Thursday, October 16, 2025

Chandigarh

ਲੋਕ ਬਿਨਾਂ ਜ਼ਰੂਰੀ ਕੰਮ ਘਰੋਂ ਬਾਹਰ ਨਾ ਨਿਕਲਣ : ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ

May 06, 2021 02:10 PM
Surjeet Singh Talwandi

 ਮੋਹਾਲੀ : ਜ਼ਿਲ੍ਹਾ ਮੋਹਾਲੀ ਵਿਚ ‘ਕੋਰੋਨਾ ਵਾਇਰਸ’ ਲਾਗ ਦੇ ਵੱਧ ਰਹੇ ਕੇਸਾਂ ਦੇ ਸਨਮੁਖ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਲੋਕਾਂ ਨੂੰ ਮੁੜ ਅਪੀਲ ਕਰਦਿਆਂ ਆਖਿਆ ਕਿ ਇਸ ਮਾਰੂ ਬੀਮਾਰੀ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਸਾਂ ਵਿਚ ਤੇਜ਼ੀ ਨਾਲ ਹੋ ਰਹੇ ਵਾਧੇ ਦਾ ਮੁੱਖ ਕਾਰਨ ਇਹ ਹੈ ਕਿ ਕਈ ਲੋਕ ਮੂੰਹ ਢੱਕ ਕੇ ਰੱਖਣ, ਇਕ ਦੂਜੇ ਤੋਂ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਦੇ ਬੁਨਿਆਦੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰ ਰਹੇ ਅਤੇ ਜਦੋਂ ਹਾਲਤ ਵਿਗੜ ਜਾਂਦੀ ਹੈ, ਉਦੋਂ ਹੀ ਕੋਵਿਡ ਟੈਸਟ ਕਰਵਾਉਂਦੇ ਹਨ ਜਾਂ ਹਸਪਤਾਲਾਂ ਵਿਚ ਜਾਂਦੇ ਹਨ। ਡਾ. ਆਦਰਸ਼ਪਾਲ ਕੌਰ ਨੇ ਆਖਿਆ, ‘ਇਸ ਵੇਲੇ ਜ਼ਰੂਰੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਬੇਹੱਦ ਜ਼ਰੂਰਤ ਹੈ। ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਬੀਮਾਰੀ ਨੂੰ ਕੰਟਰੋਲ ਕਰਨ ਲਈ ਲੋੜੀਂਦੇ ਪ੍ਰਬੰਧਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਪਰ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।’ ਉਨ੍ਹਾਂ ਕਿਹਾ ਕਿ ਕਈ ਲੋਕ ਬਿਨਾਂ ਕਿਸੇ ਖ਼ਾਸ ਲੋੜ ਜਾਂ ਕੰਮ ਦੇ ਬਾਜ਼ਾਰਾਂ ਵਿਚ ਜਾਂ ਹੋਰ ਥਾਈਂ ਜਾ ਰਹੇ ਹਨ ਜੋ ਬਹੁਤ ਗ਼ਲਤ ਰੁਝਾਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਕੰਮ ਬਹੁਤੇ ਜ਼ਰੂਰੀ ਨਹੀਂ, ਉਨ੍ਹਾਂ ਨੂੰ ਫ਼ਿਲਹਾਲ ਅੱਗੇ ਪਾ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਮਾੜਾ ਦੌਰ ਚੱਲ ਰਿਹਾ ਹੈ ਅਤੇ ਇਸ ਔਖੀ ਘੜੀ ਵਿਚੋਂ ਬਾਹਰ ਨਿਕਲਣ ਲਈ ਸਾਰਿਆਂ ਨੂੰ ਮਿਲ-ਜੁਲ ਕੇ ਯਤਨ ਕਰਨ ਦੀ ਲੋੜ ਹੈ।  ਖੰਘ, ਬੁਖ਼ਾਰ, ਸਾਹ ਲੈਣ ਵਿਚ ਤਕਲੀਫ਼ ਜਿਹੇ ਲੱਛਣ ਦਿਸਣ ’ਤੇ ਤੁਰੰਤ ਕੋਵਿਡ ਟੈਸਟ ਕਰਵਾਇਆ ਜਾਵੇ ਜੋ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਹੋ ਰਿਹਾ ਹੈ। ਬੇਹੱਦ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕਿਸੇ ਕੋਵਿਡ ਮਰੀਜ਼ ਅੰਦਰ ਬੀਮਾਰੀ ਦਾ ਕੋਈ ਲੱਛਣ ਨਹੀਂ ਤਾਂ ਵੀ ਉਸ ਨੂੰ ਪੂਰੀ ਸਾਵਧਾਨੀ ਵਰਤਣ ਦੀ ਲੋੜ ਹੈ ਕਿਉਂਕਿ ਉਹ ਕਿਸੇ ਹੋਰ ਨੂੰ ਆਸਾਨੀ ਨਾਲ ਬੀਮਾਰੀ ਲਾ ਸਕਦਾ ਹੈ।
           ਸਿਵਲ ਸਰਜਨ ਨੇ ਦੁਹਰਾਇਆ ਕਿ ਪਾਣੀ, ਸੀਵਰੇਜ ਅਤੇ ਬਿਜਲੀ ਦਾ ਬਿੱਲ ਭਰਨ, ਕਰਜ਼ੇ ਦੀ ਕਿਸ਼ਤ ਭਰਨ, ਵਾਹਨ ਦਾ ਬੀਮਾ ਕਰਵਾਉਣ, ਰਸੋਈ ਗੈਸ ਸਲੰਡਰ ਭਰਵਾਉਣ ਲਈ ਅਦਾਇਗੀ ਕਰਨ, ਮੋਬਾਈਲ ਫ਼ੋਨ, ਟੀਵੀ ਡਿਸ਼ ਰੀਚਾਰਜ ਕਰਵਾਉਣ ਜਾਂ ਅਜਿਹੇ ਹੋਰ ਕਈ ਕੰਮ ਘਰ ਵਿਚ ਹੀ ਮੋਬਾਈਲ ਜਾਂ ਕੰਪਿਊਟਰ ’ਤੇ ਆਨਲਾਈਨ ਕੀਤੇ ਜਾ ਸਕਦੇ ਹਨ ਜਿਨ੍ਹਾਂ ਵਾਸਤੇ ਬਾਹਰ ਬਾਜ਼ਾਰ ਵਿਚ ਜਾਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿÊਜਿਹੜੀਆਂ ਦੁਕਾਨਾਂ ਖ਼ੁਲ੍ਹੀਆਂ ਹਨ, ਉਨ੍ਹਾਂ ਵਿਚ ਗਾਹਕਾਂ ਦੀ ਭੀੜ ਨਹੀਂ ਹੋਣੀ ਚਾਹੀਦੀ ਅਤੇ ਸਮਾਜਕ ਦੂਰੀ ਹਰ ਹਾਲਤ ਵਿਚ ਕਾਇਮ ਰੱਖੀ ਜਾਣੀ ਚਾਹੀਦੀ ਹੈ। ਦੁਕਾਨ ਵਿਚ ਦਾਖ਼ਲ ਹੋਣ ਵੇਲੇ ਅਤੇ ਬਾਹਰ ਆਉਣ ਸਮੇਂ ਵੀ ਹੱਥ ਧੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਹਤ ਸਮੱਸਿਆ ਸਬੰਧੀ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਮਾਹਰ ਡਾਕਟਰ ਦੀ ਸਲਾਹ ਵੀ ਲਈ ਜਾ ਸਕਦੀ ਹੈ।
ਫ਼ੋਟੋ ਕੈਪਸ਼ਨ : ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਲੋਕਾਂ ਨੂੰ ਅਪੀਲ ਕਰਦੇ ਹੋਏ।

Have something to say? Post your comment

 

More in Chandigarh

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ