Wednesday, December 17, 2025

Malwa

ਮਲੇਰਕੋਟਲਾ 'ਚ ਡੀਸੀ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

May 22, 2024 11:29 AM
SehajTimes

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਇਕ ਮੇਲ ਰਾਹੀਂ ਦਿੱਤੀਆਂ ਗਈਆਂ ਸਨ ਜਿਸ ਦੀ ਸ਼ਿਕਾਇਤ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਪੁਲਿਸ ਨੂੰ ਦਿੱਤੀ ਗਈ ਹੈ। ਡੀਐੱਸਪੀ ਗੁਰਦੇਵ ਸਿੰਘ,ਸੀਆਈਏ ਸਟਾਫ਼ ਮੋਹਰਾਣਾ,ਅਤੇ ਸਾਈਬਰ ਸੈੱਲ ਵੱਲੋ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਰਾਜਦੀਪ ਸਿੰਘ ਨਾਂ ਦੇ ਕਥਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮਾਲੋਦੋਦ ਦਾ ਰਹਿਣ ਵਾਲਾ ਹੈ। ਇਸ ਸਬੰਧੀ ਐੱਸਪੀ ਵੈਭਵ ਸਹਿਗਲ ਵੱਲੋ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਗਈ ਕਿ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦਾ ਰਿਮਾਂਡ ਹਾਸਲ ਕੀਤਾ ਹੈ ਜਿਸ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਉਸ ਕੋਲੋਂ 3 ਡਿਵਾਈਸ ਆਈ ਫੋਨ, ਵੀਵੋ ਫੋਨ ਰੀਆਲਮੀ ਫੋਨ ਅਤੇ ਵੱਖੋ-ਵੱਖ ਸਿਮ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸੇ ਲੜਕੀ ਨਾਲ ਉਸ ਨੂੰ ਪਿਆਰ ਸੀ ਅਤੇ ਉਸਦੀ ਮੰਗਣੀ ਕੀਤੇ ਹੋਰ ਹੋਣ ਕਰਕੇ ਉਸ ਤੋਂ ਬਦਲਾ ਲੈਣ ਅਤੇ ਉਸਨੂੰ ਫਸਾਉਣ ਲਈ ਉਸਦੀ ਮੇਲ ਆਈਡੀ ਹੈਕ ਕਰ ਕੇ ਇਹ ਸਭ ਮੇਲ ਕੀਤੀਆਂ ਅਤੇ ਇਸ ਸਭ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿ਼ਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।

Have something to say? Post your comment