Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ

May 22, 2024 12:02 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ ਗੁਰੂ ਨਾਨਕ ਨਗਰ, ਸਿਵਲ ਲਾਈਨਜ਼, ਲੁਧਿਆਣਾ ਦਾ ਰਹਿਣ ਵਾਲਾ ਹੈ, ਨੂੰ 11500 ਰੁਪਏ ਰਿਸ਼ਵਤ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਰਜਿੰਦਰ ਪਾਲ ਸ਼ਰਮਾ ਵਾਸੀ ਫਰੀਦ ਨਗਰ, ਰਾਮਪੁਰਾ ਫੂਲ, ਬਠਿੰਡਾ ਜਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਪੁੱਤਰ ਦੇ ਜਨਮ ਸਰਟੀਫਿਕੇਟ ਵਿੱਚ ਪਿਤਾ ਦਾ ਨਾਮ ਅਤੇ ਜਨਮ ਸਥਾਨ ਦੀ ਦਰੁਸਤੀ ਲਈ ਨਗਰ ਨਿਗਮ ਲੁਧਿਆਣਾ ਦੇ ਰਜਿਸਟਰਾਰ, ਜਨਮ ਅਤੇ ਮੌਤ ਦੇ ਦਫ਼ਤਰ ਨੂੰ ਦਰਖਾਸਤ ਦਿੱਤੀ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਨਗਰ ਨਿਗਮ ਦਫ਼ਤਰ ਵਿੱਚ ਤਾਇਨਾਤ ਮੋਹਿਤ ਮਹਾਜਨ ਨਾਮਕ ਕਲਰਕ ਨੇ ਇਹ ਦਰੁਸਤੀ ਕਰਨ ਬਦਲੇ 30000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਲਰਕ ਪਹਿਲਾਂ ਹੀ 9000 ਨਕਦ ਅਤੇ ਗੂਗਲ ਪੇਅ ਰਾਹੀਂ 2500 ਰੁਪਏ ਲੈ ਚੁੱਕਾ ਹੈ ਅਤੇ ਹੁਣ ਬਕਾਇਆ ਰਿਸ਼ਵਤ ਦੀ ਰਕਮ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਤੱਥ ਸਹੀ ਪਾਏ ਗਏ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਪਾਸੋਂ 11500 ਰੁਪਏ ਹਾਸਿਲ ਕੀਤੇ ਗਏ ਸਨ। ਇਸ ਅਨੁਸਾਰ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਕਤ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਨਗਰ ਨਿਗਮ ਦੇ ਸਬੰਧਤ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ