Monday, June 16, 2025

Chandigarh

ਮੋਹਾਲੀ ਵਿੱਚ ਬੈਂਕਾਂ ਵਿੱਚ ਗ੍ਰੀਨ ਇਲੈਕਸ਼ਨ-2024 ਦੀ ਸ਼ੁਰੂਆਤ

May 22, 2024 03:19 PM
SehajTimes
ਮੋਹਾਲੀ : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਚੋਣ ਅਬਜ਼ਰਵਰ, ਆਨੰਦਪੁਰ ਸਾਹਿਬ, ਡਾ: ਹੀਰਾ ਲਾਲ ਦੁਆਰਾ ਜਾਰੀ ਕੀਤੇ ਗਏ “ਗਰੀਨ ਇਲੈਕਸ਼ਨ” ਸੰਕਲਪ ਨੂੰ ਹੁਲਾਰਾ ਦੇਣ ਲਈ, ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ ਨੇ ਅੱਜ ਆਪਣੇ ਫੇਜ਼ 2 ਵਿੱਚ ਸਥਿਤ ਸਰਕਲ ਦਫ਼ਤਰ ਤੋਂ ਬੈਂਕਾਂ ਵਿੱਚ ਹਰਿਆਲੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮ.ਕੇ.ਭਾਰਦਵਾਜ ਨੇ ਦੱਸਿਆ ਕਿ ਡੀ.ਸੀ.-ਕਮ-ਡੀ.ਈ.ਓ.ਐਸ.ਏ.ਐਸ.ਨਗਰ, ਸ੍ਰੀਮਤੀ ਆਸ਼ਿਕਾ ਜੈਨ, ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੇ ਹਿੱਸੇ ਵਜੋਂ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ ਜ਼ਿਲ੍ਹੇ ਦੇ ਬੈਂਕਾਂ ਵਿੱਚ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਲਾਂਚ ਈਵੈਂਟ ਦਾ ਉਦਘਾਟਨ ਸੰਜੀਤ ਕੌਂਡਲ, ਡਿਪਟੀ ਸਰਕਲ ਹੈੱਡ, ਪੀ.ਐਨ.ਬੀ ਨੇ ਹਾਜ਼ਰ ਸਟਾਫ਼ ਅਤੇ ਗਾਹਕਾਂ ਦੀ ਹਾਜ਼ਰੀ ਵਿੱਚ ਕੀਤਾ ਅਤੇ ਇਮਾਰਤ ਅੰਦਰ ਮਿੱਟੀ ਦੇ ਗਮਲਿਆਂ ਵਿੱਚ ਬੂਟੇ ਲਗਾਏ ਗਏ। ਸਟਾਫ਼ ਨੇ ਪਲਾਸਟਿਕ ਮੁਕਤ ਬੈਂਕ ਯਕੀਨੀ ਬਣਾਉਣ ਅਤੇ ਇਸ ਮੁਹਿੰਮ ਨੂੰ ਹੋਰ ਸ਼ਾਖਾਵਾਂ ਤੱਕ ਲੈ ਕੇ ਜਾਣ ਲਈ ਸਹੁੰ ਚੁੱਕੀ। ਐਮ ਕੇ ਭਾਰਦਵਾਜ, ਐਲ ਡੀ ਐਮ ਮੁਹਾਲੀ ਨੇ ਕਿਹਾ ਕਿ ਇਸ ਪਹਿਲਕਦਮੀ ਨੂੰ ਸਾਰੇ ਜ਼ਿਲ੍ਹੇ ਦੇ ਬੈਂਕਾਂ ਵਿੱਚ ਸਮੂਹ 482 ਬੈਂਕ ਸ਼ਾਖਾਵਾਂ ਤੱਕ ਆਉਣ ਵਾਲੇ 10 ਦਿਨਾਂ ਦੌਰਾਨ ਮਿਸ਼ਨਰੀ ਭਾਵਨਾ ਨਾਲ ਲਿਜਾਇਆ ਜਾਵੇਗਾ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ