Wednesday, February 12, 2025

Malwa

ਪੋਸਟਲ ਬੈਲਟ ਪੇਪਰ ਰਾਹੀਂ ਵੋਟਾਂ ਪਾਉਣ ਵਾਸਤੇ ਸਥਾਪਤ ਕੀਤੇ ਫੈਸਲੀਟੇਸ਼ਨ ਸੈਂਟਰ

May 23, 2024 11:37 AM
SehajTimes

ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਵਾਸਤੇ ਚੋਣ ਕਮਿਸ਼ਨ ਵੱਲੋਂ ਪੋਸਟਲ ਬੈਲਟ ਪੇਪਰ ਰਾਹੀਂ ਵੋਟਾਂ ਪਾਉਣ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ, ਇਹ ਸਹੂਲਤ ਜਰੂਰੀ ਸੇਵਾਵਾਂ ਵਿੱਚ ਲੱਗੇ ਉਨ੍ਹਾਂ ਵੋਟਰਾਂ ਜੋ ਕਿ ਆਪਣੇ ਪੋਲਿੰਗ ਸਟੇਸ਼ਨ ਤੇ ਜਾ ਕੇ ਵੋਟਾਂ ਨਹੀਂ ਪਾ ਸਕਦੇ ਅਤੇ ਚੋਣ ਡਿਊਟੀ ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜਰੂਰੀ ਸੇਵਾਵਾਂ ਵਿੱਚ ਲੱਗੇ ਵੋਟਰ ਆਪਣੀ ਵੋਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 117 ਵਿੱਚ 26,27 ਤੇ 28 ਮਈ ਨੂੰ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਆਪਣੀ ਵੋਟ ਪੋਸਟਲ ਬੈਲਟ ਪੇਪਰਾਂ ਰਾਹੀਂ ਪਾ ਸਕਣਗੇ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਡਿਊਟੀ ਤੇ ਤਾਇਨਾਤ ਅਧਿਕਾਰੀ ਤੇ ਕਰਮਚਾਰੀ 29,30 ਤੇ 31 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 117 ਵਿੱਚ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਆਪਣੀ ਵੋਟ ਦਾ ਪੋਸਟਲ ਬੈਲਟ ਪੇਪਰ ਰਾਹੀਂ ਇਸਤੇਮਾਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੈਸਲੀਟੇਸ਼ਨ ਸੈਂਟਰਾਂ ਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਵਾਲੇ ਵੋਟਰਾਂ ਦੀ ਸਹਾਇਤਾ ਕਰਨਗੇ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ 'ਚ ਸ਼ਿਰਕਤ 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਦਾਮਨ ਬਾਜਵਾ ਨੇ ਧਾਰਮਿਕ ਸਮਾਗਮਾਂ 'ਚ ਹਾਜ਼ਰੀ ਭਰੀ

ਪਟਿਆਲਾ ਹੈਰੀਟੇਜ ਫੈਸਟੀਵਲ 2025 ; ਪਟਿਆਲਾ ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਭਗਵਾਨ ਸਿੰਘ ਕੰਬੋਜ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਭਗਤ ਰਵਿਦਾਸ ਜੀ ਦੀ ਬਾਣੀ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੰਦੋੜ ਵਿਖੇ ਭਗਤ ਰਵਿਦਾਸ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਛਾਜਲਾ ਕਬੱਡੀ ਕੱਪ ਤੇ ਢੰਡੋਲੀ ਦੀ ਟੀਮ ਦਾ ਕਬਜ਼ਾ 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਿੱਖਿਆ ਵਿਭਾਗ ਦੇ ਕਾਊਂਸਲਰਾਂ ਦੀ ਕਰਵਾਈ ਕਾਨਫ਼ਰੰਸ

ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਪਿੱਛੇ ਸੌੜੀ ਸਿਆਸਤ : ਢੀਂਡਸਾ