Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Business

ਵਪਾਰ ਪੱਖੋਂ ਪੰਜਾਬ ਦਾ ਭਵਿੱਖ ਖਤਰੇ ਚ :ਪਵਨ ਗੁੱਜਰਾਂ

May 22, 2024 03:14 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੂਬੇ ਦੇ ਖਜ਼ਾਨੇ ਵਿੱਚ ਟੈਕਸਾਂ ਰਾਹੀਂ ਅਦਾਇਗੀ ਕਰਨ ਵਾਲੇ ਵਪਾਰ ਉਪਰ ਹੁਣ ਸਾਫ ਤੌਰ ਤੇ ਖਤਰਾ ਮੰਡਰਾਉਂਦਾ ਦਿਖਾਈ ਦੇ ਰਿਹਾ ਹੈ ਜਦਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਵਪਾਰ ਨੂੰ ਹਮੇਸ਼ਾ ਪ੍ਰਫੁੱਲਿਤ ਕਰਨ ਦੀਆਂ ਗੱਲਾਂ ਕੀਤੀਆਂ ਗਈਆਂ ਪਰ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਵਪਾਰ ਦੀ ਜ਼ਮੀਨੀ ਹਕੀਕਤ ਕੁਝ ਹੋਰ ਬਣਨ ਨਾਲ ਸੂਬੇ ਦਾ ਉਦਯੋਗ ਬਾਹਰੀ ਰਾਜਾਂ ਵੱਲ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਸੁਨਾਮ ਯੂਨਿਟ ਦੇ ਪ੍ਰਧਾਨ ਪਵਨ ਗੁੱਜਰਾਂ ਨੇ ਕੀਤਾ। ਵਪਾਰ ਮੰਡਲ ਯੂਨਿਟ ਪ੍ਰਧਾਨ ਪਵਨ ਗੁੱਜਰਾਂ ਨੇ ਕਿਹਾ ਕਿ ਵਪਾਰਕ ਖੇਤਰ ਨਾਲ ਹਮੇਸ਼ਾ ਤ੍ਰਾਸਦੀ ਰਹੀ ਹੈ ਜਿਵੇਂ ਕਿ ਪਿਛਲੇ ਸਮੇਂ ਦੌਰਾਨ ਦੁਨੀਆਂ ਭਰ ਵਿੱਚ ਆਈ ਕੋਰੋਨਾ ਮਹਾਮਾਰੀ ਨੇ ਪਹਿਲਾਂ ਵਪਾਰ ਨੂੰ ਵੱਡੀ ਢਾਹ ਲਾਈ ਹੈ ਅਤੇ ਸਮੇਂ-ਸਮੇਂ ਦਿੱਤੇ ਗਏ ਧਰਨਿਆਂ ਅਤੇ ਰੇਲ ਰੋਕੋ ਅੰਦਲੋਨਾਂ ਨਾਲ ਵਪਾਰ ਨੂੰ ਹੋਰ ਵੀ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਹੁਣ ਹਾਲਾਤ ਇਹ ਬਣ ਚੁੱਕੇ ਹਨ ਕਿ ਵਪਾਰਕ ਖੇਤਰ ਤੇ ਵੱਡਾ ਆਰਥਿਕ ਖਤਰਾ ਮੰਡਰਾਉਂਦਾ ਦਿਖਾਈ ਦੇ ਰਿਹਾ ਹੈ ਅਤੇ ਪਹਿਲਾਂ ਵੀ ਸਰਕਾਰਾਂ ਵੱਲੋਂ ਅਜਿਹੇ ਵਿੱਚੋਂ ਬਾਹਰ ਕੱਢਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਅਤੇ ਹਰ ਵਾਰ ਸਿਆਸੀ ਪਾਰਟੀਆਂ ਵੱਲੋਂ ਵੋਟਾਂ ਦੀ ਰਾਜਨੀਤੀ ਕਰਕੇ ਆਪਣਾ ਸਮਾਂ ਗੁਜਾਰਿਆ ਗਿਆ ਜਿਸ ਨਾਲ ਵਪਾਰ ਹਮੇਸ਼ਾ ਹੇਠਾਂ ਵੱਲ ਜਾਂਦਾ ਰਿਹਾ। ਉਹਨਾਂ ਕਿਹਾ ਕਿ ਜੇਕਰ ਇਹੀ ਹਾਲਾਤ ਰਹੇ ਤਾਂ ਇੱਕ ਦਿਨ ਸੂਬੇ ਵਿੱਚੋਂ ਵਪਾਰ ਖਤਮ ਹੋ ਜਾਵੇਗਾ ਅਤੇ ਇਸ ਨਾਲ ਸਿਰਫ ਵਪਾਰਕ ਖੇਤਰ ਨੂੰ ਹੀ ਢਾਹ ਨਹੀਂ ਲੱਗੇਗੀ ਬਲਕਿ ਸਰਕਾਰ ਦੇ ਖਜ਼ਾਨੇ ਤੇ ਵੀ ਅਸਰ ਪਵੇਗਾ। ਉਹਨਾਂ ਕਿਹਾ ਕਿ ਸਮੂਹ ਵਪਾਰੀ ਵਰਗ ਵੱਲੋਂ ਸਮੇਂ-ਸਮੇਂ ਤੇ ਆਪਣੀਆਂ ਸਮੱਸਿਆਵਾਂ ਅਤੇ ਆਵਾਜ਼ ਚੁੱਕੀ ਜਾਂਦੀ ਰਹੀ ਹੈ ਪਰ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਨਾ ਦੇਣ ਕਰਕੇ ਸੂਬੇ ਦਾ ਉਦਯੋਗ ਬਾਹਰੀ ਸੂਬਿਆਂ ਵੱਲ ਜਾ ਰਿਹਾ ਹੈ ਜਿਸ ਨਾਲ ਇਹਨਾਂ ਉਦਯੋਗਾਂ ਰਾਹੀਂ ਆਉਣ ਵਾਲਾ ਟੈਕਸ ਵੀ ਸੂਬਾ ਸਰਕਾਰ ਦੀ ਬਜਾਏ ਦੂਜੇ ਸੂਬਿਆਂ ਦੀ ਸਰਕਾਰ ਦੇ ਖਜ਼ਾਨੇ ਵਿੱਚ ਜਾ ਰਿਹਾ ਹੈ। ਉਹਨਾਂ ਕਿਹਾ ਵਪਾਰੀ ਵਰਗ ਨੇ ਹਮੇਸ਼ਾ ਸਰਕਾਰਾਂ ਦਾ ਸਾਥ ਅਤੇ ਸਹਿਯੋਗ ਕੀਤਾ ਹੈ ਅਤੇ ਸਰਕਾਰਾਂ ਨੂੰ ਵੀ ਵਪਾਰ ਪ੍ਰਤੀ ਸੋਚਣ ਦੀ ਲੋੜ ਹੈ ਤਾਂ ਜੋ ਸੂਬੇ ਦਾ ਉਦਯੋਗ ਸੂਬੇ ਵਿੱਚ ਰਹਿ ਕੇ ਹੀ ਤਰੱਕੀ ਕਰ ਸਕੇ। ਇਸ ਮੌਕੇ ਵੱਖ-ਵੱਖ ਵਪਾਰਕ ਸੰਗਠਨਾਂ ਦੇ ਅਜੇ ਮਸਤਾਨੀ, ਸੋਮ ਨਾਥ, ਸੁਰਜੀਤ ਸਿੰਘ ਆਨੰਦ, ਅਮਰ ਨਾਥ ਸਿੰਗਲਾ ਅਤੇ ਰਾਕੇਸ਼ ਕੁਮਾਰ ਕਾਕਾ ਨੇ ਵੀ ਸਰਕਾਰ ਨੂੰ ਵਪਾਰ ਦੀ ਪ੍ਰਫੁੱਲਤਾ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਸਮਾਂ ਰਹਿੰਦੇ ਵਪਾਰ ਨੂੰ ਡੂੰਘੇ ਸੰਕਟ ਵਿੱਚ ਜਾਣ ਤੋਂ ਬਚਾਇਆ ਜਾ ਸਕੇ।

Have something to say? Post your comment

More in Business

ਭਾਰਤੀ ਬਾਜ਼ਾਰ ’ਚ ਸੋਨੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ