Thursday, January 08, 2026
BREAKING NEWS

Malwa

ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ’ਚ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ

May 23, 2024 11:47 AM
SehajTimes

ਪਟਿਆਲਾ : ਝੋਨੇ ਦੀ ਸਿੱਧੀ ਬਿਜਾਈ ਦੀ ਮੁਹਿੰਮ ਅਧੀਨ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਜਸਵੰਤ ਸਿੰਘ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਬਲਾਕ ਭੂਨਰਹੇੜੀ ਦੇ ਪਿੰਡ ਭਾਨਰੀ ਦੇ ਕਿਸਾਨ ਨਰਿੰਦਰ ਸਿੰਘ ਦੇ 20 ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਦਾ ਆਗਾਜ਼ ਕਰਵਾਇਆ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਅਨੁਸਾਰ ਇਸ ਪਿੰਡ ਵਿਚ ਕਾਫ਼ੀ ਜ਼ਿਆਦਾ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਆਉਣ ਦੀ ਉਮੀਦ ਹੈ ਅਤੇ ਹੁਣ ਤੱਕ ਅੰਦਾਜ਼ਨ 100 ਏਕੜ ਰਕਬਾ ਬੀਜਿਆ ਜਾ ਚੁੱਕਿਆ ਹੈ। ਇਸ ਮੌਕੇ ਪਿੰਡ ਭਾਨਰੀ ਦੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਡਾ. ਜਸਵਿੰਦਰ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਡਿੱਗਦੇ ਹੋਏ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ, ਉੱਥੇ ਕਿਸਾਨਾਂ ਦੇ ਮੁਨਾਫ਼ੇ ਵਿਚ ਵੀ ਵਾਧਾ ਹੁੰਦਾ ਹੈ। ਇਸ ਮੌਕੇ ਮੌਜੂਦ ਕਿਸਾਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣਗੇ। ਇਸ ਮੌਕੇ ਡਾ. ਗੁਰਮੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Have something to say? Post your comment

 

More in Malwa

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪਿੰਡ ਕੁਠਾਲਾ ਵਿਖੇ ਦਸਮੇਸ਼ ਪਿਤਾ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਸੁਨਾਮ ਦੇ ਬਜ਼ਾਰਾਂ 'ਚ ਜਾਮ ਲੱਗਣ ਨਾਲ ਲੋਕ ਪ੍ਰੇਸ਼ਾਨ 

ਕਿਸਾਨਾਂ ਨੇ "ਆਪ" ਸਰਕਾਰ ਨੂੰ ਦੱਸਿਆ ਤਾਨਾਸ਼ਾਹ

ਮੁੱਖ ਮੰਤਰੀ ਦੇ ਚਚੇਰੇ ਭਰਾ ਨੇ ਪੱਤਰਕਾਰਾਂ ਦੇ ਹੱਕ ਚ ਮਾਰਿਆ ਹਾਅ ਦਾ ਨਾਅਰਾ 

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ 

ਕਿਸਾਨਾਂ ਨੇ ਕੇਂਦਰੀ ਕਾਨੂੰਨਾਂ ਖਿਲਾਫ ਕੱਢਿਆ ਮੋਟਰਸਾਈਕਲ ਮਾਰਚ 

ਕਲਿਆਣ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਨਾਮ 'ਚ 'ਕ੍ਰੈਡਿਟ ਵਾਰ' ਤੇਜ਼, "ਦਾਮਨ ਬਾਜਵਾ ਦਾ ਮੰਤਰੀ ਅਮਨ ਅਰੋੜਾ 'ਤੇ ਤਿੱਖਾ ਪਲਟਵਾਰ"

ਸੁਨਾਮ 'ਚ ਲੁਟੇਰਿਆਂ ਦਾ ਖੌਫ, ਰਾਹਗੀਰ ਨੂੰ ਚਾਕੂ ਮਾਰਕੇ ਕੀਤਾ ਜ਼ਖ਼ਮੀ