Tuesday, December 23, 2025

Malwa

ਕਿਸਾਨਾਂ ਨੇ ਪੀਐਮ ਮੋਦੀ ਦੇ ਵਿਰੋਧ ਲਈ ਕਮਰ ਕਸੀ

May 22, 2024 05:44 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਸਮੇਂ ਵਿਰੋਧ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਮਰਕਸ ਲਈ ਹੈ। ਬੁੱਧਵਾਰ ਨੂੰ ਸੁਨਾਮ ਨੇੜਲੇ ਪਿੰਡ ਉਗਰਾਹਾਂ ਵਿਖੇ ਜਥੇਬੰਦੀ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ, ਮੀਟਿੰਗ ਨੂੰ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ, ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਤੋਂ ਮੁਨਕਰ ਹੋਈ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਪੰਜਾਬ ਵਿੱਚ ਆਉਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਲਾਏ ਦਿੱਲੀ ਮੋਰਚੇ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਦਕਿ ਸਾਢੇ ਸੱਤ ਸੌ ਕਿਸਾਨ ਮੌਤ ਦੇ ਮੂੰਹ ਜਾ ਪਿਆ ਸੀ। ਕਿਸਾਨ ਆਗੂ ਨੇ ਕਿਹਾ ਕਿ ਜਥੇਬੰਦੀ ਦੇ ਝੰਡੇ ਹੇਠ ਹਜ਼ਾਰਾਂ ਕਿਸਾਨ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 23 ਮਈ ਨੂੰ ਪਟਿਆਲਾ ਫੇਰੀ ਮੌਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਫਿਰ ਭਾਜਪਾ ਨੇ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਰੋਕਕੇ ਦਿੱਲੀ ਜਾਣ ਤੋਂ ਰੋਕਿਆ ਇਸੇ ਕਾਰਨ ਕਿਸਾਨ ਜਥੇਬੰਦੀਆਂ ਮੋਦੀ ਦਾ ਪੰਜਾਬ ਆਉਣ ਸਮੇਂ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 26 ਮਈ ਨੂੰ ਬਰਨਾਲਾ ਦੀ ਅਨਾਜ ਮੰਡੀ ਵਿੱਚ ਲੋਕ ਸੰਗਰਾਮ ਰੈਲੀ ਕੀਤੀ ਜਾਵੇਗੀ, ਇਸ ਮੌਕੇ ਸਨਾਮ ਬਲਾਕ ਦੇ ਆਗੂ ਰਾਮ ਸਰਨ ਸਿੰਘ ਉਗਰਾਹਾਂ, ਪ੍ਰੈੱਸ ਸਕੱਤਰ ਸੁਖਪਾਲ ਮਾਣਕ ਕਣਕਵਾਲ, ਅਜੈਬ ਸਿੰਘ ਜਖੇਪਲ,ਪਾਲ ਸਿੰਘ ਦੌਲਾ ਸਿੰਘ ਵਾਲਾ, ਮਨੀ ਸਿੰਘ ਭੈਣੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਜੱਜ ਬਣੇ ਸ਼ੁਭਮ ਸਿੰਗਲਾ ਦੇ ਸਨਮਾਨ 'ਚ ਸਮਾਗਮ 

ਸਾਂਝਾ ਕਾਵਿ ਸੰਗ੍ਰਹਿ "ਸਮਿਆਂ ਦੇ ਸ਼ੀਸ਼ੇ" ਲੋਕ ਅਰਪਣ

ਸੁਨਾਮ ਸਾਈਕਲਿੰਗ ਕਲੱਬ ਦੇ ਸਾਈਕਲਿਸਟ ਸਨਮਾਨਿਤ 

ਮਜ਼ਦੂਰ ਤੇ ਕਿਸਾਨ ਮਾਰੂ ਬਿਲਾਂ / ਕਾਨੂੰਨਾਂ ਵਿਰੁੱਧ 27 ਦਸੰਬਰ ਨੂੰ ਸੀਟੂ ਵੱਲੋਂ ਭਵਾਨੀਗੜ੍ਹ ਵਿਖੇ ਕਨਵੈਨਸ਼ਨ : ਔਲਖ

ਬੀਕੇਯੂ ਉਗਰਾਹਾਂ ਨੇ ਮਹਿਲਾ ਨੂੰ ਭੇਟ ਕੀਤੀਆਂ ਕੰਨਾਂ ਦੀਆਂ ਵਾਲੀਆਂ 

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮਨਰੇਗਾ ਕਾਨੂੰਨ ਖਤਮ ਕਰਕੇ ਮਜ਼ਦੂਰਾਂ ਦਾ ਖੋਹਿਆ ਹੱਕ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਅਕਾਲੀ ਦਲ ਪੰਜਾਬ ਨੂੰ ਤਰੱਕੀ ਤੇ ਲਿਆਉਣ ਦੇ ਸਮਰੱਥ : ਵਿਨਰਜੀਤ ਗੋਲਡੀ 

ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਦੋੜ ਵਿਖੇ ਨਗਰ ਕੀਰਤਨ ਸਜਾਇਆ ਗਿਆ