Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

85 ਸਾਲ ਤੋਂ ਅਧਿਕ ਉਮਰ ਦੇ 43 ਵੋਟਰਾਂ ਨੇ ਘਰ ਤੋਂ ਵੋਟ ਪਾਈ

May 22, 2024 03:00 PM
SehajTimes

ਡੇਰਾਬੱਸੀ : ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ, ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਅਤੇ 85 ਸਾਲ ਤੋਂ ਅਧਿਕ ਉਮਰ ਦੇ ਜੋ ਮਤਦਾਤਾ ਮਿਤੀ 01 ਜੂਨ ਨੂੰ ਪੋਲਿੰਗ ਬੂਥ ‘ਤੇ ਜਾ ਕੇ ਮਤਦਾਨ ਕਰਨ ਤੋ ਅਸਮੱਰਥ ਹਨ, ਉੁਨ੍ਹਾਂ ਤੋ ਬੂਥ ਲੈਵਲ ਅਫਸਰਾਂ ਦੁਆਰਾ ਘਰ-ਘਰ ਜਾ ਕੇ ਆਪਣੀ ਵੋਟ ਘਰ ਤੋਂ ਹੀ ਪਾਉਣ ਜਾਂ ਮਿਤੀ 01 ਜੂਨ 2024 ਨੂੰ ਆਪਣੇ ਬੂਥ ‘ਤੇ ਜਾ ਕੇ ਮਤਦਾਨ ਕਰਨ ਬਾਰੇ ਸਹਿਮਤੀ ਲਈ ਗਈ ਸੀ, ਜਿਸ ਤਹਿਤ ਪਟਿਆਲਾ ਸੰਸਦੀ ਹਲਕੇ ‘ਚ ਪੈਂਦੇ ਵਿਧਾਨ ਸਭਾ 112-ਡੇਰਾਬੱਸੀ ਵਿਖੇ ਅਜਿਹੇ 44 (ਦਿਵਿਆਂਗ-25 ਅਤੇ 85 ਸਾਲ ਤੋਂ ਅਧਿਕ-19) ਵੋਟਰਾਂ ਨੇ ਆਪਣੀ ਸਹਿਮਤੀ ਦਿੱਤੀ ਸੀ ਕਿ ਉਹ ਆਪਣੀ ਵੋਟ ਪੋਸਟਲ ਬੈਲੇਟ ਪੇਪਰ ਰਾਂਹੀ ਆਪਣੇ ਘਰ ਤੋ ਹੀ ਪਾਉਣਾ ਚਾਹੁੰਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਿਮਾਂਸ਼ੂ ਗੁਪਤਾ, ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਡੇਰਾਬੱਸੀ ਵੱਲੋਂ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 112-ਡੇਰਾਬੱਸੀ ਵਿਖੇ ਉਕਤ ਅਨੁਸਾਰ ਇਨ੍ਹਾਂ 44 ਵੋਟਰਾਂ ਦੀ ਵੋਟ ਪਵਾਉਣ ਲਈ 6 ਟੀਮਾਂ ਦਾ ਗਠਨ ਕੀਤਾ ਗਿਆ, ਜੋ ਅੱਜ ਮਿਤੀ 21.05.2024 ਨੂੰ ਵੱਖ-ਵੱਖ 6 ਰੂਟਾਂ ਤੇ ਜਾ ਕੇ ਉਨ੍ਹਾਂ ਪੀ.ਡਬਲਿਯੂ.ਡੀ ਅਤੇ 85 ਸਾਲ ਤੋਂ ਅਧਿਕ ਉਮਰ ਵਰਗ ਦੇ ਵੋਟਰਾਂ ਤੋਂ ਮਤਦਾਨ ਕਰਵਾ ਕੇ ਆਏ, ਤਾਂ ਜੋ ਇਨ੍ਹਾਂ ਵੋਟਰਾਂ ਨੂੰ ਬਾਅਦ ਵਿੱਚ ਆਪਣੀ ਵੋਟ ਪਾਉਣ ਚ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਂ 43 ਵੋਟਾਂ ਪਈਆਂ ਜਦਕਿ ਇੱਕ ਮਤਦਾਤਾ ਦੇ ਦੇਹਾਂਤ ਕਾਰਨ ਉਸ ਦੀ ਵੋਟ ਨਹੀਂ ਪਈ। ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫਸਰ ਪਟਿਆਲਾ ਵੱਲੋ ਇਨ੍ਹਾਂ ਸਭ ਪ੍ਰਕਿਰਿਆਵਾਂ ਬਾਰੇ ਸਬੰਧਤ ਉਮੀਦਵਾਰਾਂ ਨੂੰ ਵੀ ਅਗਾਊਂ ਸੂਚਿਤ ਕਰ ਦਿੱਤਾ ਗਿਆ ਸੀ ਤਾਂ ਜੋ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਬਰਕਰਾਰ ਰੱਖਿਆ ਜਾ ਸਕੇ।

Have something to say? Post your comment

 

More in Chandigarh

ਸਿਵਲ ਸਰਜਨ ਨੇ ਵਿਦਿਆਰਥੀਆਂ ਨੂੰ ਪੜ੍ਹਾਇਆ ਮਲੇਰੀਆ ਦਾ ਪਾਠ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ