Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਓ! ਸਾਰੇ ਰਲ ਕੇ "ਸਾਡੀ ਸੋਚ ਹਰੀ ਭਰੀ ਵੋਟ" ਮਿਸ਼ਨ ਨੂੰ ਸ਼ਫਲ ਬਣਾਈਏ : Viraj S Tidke

May 22, 2024 03:29 PM
SehajTimes
ਮੋਹਾਲੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ “ਗ੍ਰੀਨ ਇਲੈਕਸ਼ਨ ਮਿਸ਼ਨ” ਦੇ ਤਹਿਤ 80 ਫ਼ੀਸਦੀ ਤੋਂ ਵੱਧ ਲੋਕਾਂ ਨੂੰ ਵੋਟ ਕਰਨ ਦੀ ਪ੍ਰੇਰਨਾ ਨਾਲ ਨਵੀਂ ਸ਼ੁਰੂਆਤ ਕਰਨ ਦਾ ਹੋਕਾ ਦਿੱਤਾ ਜਾ ਰਿਹਾ ਹੈ,  ਨਾਲ ਹੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ, ਜਹਿਰੀਲੀਆਂ ਜੜ੍ਹੀ ਬੂਟੀਆਂ ਦੀ ਸਫਾਈ ਅਤੇ ਪਾਰਕਾਂ ਵਿਚ ਡਸਟਬਿਨ ਆਦਿ ਦਾ ਪ੍ਰਬੰਧ ਕਰਦੇ ਹੋਏ ਵਾਤਾਵਰਣ ਨੂੰ ਹਰਿਆ ਭਰਿਆ ਬਨਾਉਣ ਦੇ ਯਤਨ ਕੀਤੇ ਜਾ ਰਹੇ ਹਨ। ਅੱਜ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ “ਸਾਡਾ ਮਿਸ਼ਨ ਗ੍ਰੀਨ ਇਲੈਕਸ਼ਨ” ਦਾ ਪੋਸਟਰ ਜਾਰੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਅਸੀਂ ਜਾਤ, ਧਰਮ, ਖੇਤਰਵਾਦ ਅਤੇ ਬਿਨ੍ਹਾਂ ਕਿਸੇ ਲਾਲਚ ਦੇ ਨਿਰਪੱਖ ਵੋਟ ਕਰਕੇ ਸਰਕਾਰ ਚੁਣਦੇ ਹਾਂ, ਆਓ! ਚੰਗੇ ਤੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਫ਼ਰਜ਼ ਨਿਭਾਉਦੇ ਹੋਏ ਵਾਤਾਵਰਣ ਦੀ ਸੰਭਾਲ ਵਿਚ ਵੀ ਆਪਣਾ ਯੋਗਦਾਨ ਪਾਈਏ ਤੇ ਪਲਾਸਟਿਕ ਮੁਕਤ ਮੁਹਾਲੀ ਦਾ ਪ੍ਰਣ ਕਰੀਏ। ਉਨ੍ਹਾਂ ਸਮੂਹ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ 1 ਜੂਨ ਨੂੰ ਵੋਟ ਜ਼ਰੂਰ ਪਾਵੋ ਅਤੇ ਇੱਕ ਰੁੱਖ ਜਾਂ ਗਮਲਾ ਜ਼ਰੂਰ ਲਾਵੋ। ਇਸ ਮੌਕੇ ਹਾਜ਼ਰ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਹਰ ਪੋਲਿੰਗ ਬੂਥ ਉਪਰ ਛਬੀਲ ਅਤੇ ਟੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਵਰਾਜ ਟਰੈਕਟਰ ਵੱਲੋਂ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ “ਗਰੀਨ ਇਲੈਕਸ਼ਨ” ਪ੍ਰਤੀ ਜਾਗਰੂਕ ਕਰਨ ਲਈ 23 ਮਈ ਨੂੰ ਜ਼ਿਲ੍ਹਾ ਸਵੀਪ ਟੀਮ ਨਾਲ ਮਿਲਕੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਮੌਕੇ ਚੋਣ ਤਹਿਸੀਲਦਾਰ ਸੰਜੇ ਕੁਮਾਰ, ਸ਼ਿਫਾਲੀ ਮਹਿਤਾ ਅਤੇ ਚੋਣ ਕਾਨੂੰਗੋ ਸੁਰਿੰਦਰ ਬੱਤਰਾ ਵੀ ਹਾਜ਼ਰ ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ