Saturday, October 04, 2025

Chandigarh

ਡੀ.ਸੀ. ਵੱਲੋਂ ਅਧਿਕਾਰੀਆਂ ਨੂੰ ਭੰਗ ਦੇ ਪੌਦਿਆਂ 'ਤੇ ਨਜ਼ਰ ਰੱਖਣ ਦੀ ਹਦਾਇਤ

May 22, 2024 02:50 PM
SehajTimes

ਮੋਹਾਲੀ : ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਭੰਗ ਦੇ ਪੌਦਿਆਂ ਦੇ ਵਿਆਪਕ ਵਾਧੇ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਨੂੰ ਤੁਰੰਤ ਪ੍ਰਭਾਵ ਨਾਲ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਅੱਜ ਇੱਥੇ ਸ਼ਹਿਰੀ ਅਤੇ ਦਿਹਾਤੀ ਲੋਕਲ ਬਾਡੀਜ਼ ਅਤੇ ਡਰੱਗ ਕੰਟਰੋਲ ਅਥਾਰਟੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਜੈਨ ਨੇ ਕਿਹਾ ਕਿ ਨਸ਼ਿਆਂ ਵਜੋਂ ਵਰਤੇ ਜਾਣ ਵਾਲੇ ਅਜਿਹੇ ਪੌਦਿਆਂ ਦੀ ਆਸਾਨੀ ਨਾਲ ਉਪਲਬਧਤਾ ਸਾਡੇ ਨੌਜਵਾਨਾਂ ਲਈ ਖਤਰਨਾਕ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਜੰਗਲੀ ਭੰਗ ਦੇ ਪੌਦੇ ਛੋਟੇ ਜਾਂ ਵੱਡੇ ਹੋਣ ਵਾਲੇ ਕਿਸੇ ਵੀ ਖੇਤਰ ਦੀ ਫੀਲਡ ਟੀਮਾਂ ਰਾਹੀਂ ਸ਼ਨਾਖਤ ਕੀਤੀ ਜਾਵੇ ਅਤੇ ਸਬੰਧਤ ਦਫ਼ਤਰ ਦੇ ਮੁਖੀ ਦੇ ਹਸਤਾਖਰਾਂ ਹੇਠ ਰਿਪੋਰਟ ਪੇਸ਼ ਕੀਤੀ ਜਾਵੇ ਜੋ ਕਿ ਈ.ਓ., ਬੀ.ਡੀ.ਪੀ.ਓ., ਐਕਸ.ਈ.ਐਨ.ਪੀ.ਡਬਲਿਊ.ਡੀ., ਐਕਸ.ਈ.ਐਨ. ਮੰਡੀ ਬੋਰਡ, ਡੀ.ਐਫ.ਓ. ਜਿਵੇਂ ਹੋ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ, “ਇੱਕ ਵਾਰ ਭੰਗ ਵਾਲੇ ਖੇਤਰ ਦੀ ਪਛਾਣ ਹੋ ਜਾਣ ਤੋਂ ਬਾਅਦ, ਸਬੰਧਤ ਜ਼ਮੀਨ ਦੀ ਮਾਲਕੀ ਵਾਲੀ ਏਜੰਸੀ ਉਸ ਨੂੰ ਨਸ਼ਟ ਕਰਨ ਲਈ ਤੁਰੰਤ ਕਦਮ ਚੁੱਕੇ।” ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਵੀ ਨਿੱਜੀ ਜ਼ਮੀਨ/ਪਲਾਟ ਵਿੱਚ ਭੰਗ ਉੱਗੀ ਪਾਈ ਜਾਂਦੀ ਹੈ, ਤਾਂ ਸਬੰਧਤ ਈ.ਓ., ਬੀ.ਡੀ.ਪੀ.ਓ., ਟਾਊਨ ਪਲੈਨਿੰਗ ਅਥਾਰਟੀ ਆਦਿ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਨੂੰ ਵਿਗਿਆਨਕ ਢੰਗ ਨਾਲ ਨਸ਼ਟ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੰਤਵ ਲਈ ਤੁਰੰਤ ਟੀਮਾਂ ਤਾਇਨਾਤ ਕੀਤੀਆਂ ਜਾਣ ਅਤੇ ਰੋਜ਼ਾਨਾ ਸ਼ਾਮ ਤੱਕ ਐਕਸ਼ਨ ਟੇਕਨ ਰਿਪੋਰਟ ਉਨ੍ਹਾਂ ਦੇ ਦਫ਼ਤਰ ਨੂੰ ਭੇਜੀਆਂ ਜਾਣ। ਉਨ੍ਹਾਂ ਮੁਹਾਲੀ ਦੇ ਮੁੱਖ ਖੇਤੀਬਾੜੀ ਅਫਸਰ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਭੰਗ ਨੂੰ ਨਸ਼ਟ ਕਰਨ ਬਾਰੇ ਤਕਨੀਕ/ਵਿਧੀ ਪੀਏਯੂ ਮਾਹਿਰਾਂ ਦੀ ਅਗਵਾਈ ਜਾਂ ਡਰੱਗ ਕੰਟਰੋਲ ਅਥਾਰਟੀ ਵਰਗੀ ਕਿਸੇ ਹੋਰ ਢੁਕਵੀਂ ਏਜੰਸੀ ਤੋਂ ਪ੍ਰਾਪਤ ਕੀਤੀ ਜਾਵੇ ਅਤੇ ਇਸ ਨੂੰ ਸਾਰੇ ਸਬੰਧਤ ਵਿਭਾਗਾਂ ਵਿੱਚ ਤੁਰੰਤ ਪਹੁੰਚਾਇਆ ਜਾਵੇ। ਜ਼ੋਨਲ ਲਾਇਸੈਂਸਿੰਗ ਅਥਾਰਟੀ ਮੁਹਾਲੀ ਨੂੰ ਨੋਡਲ ਏਜੰਸੀ ਵਜੋਂ ਮਨੋਨੀਤ ਕਰਦੇ ਹੋਏ ਉਨ੍ਹਾਂ ਨੂੰ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਥਾਨਕ ਸੰਸਥਾਵਾਂ ਦੁਆਰਾ ਦੇਖੇ ਜਾਣ ਵਾਲੇ ਸ਼ਹਿਰੀ ਖੇਤਰਾਂ ਤੋਂ ਇਲਾਵਾ ਦਿਹਾਤੀ ਅਧਿਕਾਰੀਆਂ ਦੀ ਮਦਦ ਲੈ ਸਕਦੇ ਹਨ। ਉਨ੍ਹਾਂ ਮਨਰੇਗਾ ਦੀ ਮਾਨਵੀ ਸ਼ਕਤੀ ਭੰਗ ਨੂੰ ਹਟਾਉਣ ਲਈ ਜੰਗਲਾਤ ਵਿਭਾਗ ਦੇ ਸਹਿਯੋਗ ਲਈ ਉਪਲਬਧ ਦਿਸ਼ਾ ਨਿਰਦੇਸ਼ਾਂ ਦੇ ਅਧੀਨ ਵਰਤੋਂ ਚ ਲਿਆਉਣ ਲਈ ਆਖਿਆ।ਇਸ ਮੌਕੇ ਏ ਡੀ ਸੀ (ਜ) ਰਾਜੀਵ ਐਸ ਤਿੜਕੇ, ਕਮਿਸ਼ਨਰ ਐਮ ਸੀ ਮੁਹਾਲੀ ਨਵਜੋਤ ਕੌਰ, ਏ ਡੀ ਸੀ (ਯੂ ਡੀ) ਦਮਨਜੀਤ ਸਿੰਘ ਮਾਨ, ਏਡੀਸੀ (ਡ) ਸੋਨਮ ਚੌਧਰੀ, ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਟਿਵਾਣਾ, ਸਿਵਲ ਸਰਜਨ ਡਾ: ਦਵਿੰਦਰ ਕੁਮਾਰ, ਜ਼ੋਨਲ ਲਾਇਸੈਂਸਿੰਗ ਅਥਾਰਟੀ ਕਮਲ ਕੰਬੋਜ ਆਦਿ ਅਧਿਕਾਰੀ ਹਾਜ਼ਰ ਸਨ।

 

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

20.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆਂ ਤੇ ਬਣੇਗਾ 333 ਮੀਟਰ ਲੰਬਾ ਪੁਲ : ਹਰਜੋਤ ਬੈਂਸ

ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈ : ਲਾਲਜੀਤ ਸਿੰਘ ਭੁੱਲਰ

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਸਿੰਘ ਬੈਂਸ

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ