Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਾਕਟਰ ਅਤੇ ਮੈਡੀਕਲ ਸਟਾਫ ਮਰੀਜਾਂ ਲਈ ਰੱਬ ਦਾ ਦੂਜਾ ਰੂਪ, ਆਪਣੀ ਨੈਤਿਕ ਅਤੇ ਪੇਸੇਵਰ ਜਿੰਮੇਵਾਰੀ ਸਮਝਦੇ ਹੋਏ

May 21, 2024 06:47 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਡਿਪਟੀ ਡਾਇਰੈਕਟਰ ਡਾ.ਜਤਿੰਦਰ ਕਾਂਸਲ ਅਤੇ ਸਲਾਹਕਾਰ ਕਮਿਊਨਿਟੀ ਪ੍ਰਕਿਰਿਆਵਾਂ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਮੋਨਿਕਾ ਬੱਬਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹਸਪਤਾਲਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਬ-ਡਵੀਜ਼ਨ ਹਸਪਤਾਲ ਮਾਲੇਰਕੋਟਲਾ ‘ਚ ਇਲਾਜ ਕਰਵਾਉਣ ਆਏ ਲੋਕਾਂ ਨਾਲ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਇੱਕਤਰ ਕੀਤੀ । ਇਸ ਉਪਰੰਤ ਡਿਪਟੀ ਡਾਇਰੈਕਟਰ ਦੀ ਅਗਵਾਈ ਅਧੀਨ ਆਈ ਟੀਮ ਨੇ ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਡਿਪਟੀ ਡਾਇਰੈਕਟਰ ਡਾ.ਜਤਿੰਦਰ ਕਾਂਸਲ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਹਦਾਇਤ ਕੀਤੀ ਕਿ  ਸਿਹਤ ਸੰਸਥਾਵਾਂ ‘ਚ ਇਲਾਜ ਕਰਵਾਉਣ ਲਈ ਆ ਰਹੇ ਮਰੀਜ਼ਾਂ ਨੂੰ ਮਿਆਰੀ ਇਲਾਜ ਅਤੇ ਸਹੂਲਤਾਂ ਦੇਣਾ ਯਕੀਨੀ ਬਣਾਉਣ ਬਾਰੇ ਕਿਹਾ ਗਿਆ।  ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਆਮ ਜਨਤਾ ਲਈ ਅਹਿਮ ਹਨ ਕਿਉਂਕਿ ਲੋੜਵੰਦ ਲੋਕਾਂ ਆਪਣਾ ਉੱਚ ਮਿਆਰੀ ਇਲਾਜ ਘੱਟ ਖਰਚ ਤੇ ਕਰਵਾ ਸਕਦੇ ਹਨ ।  ਮੀਟਿੰਗ ਤੋਂ ਪਹਿਲਾਂ ਡਿਪਟੀ ਡਾਇਰੈਕਟਰ ਵੱਲੋਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾਂ ਭੌਰਾ ਅਤੇ ਮੋਨਿਕਾ ਬੱਬਰ ਸਲਾਹਕਾਰ ਕਮਿਊਨਿਟੀ ਪ੍ਰਕਿਰਿਆਵਾਂ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਨਾਲ ਸਬ-ਡਵੀਜਨ ਹਸਪਤਾਲ ਮਾਲੇਰਕੋਟਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਨੂੰ ਕਿਹਾ ਕਿ ਲੋਕਾਂ ਲਈ ਡਾਕਟਰ ਤੇ ਸਟਾਫ ਰੱਬ ਦਾ ਦੂਜਾ ਰੂਪ ਹੁੰਦੇ ਹਨ, ਇਸ ਲਈ ਉਹ ਲੋਕਾਂ ਨੂੰ ਬਿਨ੍ਹਾ ਖੱਜਲ ਖੁਆਰੀ ਬਿਹਤਰੀਨ ਸਿਹਤ ਸਹੂਲਤਾਂ ਮੁਹਾਈਆ ਕਰਵਾਉਣ। ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਉਹ ਆਪਣੀ ਡਿਉਟੀ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਹਸਪਤਾਲ ਵਿੱਚ ਆਏ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਉਣ। ਇਸ ਮੌਕੇ ਸਬ-ਡਵੀਜਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ, ਡਾ. ਰੀਤੂ ਸੇਠੀ, ਡਾ. ਰਜੇਸ਼ ਗਰਗ, ਡੀਪੀਐਮ ਕੁਲਵੰਤ ਸਿੰਘ, ਡੀਸੀਐਮ ਸੁਹਾਵਾ ਸਿੰਘ, ਬਲਾਕ ਐਜੂਕੇਟਰ ਰਣਬੀਰ ਸਿੰਘ ਢੰਡੇ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ