Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਹਿਲੀ ਵਾਰ ਵੋਟ ਪਾਉਣ ਵਾਲੇ 18-19 ਸਾਲ ਦੇ ਨੌਜਵਾਨਾਂ ਵੋਟਰਾਂ ਨੂੰ ਦਿੱਤੇ ਜਾਣਗੇ ਸਰਟੀਫਿਕੇਟ : DC

May 22, 2024 01:13 PM
SehajTimes

ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾਂ ਦੌਰਾਨ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਨੌਜਵਾਨਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਜਿਨ੍ਹਾਂ ਤਹਿਤ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨ ਵਾਲੇ 18-19 ਸਾਲ ਦੇ ਨੌਜਵਾਨ ਵੋਟਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਹੋਰ ਦੱਸਿਆ ਕਿ ਇਸ ਵਾਰ 100 ਸਾਲ ਤੋਂ ਵੱਧ  ਉਮਰ ਦੇ ਵੋਟਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕਰਨ ਵਾਸਤੇ ਵੀ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ ਤਾਂ ਜੋ ਹਰੇਕ ਵਰਗ ਦੇ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕ ਸਭਾ ਚੋਣਾਂ ਵਿੱਚ ਪੋਲਿੰਗ ਦਰ ਵਿੱਚ ਵਾਧਾ ਕੀਤਾ ਜਾ ਸਕੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਲੋਕ ਸਭਾ ਹਲਕੇ ਅੰਦਰ ਕੁੱਲ 1820 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਇੱਕ ਨਵਾਂ ਪੋਲਿੰਗ ਬੂਥ ਸਾਹਨੇਵਾਲ ਵਿਖੇ ਵੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਦੇ ਕੁੱਲ 15 ਲੱਖ 52 ਹਜ਼ਾਰ 567 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਜਿਨ੍ਹਾਂ ਵਿੱਚ 08 ਲੱਖ 23 ਹਜ਼ਾਰ 339 ਮਰਦ ਵੋਟਰ, 07 ਲੱਖ 29 ਹਜ਼ਾਰ 196 ਮਹਿਲਾ ਵੋਟਰ ਅਤੇ ਤੀਜੇ ਲਿੰਗ ਦੇ 32 ਵੋਟਰ ਸ਼ਾਮਲ ਹਨ। ਉਨ੍ਹਾਂ ਹੋਰ ਦੱਸਿਆ ਕਿ ਹਲਕੇ ਅੰਦਰ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਵਾਉਣ ਦੇ ਮੰਤਵ ਨਾਲ ਹਲਕੇ ਦੇ 80 ਪੋਲਿੰਗ ਬੂਥਾਂ ਤੇ ਮਾਈਕਰੋ ਅਬਜ਼ਰਬਰ ਨਿਯੁਕਤ ਕੀਤੇ ਜਾਣਗੇ। ਇਸ ਤੋਂ ਇਲਾਵਾ ਮਹਿਲਾ ਵੋਟਰਾਂ ਦੀ ਸਹੂਲਤ ਲਈ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਤਿੰਨ ਪਿੰਕ ਪੋਲਿੰਗ ਬੂਥ ਵੀ ਬਣਾਏ ਜਾਣਗੇ ਜਿਥੇ ਕਿ 100 ਫੀਸਦੀ ਚੋਣ ਅਧਿਕਾਰੀ ਤੇ ਕਰਮਚਾਰੀ ਮਹਿਲਾਵਾਂ ਹੀ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨਾਲ ਵੀ ਗੱਲਬਾਤ ਕੀਤੀ ਗਈ ਹੈ ਤਾਂ ਜੋ ਇਨ੍ਹਾਂ ਪੋਲਿੰਗ ਬੂਥਾਂ ਤੇ ਸੁਰੱਖਿਆ ਲਈ ਮਹਿਲਾ ਪੁਲਿਸ ਅਧਿਕਾਰੀ ਤੇ ਕਰਮਚਾਰੀ ਹੀ ਤਾਇਨਾਤ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸੰਘੋਲ, ਚੋਹਲਟੀ ਖੇੜੀ ਦੇ ਨਾਲ ਅਤੇ ਅਮਲੋਹ ਦੇ ਐਸ.ਡੀ.ਐਮ. ਦਫ਼ਤਰ, ਜੋ ਕਿ ਪੁਰਾਤਨ ਕਿਲ੍ਹਾ ਵਿਖੇ ਸਥਿਤ ਹੈ, ਵਿਖੇ ਯੂਨੀਕ ਪੋਲਿੰਗ ਬੂਥ ਵੀ ਬਣਾਏ ਜਾਣਗੇ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਹਲਕੇ ਦੇ ਸਾਰੇ ਪੋਲਿੰਗ ਬੂਥਾਂ ਤ 100 ਫੀਸਦੀ ਵੈਬ ਕਾਸਟਿੰਗ ਵੀ ਕਰਵਾਈ ਜਾਵੇਗੀ ਜਿਸ ਦਾ ਸਿੱਧਾ ਪ੍ਰਸਾਰਣ ਮੁੱਖ ਚੋਣ ਅਫਸਰ ਪੰਜਾਬ, ਜ਼ਿਲ੍ਹਾ ਚੋਣ ਅਫਸਰ ਦੇ ਦਫ਼ਤਰ ਵਿਖੇ ਹੋਵੇਗਾ। ਜੇਕਰ ਸੰਭਵ ਹੋਇਆ ਤਾਂ ਸਿੱਧਾ ਪ੍ਰਸਾਰਣ ਮੁੱਖ ਚੋਣ ਕਮਿਸ਼ਨ ਦਿੱਲੀ ਦੇ ਦਫ਼ਤਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਲੋਕ ਸਭਾ ਚੋਣਾ ਸਬੰਧੀ ਚੋਣ ਕਮਿਸ਼ਨ ਵੱਲੋਂ ਸੀ ਵਿਜਿਲ ਮੋਬਾਇਲ ਐਪ ਵੀ ਜਾਰੀ ਕੀਤੀ ਗਈ ਹੈ ਜਿਥੇ ਕਿ ਚੋਣਾ ਸਬੰਧੀ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।  ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟ ਸਾਡਾ ਸੰਵਿਧਾਨਕ ਹੱਕ ਹੈ ਅਤੇ ਇਸ ਦਾ ਇਸਤੇਮਾਲ ਕਰਨ ਤੋਂ ਕਦੇ ਵੀ ਅਵੇਸਲਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਨੇ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।  

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ