Tuesday, October 21, 2025

Malwa

ਸਿਮਰਨਜੀਤ ਮਾਨ ਦੀ ਪਤਨੀ ਨੇ ਪਤੀ ਲਈ ਮੰਗੀਆਂ ਵੋਟਾਂ

May 23, 2024 11:10 AM
SehajTimes
ਸੁਨਾਮ : ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ  ਸਿਮਰਨਜੀਤ ਸਿੰਘ ਮਾਨ ਦੀ ਧਰਮ ਪਤਨੀ ਬੀਬੀ ਗੀਤਇੰਦਰ ਕੌਰ ਮਾਨ ਨੇ ਬੁੱਧਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਉਭਾਵਾਲ, ਦਿਆਲਗੜ੍ਹ, ਮੰਡੇਰ ਖੁਰਦ, ਬੁਗਰਾ, ਰੱਤੋਕੇ, ਲੋਹਾਖੇੜਾ ਸਮੇਤ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਬੀਬੀ ਮਾਨ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਨਸ਼ਿਆ ਵਰਗੀਆਂ ਅਲਾਮਤਾਂ ਤੋਂ ਬਚਾਉਣ ਲਈ ਸ. ਮਾਨ ਦਾ ਸਾਥ ਦਿਓ। ਇਸ ਮੌਕੇ ਹੋਏ ਇਕੱਠਾਂ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਮਾਨ ਦੀ ਪਤਨੀ ਬੀਬੀ ਗੀਤਇੰਦਰ ਕੌਰ ਮਾਨ ਨੇ ਕਿਹਾ ਕਿ ਆਪਣੇ ਬੱਚਿਆਂ ਨੂੰ  ਨਸ਼ਿਆਂ ਦੀ ਦਲਦਲ ਵਿੱਚੋਂ ਕੱਢਕੇ ਖੁਸ਼ਹਾਲ ਜਿੰਦਗੀ ਜਿਉਣ ਦੇ ਕਾਬਿਲ ਬਨਾਉਣ ਲਈ ਸਿਮਰਨਜੀਤ ਸਿੰਘ ਮਾਨ ਦਾ ਸਾਥ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਹਰ ਗਲੀ-ਮੁਹੱਲੇ ਵਿੱਚ ਨਸ਼ੇ ਸ਼ਰੇਆਮ ਵਿਕ ਰਹੇ ਹਨ | ਸਰਕਾਰਾਂ ਵੱਲੋਂ ਵੀ ਨਸ਼ੇ ਨੂੰ  ਰੋਕਣ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ ਜਾ ਰਹੇ, ਜਿਸ ਕਰਕੇ ਆਏ ਦਿਨ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਕੇ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ  ਨਸ਼ਿਆਂ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ  ਨਸ਼ਿਆਂ ਤੋਂ ਬਚਾਕੇ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਜਿੰਮ ਅਤੇ ਖੇਡ ਕਿੱਟਾਂ ਵੰਡੀਆਂ ਗਈਆਂ ਹਨ, ਜਿਨ੍ਹਾਂ ਕਰਕੇ ਅੱਜ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਰੌਣਕਾਂ ਦੁਬਾਰਾ ਪਰਤਣ ਲੱਗੀਆਂ ਹਨ | ਬੀਬੀ ਮਾਨ ਨੇ ਕਿਹਾ ਕਿ ਨਸ਼ੇ ਦੇ ਕੋਹੜ ਦਾ ਪੱਕਾ ਇਲਾਜ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦਿਓ | ਉਨ੍ਹਾਂ ਕਿਹਾ ਕਿ ਲੋਕ ਹੱਕਾਂ ਦੀ ਰਾਖੀ, ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਅਗਵਾਈ ਹੇਠ ਹੀ ਸੰਭਵ ਹੈ | ਇਸ ਮੌਕੇ ਸਤਿਨਾਮ ਸਿੰਘ ਰੱਤੋਕੇ, ਹਰਦੀਪ ਸਿੰਘ ਲੋਹਾਖੇੜਾ, ਰਘਵੀਰ ਸਿੰਘ ਮੰਡੇਰ ਕਲਾਂ, ਸੰਦੀਪ ਸਿੰਘ ਮੰਡੇਰ, ਜਗਸੀਰ ਸਿੰਘ ਲੋਹਾਖੇੜਾ, ਗੁਰਤੇਜ ਸਿੰਘ, ਪਾਲ ਸਿੰਘ ਮੰਡੇਰ ਖੁਰਦ, ਸੁਖ ਭੁੱਲਰ, ਧਰਮਜੀਤ ਬੁੱਗਰ, ਕੁਲਵਿੰਦਰ ਸਿੰਘ ਦਿਆਲਗੜ੍ਹ, ਲਵਪ੍ਰੀਤ ਸਿੰਘ ਦਿਆਲਗੜ੍ਹ, ਅਨੂਪ ਸਿੰਘ ਭੱਟੀ, ਸਰਜਾ ਸਿੰਘ ਸਰਪੰਚ, ਬਾਬਾ ਧਾਲੀਵਾਲ ਉਭਾਵਾਲ, ਰਾਮ ਸਿੰਘ ਉਭਾਵਾਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ, ਵਰਕਰ ਤੇ ਪਿੰਡਾਂ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ |

Have something to say? Post your comment

 

More in Malwa

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼