ਲਖਨਊ : ਰਾਸ਼ਟਰੀ ਲੋਕ ਦਲ ਦੇ ਕੌਮੀ ਪ੍ਰਧਾਨ ਚੌਧਰੀ ਅਜੀਤ ਸਿੰਘ ਦਾ ਅੱਜ ਕੋਰੋਨਾ ਕਰ ਕੇ ਦੇਹਾਂਤ ਹੋ ਗਿਆ ਹੈ। ਵੀਰਵਾਰ ਨੂੰ ਸਵੇਰੇ ਛੇ ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਪੱਛਮੀ ਉੱਤਰ ਪ੍ਰਦੇਸ਼ ਦੇ ਆਗੂ ਚੌਧਰੀ ਅਜੀਤ ਸਿੰਘ ਬੀਤੇ ਕਈ ਦਿਨਾਂ ਤੋਂ ਕੋਰੋਨਾ ਨਾਲ ਸੰਕ੍ਰਮਿਤ ਸਨ। ਚੌਧਰੀ ਅਜੀਤ ਸਿੰਘ ਕੋਰੋਨਾ ਕਾਰਨ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਭਰਤੀ ਸਨ।
ਪੀਐਮ ਨਰਿੰਦਰ ਮੋਦੀ ਨੇ ਟਵੀਟ ਕਰ ਲਿਖਿਆ ਕਿ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਜੀ ਦੇ ਮੌਤ 'ਤੇ ਬਹੁਤ ਦੁੱਖ ਹੋਇਆ। ਉਹ ਹਮੇਸ਼ਾ ਕਿਸਾਨਾਂ ਦੇ ਹਿੱਤ 'ਚ ਸਮਰਪਿਤ ਰਹੇ। ਉਨ੍ਹਾਂ ਨੇ ਕੇਂਦਰ 'ਚ ਕਈ ਵਿਭਾਗਾਂ ਦੀ ਜ਼ਿੰਮੇਵਾਰੀਆਂ ਨੂੰ ਕੁਸ਼ਲਤਾਪੂਰਵਕ ਕੀਤਾ। ਸੋਗ ਦੀ ਇਸ ਘੜੀ 'ਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਤੇ ਪ੍ਰਸ਼ੰਸਕਾਂ ਨਾਲ ਹਨ। ਓਮ ਸ਼ਾਂਤੀ! ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰ ਲਿਖਿਆ ਕਿ ਰਾਸ਼ਟਰੀ ਲੋਕ ਦਲ ਦੇ ਮੁਖੀ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦੇ ਦੇਹਾਂਤ ਦੀ ਸੂਚਨਾ ਨਾਲ ਦੁੱਖ ਹੋਇਆ। ਉਨ੍ਹਾਂ ਨੇ ਕਿਸਾਨਾਂ ਦੇ ਹਿੱਤ 'ਚ ਹਮੇਸ਼ਾ ਆਵਾਜ਼ ਚੁੱਕੀ। ਜਨ ਪ੍ਰਤੀਨਿਧੀ ਤੇ ਮੰਤਰੀ ਦੇ ਰੂਪ 'ਚ ਉਨ੍ਹਾਂ ਨੇ ਦੇਸ਼ ਦੀ ਰਾਜਨੀਤੀ 'ਤੇ ਵੱਖ ਛਾਪ ਛੱਡੀ। ਉਨ੍ਹਾਂ ਪਰਿਵਾਰ ਤੇ ਸ਼ੁੱਭ ਚਿੰਤਕਾਂ ਪ੍ਰਤੀ ਮੇਰੀ ਸੋਗ ਸੰਵੇਦਨਾਵਾਂ।