Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਬਾਰੇ ਸਿਖਲਾਈ ਕੋਰਸ ਕਰਵਾਇਆ

May 22, 2024 02:20 PM
SehajTimes
ਪਟਿਆਲਾ : ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਮਿਤੀ 15.05.2024 ਤੋਂ 21.05.2024 ਤੱਕ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਦਾ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਕੋਰਸ ਵਿਚ ਵੱਖ-ਵੱਖ ਪਿੰਡਾਂ ਜਿਵੇਂ ਕਿ ਬਡਲਾ, ਜਲਬੇੜਾ, ਮਲਕੋਂ, ਭਵਾਨੀਗੜ, ਦੇਵੀਗੜ੍ਹ, ਗਾਜੇਵਾਸ ਆਦਿ ਤੋਂ 32 ਕਿਸਾਨਾਂ ਨੇ ਭਾਗ ਲਿਆ। ਸਿਖਲਾਈ ਦੇ ਕੋਰਸ ਕੁਆਰਡੀਨੇਟਰ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਫਲਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਲੇਬਲਿੰਗ ਬਾਰੇ ਸਿਖਲਾਈ ਦਿੱਤੀ। ਕੋਰਸ ਦੌਰਾਨ ਸਿੱਖਿਆਰਥੀਆਂ ਨੇ ਆਪਣੇ ਹੱਥੀ ਵੱਖ-ਵੱਖ ਮੁਰੱਬੇ, ਕੈਂਡੀ, ਜੈਮ, ਆਰ.ਟੀ.ਸੀ., ਸਕੈਸ਼, ਸੋਇਆਬੀਨ ਦੁੱਧ, ਪਨੀਰ ਆਦਿ ਤਿਆਰ ਕਰਨ ਦੀ ਵਿਧੀ ਨੂੰ ਜਾਣਿਆ। ਅਗਾਂਹਵਧੂ ਕਿਸਾਨ ਗੁਰਪ੍ਰੀਤ ਕੌਰ ਪਿੰਡ ਕਲਿਆਣ ਨੇ ਸਿੱਖਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਖ਼ਤ ਮਿਹਨਤ ਲਈ ਉਤਸ਼ਾਹਿਤ ਕੀਤਾ। ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਸਿੱਖਿਆਰਥੀਆਂ ਨੂੰ ਫਲ਼ਾਂ ਅਤੇ ਸਬਜ਼ੀਆਂ ਦੇ ਖੁਰਾਕੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ। ਇਸ ਕੋਰਸ ਦੌਰਾਨ  ਸਿੱਖਿਆਰਥੀਆਂ ਨੂੰ ਨਾਭਾ ਵਿਖੇ ਪ੍ਰੋਸੈਸਿੰਗ ਯੂਨਿਟ ਦਾ ਦੌਰਾ ਵੀ ਕਰਵਾਇਆ। ਫੂਡ ਪ੍ਰੋਸੈਸਰ ਹਰਪ੍ਰੀਤ ਕੌਰ (ਪਟਿਆਲਾ ਕਿੰਗ) ਨੇ ਆਪਣੇ ਸਫਲਤਾ ਦੇ ਨੁਕਤੇ ਸਿੱਖਿਆਰਥੀਆਂ ਨਾਲ ਸਾਂਝੇ ਕੀਤੇ। ਸਿਖਲਾਈ ਵਿਚ ਹਿੱਸਾ ਲੈਣ ਵਾਲੇ ਸਾਰੇ ਸਿੱਖਿਆਰਥੀਆਂ ਨੇ ਪੀ.ਏ.ਯੂ. ਦੀਆਂ ਪ੍ਰਕਾਸ਼ਿਤ ਕਿਤਾਬਾਂ ਵੀ ਖ਼ਰੀਦੀਆਂ। 
 
 
 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ