Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

May 22, 2024 03:22 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੋਬਨਦੀਪ ਸਿੰਘ ਵਾਸੀ ਪਿੰਡ ਘਰਿੰਡਾ, ਤਹਿਸੀਲ ਅਟਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਹ ਲੱਕੜ ਦਾ ਆਰਾ ਲਾਉਣਾ ਚਾਹੁੰਦਾ ਹੈ ਅਤੇ ਉਕਤ ਬੇਲਦਾਰ ਨੇ ਉਸਨੂੰ ਲਾਇਸੈਂਸ ਜਾਰੀ ਕਰਾਉਣ ਵਿੱਚ ਮੱਦਦ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ