Wednesday, September 17, 2025

Malwa

ਪਟਿਆਲਾ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ 'ਤੇ ਪਾਬੰਦੀ

May 22, 2024 02:44 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਸਿੰਥੈਟਿਕ/ਪਲਾਸਟਿਕ / ਨੁਕਸਾਨ ਦਾਇਕ ਪਦਾਰਥ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 20 ਨੰਵਬਰ 2024 ਤੱਕ ਜਾਰੀ ਰਹਿਣਗੇ। ਹੁਕਮਾਂ ਮੁਤਾਬਕ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪਤੰਗਾਂ/ਗੁੱਡੀਆਂ ਉਡਾਉਣ ਲਈ ਜਿਸ ਚਾਈਨਾ ਡੋਰ ਦੀ ਵਰਤੋਂ ਕਾਫ਼ੀ ਮਾਤਰਾ ਵਿੱਚ ਕੀਤੀ ਜਾਂਦੀ ਹੈ, ਜੋ ਕਿ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਕਰਨ ਨਾਲ ਹੱਥ/ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ/ ਮੋਟਰ ਸਾਇਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ  ਹੋਣ ਦਾ ਡਰ ਵੀ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵਰਤਣ ਵਾਸਤੇ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ।

 

Have something to say? Post your comment

 

More in Malwa

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ