Wednesday, September 17, 2025

Doaba

Lockdown ਦੌਰਾਨ ਲੋਕਾਂ ਨਾਲ ਧੱਕੇਸ਼ਾਹੀ ਕਰਦਾ ਠਾਣੇਦਾਰ ਮੁਅੱਤਲ

May 06, 2021 09:58 AM
SehajTimes

ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਮਿੰਨੀ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ ਅਤੇ ਬਿਨਾਂ ਵਜ੍ਹਾ ਘੁੰਮਣ ਵਾਲਿਆਂ ਖ਼ਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ। ਉਥੇ ਹੀ ਇਸੇ ਦਰਿਮਆਨ ਪੰਜਾਬ ਪੁਲਿਸ ਦੀ ਇਕ ਵਾਰ ਫਿਰ ਤੋਂ ਗੁੰਡਾਗਰਦੀ ਵੇਖਣ ਨੂੰ ਮਿਲੀ ਹੈ। ਕਪੂਰਥਲਾ ਵਿਖੇ ਗਸ਼ਤ ’ਤੇ ਨਿਕਲੇ ਪੰਜਾਬ ਪੁਲਿਸ ਮੁਲਾਜ਼ਮਾਂ ਨੇ ਰੇਹੜੀ ਵਾਲਿਆਂ ਦੀਆਂ ਸਬਜ਼ੀਆਂ ਚੁੱਕ-ਚੁੱਕ ਕੇ ਸੁੱਟ ਦਿੱਤੀਆਂ। ਇਹ ਘਟਨਾ ਦੀ ਵਡੀਓ ਵਾਇਰਲ ਹੁੰਦੇ ਹੀ ਮੁੱਖ ਮੰਤਰੀ ਨੇ ਇਸ ਐਸ.ਐਚ.ਓ ਨੂੰ ਤੁਰਤ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕਰ ਦਿਤੇ ਹਨ ਅਤੇ ਡੀਜੀਪੀ ਦਿਨਕਰ ਗੁਪਤਾ ਨੇ ਹੁਕਮਾਂ ’ਤੇ ਅਮਲ ਕਰਦਿਆਂ ਸਬੰਧਤ ਠਾਣੇਦਾਰ ਨੂੰ ਤੁਰਤ ਮੁਅੱਤਲ ਕਰ ਦਿਤਾ ਹੈ।
  ਜਾਣਕਾਰੀ ਮੁਤਾਬਕ ਕਪੂਰਥਲਾ ਵਿਖੇ ਐੱਸ. ਐੱਚ. ਓ. ਨਵਦੀਪ ਸਿੰਘ ਵੱਲੋਂ ਕੀਤੀ ਗਈ ਇਸ ਗੁੰਡਾਗਰਦੀ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ’ਚ ਬਿਲਕੁਲ ਸਾਫ਼ ਦਿੱਸ ਰਿਹਾ ਹੈ ਕਿ ਕਿਵੇਂ ਗੱਡੀ ਵਿਚੋਂ ਐੱਸ. ਐੱਚ. ਓ. ਬਾਹਰ ਨਿਕਲਦੇ ਹਨ ਅਤੇ ਸਬਜ਼ੀ ਲਗਾ ਕੇ ਬੈਠੇ ਇਕ ਰੇਹੜੀ ਵਾਲੇ ਦੀ ਰੇਹੜੀ ਲੱਤਾਂ ਮਾਰਦੇ ਹੋਏ ਸਬਜ਼ੀਆਂ ਹੇਠਾਂ ਸੁੱਟ ਦਿੰਦੇ ਹਨ। ਡੀਜੀਪੀ ਨੇ ਕਿਹਾ ਕਿ ਫਗਵਾੜਾ ਵਿਖੇ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਕੀਤੀ ਗਈ ਇਹ ਹਰਕਤ ਬੇਹੱਦ ਸ਼ਰਮਨਾਕ ਹੈ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ