Sunday, June 16, 2024

Malwa

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ

May 22, 2024 04:02 PM
SehajTimes

ਫ਼ਤਹਿਗੜ੍ਹ ਸਾਹਿਬ : ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਵਿਭਾਗ ਦੀਆਂ ਟੀਮਾਂ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਵੀ ਕਿਸਾਨਾਂ ਨੂੰ ਦੇ ਰਹੀਆਂ ਹਨ। ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ: ਸੰਦੀਪ ਕੁਮਾਰ ਨੇ ਪਿੰਡ ਮਹੇਸ਼ਪੁਰਾ ਦੇ ਕਿਸਾਨ ਹਰਿੰਦਰ ਸਿੰਘ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ। ਉਨ੍ਹਾਂ ਇਸ ਮੌਕੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਹੀ ਇਸ ਨਾਲ ਵਾਤਾਵਰਣ ਵੀ ਸ਼ੁੱਧ ਰਹਿੰਦਾ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਖੇਤ ਵਿੱਚ ਕੀਤੀ ਜਾਵੇ ਅਤੇ ਬੀਜਣ ਤੋਂ ਪਹਿਲਾਂ ਬੀਜ ਨੂੰ 8 ਤੋਂ 12 ਘੰਟਿਆਂ ਲਈ ਪਾਣੀ ਵਿੱਚ ਭਿਊਂ ਕੇ ਛਾਂ ਵਿੱਚ ਸੁਕਾ ਕੇ 03 ਗ੍ਰਾਮ ਪ੍ਰਤੀ ਕਿਲੋ ਸਪਰਿੰਟ ਦਵਾਈ ਨਾਲ ਸੋਧ ਕਰਕੇ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਕਿਸਮ ਪੀ.ਆਰ. 126 ਇਸ ਵਿਧੀ ਲਈ ਢੁਕਵੀਂ ਹੈ। ਬੀਜਣ ਤੋਂ ਤੁਰੰਤ ਬਾਅਦ ਪੈਂਡੀਮੈਥਾਲਿਨ 01 ਲੀਟਰ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਾਮ ਵੇਲੇ ਕੀਤੀ ਗਈ ਸਪਰੇਅ ਜਿਆਦਾ ਅਸਰਦਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦਾ ਇੱਕੋ ਮੰਤਵ ਪਾਣੀ ਦੀ ਸੰਜਮ ਨਾਲ ਵਰਤੋਂ ਕਰਕੇ ਧਰਤੀ ਨੂੰ ਬੰਜਰ ਹੋਣ ਤੋਂ ਰੋਕਣਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਬਚਾ ਕੇ ਪੰਜਾਬ ਦੀ ਖੁਸ਼ਹਾਲੀ ਕਾਇਮ ਰੱਖਣ ਵਿੱਚ ਯੋਗਦਾਨ ਪਾਇਆ ਜਾ ਸਕੇ। ਡਾ: ਸੰਦੀਪ ਕੁਮਾਰ ਨੇ ਝੋਨੇ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਬੇਲੋੜੇ ਕੀਟਨਾਸ਼ਕ/ਨਦੀਨ ਨਾਸ਼ਕ ਸਪਰੇਅ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਅਤੇ ਫਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਕੁਦਰਤੀ ਸੋਮਿਆਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਖੇਤੀਬਾੜੀ ਉਪ ਨਰੀਖਕ ਪ੍ਰਿਤਪਾਲ ਸਿੰਘ ਅਤੇ ਗਗਨਦੀਪ ਸਿੰਘ ਵੀ ਮੌਜੂਦ ਸਨ।

Have something to say? Post your comment

 

More in Malwa

ਅਦਾਰਾ ਅਦਬੇ ਇਸਲਾਮੀ ਵੱਲੋਂ ਡਾ.ਇਰਫਾਨ ਵਹੀਦ ਦੇ ਸਨਮਾਨ 'ਚ ਕਵੀ ਦਰਬਾਰ ਦਾ ਆਯੋਜਨ

ਇਸਲਾਮ ਅੰਦਰ ਹਰ ਇਬਾਦਤ ਨੂੰ ਸਮੂਹਿਕ ਤੌਰ (ਇਕੱਠੇ ਹੋ ਕੇ) ਤੇ ਅਦਾ ਕਰਨਾ ਵੱਡੀ ਇਬਾਦਤ : ਮੁਫਤੀ ਏ ਆਜ਼ਮ ਪੰਜਾਬ 

ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ

21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਲਈ ਬੈਠਕ

ਪਟਿਆਲਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ 11 ਲੱਖ ਬੂਟੇ ਲਗਾਏ ਜਾਣਗੇ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ

ਪੰਜਾਬੀ ਯੂਨੀਵਰਸਿਟੀ ਦੇ ਅੰਡਰਗਰੈਜੂਏਟ ਕੋਰਸਾਂ ਲਈ ਚਾਹਵਾਨ ਵਿਦਿਆਰਥੀਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 40 ਫ਼ੀਸਦੀ ਵਾਧਾ: ਪ੍ਰੋ. ਏ. ਕੇ. ਤਿਵਾੜੀ

ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ 'ਚ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਨੌਜਵਾਨਾਂ ਦੇ ਹੋਏ ਰੂਬਰੂ

ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ: ਪਰਨੀਤ ਸ਼ੇਰਗਿੱਲ

ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ