮਨਾ ਬਾਅਦ ਅਤੇ ਅਹਿਮਦਗੜ੍ਹ) ਵਿਖੇ ਕੀਤੇ ਗਏ ਸੁਰੱਖਿਆ ਅਤੇ ਜਰਨਲ ਪ੍ਰਬੰਧਾ ਦਾ ਜਾਇਜਾ ਲਿਆ ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ,ਸਹਾਇਕ ਰਿਟਰਨਿੰਗ ਅਫ਼ਸਰ ਫ਼ਤਹਿਗੜ੍ਹ ਸਾਹਿਬ 08 (ਅਸੈਂਬਲੀ ਸੈਗਮੈਂਟ 106 ਅਮਰਗੜ੍ਹ),ਸ੍ਰੀ ਗੁਰਮੀਤ ਕੁਮਾਰ ਬਾਂਸਲ, ਐਸ.ਪੀ.(ਡੀ) ਸ੍ਰੀ ਵੈਭਵ ਸਹਿਗਲ, ਡੀ.ਐਸ.ਪੀ ਅਮਰਗੜ੍ਹ ਐਸ.ਪੀ.ਸਿੰਘ,ਏ.ਆਰ.ਓ.-1 ਸ੍ਰੀ ਹਰਮਿੰਦਰ ਸਿੰਘ ਘੋਲੀਆ, ਸ੍ਰੀ ਅਮਨਦੀਪ ਸਿੰਘ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਮੌਜੂਦ ਸਨ ।ਜਰਨਲ ਅਬਜ਼ਰਵਰ ਆਈ.ਏ.ਐਸ. ਸ੍ਰੀ ਰਾਕੇਸ਼ ਸੰਕਰ  ਨੇ ਸਮੁੱਚੇ ਪੋਲਿੰਗ ਪ੍ਰਬੰਧਾ ਦਾ ਜਾਇਜਾ ਲੈਂਦਿਆਂ ਹਦਾਇਤ ਕੀਤੀ ਕਿ ਪੋਲਿੰਗ ਬੂਥਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਮੌਕੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਲਾਕੇ ਵਿੱਚ ਸੰਭਾਵੀ ਗੜਬੜੀ ਪੈਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨੂੰ ਯਕੀਨੀ ਬਣਾਉਣ ਅਤੇ ਰਾਤ ਸਮੇਂ ਫਲੈਗ ਮਾਰਚ ਕਰਨ ਦੀ ਹਦਾਇਤ ਕਰਦਿਆ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ, ਈ.ਵੀ.ਐਮਜ ਦੀ ਢੋਆ-ਢੁਆਈ ਅਤੇ ਪੋਲਿੰਗ ਸਟਾਫ/ਵੋਟਰਾਂ ਦੀਆਂ ਸਹੂਲਤਾਂ ਬਾਰੇ ਜਾਣਕਾਰੀ  ਇੱਕਤਰ ਕੀਤੀ । ਇਸ ਤੋਂ ਇਲਾਵਾ ਉਨ੍ਹਾਂ ਵੋਟਰਾਂ ਦੀ  ਗੁਪਤਤਾ ਨੂੰ ਯਕੀਨੀ ਬਣਾਉਣ ਲਈ ਪੋਲਿੰਗ ਬੂਥਾਂ ਦੀਆਂ ਖਿੜਕੀਆਂ ਨੂੰ ਕਵਰ ਕਰਨ ਦੇ ਨਿਰਦੇਸ਼ ਵੀ ਦਿੱਤੇ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ। ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਸਟਰਾਂਗ ਰੂਮ, ਈ.ਵੀ.ਐਮਜ ਦੀ ਢੋਆ-ਢੁਆਈ ਸਮੇਂ ਤਿੰਨ ਪੱਧਰੀ ਸੁਰੱਖਿਆ ਪ੍ਰਬੰਧਾ ਬਾਰੇ ਅਵਗਤ ਕਰਵਾਇਆ ਤੇ ਦੱਸਿਆ ਕਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵੈਬ ਕਾਸਟਿੰਗ, ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ, ਸੀ.ਸੀ.ਟੀ.ਵੀ. ਕੈਮਰੇ, ਕੇਂਦਰੀ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਸਮੇਤ ਹੋਰ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। ਨਿਰਪੱਖ ਚੋਣਾਂ ਲਈ ਇੱਥੇ ਨਿਯੁਕਤ ਸੈਕਟਰ ਅਧਿਕਾਰੀ ਆਪੋ-ਆਪਣੇ ਪੋਲਿੰਗ ਬੂਥਾਂ 'ਤੇ ਲਗਾਤਾਰ ਚੌਕਸੀ ਰੱਖਣਗੇ।ਸਹਾਇਕ ਰਿਟਰਨਿੰਗ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਦੇ ਦਿਸਾ ਨਿਰਦੇਸਾਂ ਤਹਿਤ ਵੋਟਰਾਂ ਦੀ ਸਹੂਲਤ ਲਈ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਛਾਂਦਾਰ, ਹਵਾਦਾਰ ਵੇਟਿੰਗ ਏਰੀਆ, ਸ਼ੈੱਡ, ਪੱਖੇ, ਠੰਡੇ ਮਿੱਠੇ ਪਾਣੀ ਦੀ ਛਬੀਲ ਆਦਿ ਦੇ ਪ੍ਰਬੰਧਾ ਨੂੰ ਯਕੀਨੀ ਬਣਾਇਆ ਜਾਵੇਗਾ ।

 

 

 

 

 

    

 

Have something to say? Post your comment