Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

International

ਈਰਾਨ ਦੇ ਰਾਸ਼ਟਰਪਤੀ ਰਾਇਸੀ ਦਾ ਮਸ਼ਹਾਦ ਸ਼ਹਿਰ ਵਿੱਚ ਅੰਤਿਮ ਸੰਸਕਾਰ

May 23, 2024 02:38 PM
SehajTimes

ਈਰਾਨ : ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ 19 ਮਈ ਦੀ ਸ਼ਾਮ ਨੂੰ ਇੱਕ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਸੀ। ਰਾਇਸੀ ਨੂੰ ਅੱਜ ਈਰਾਨ ਦੇ ਸ਼ਹਿਰ ਮਸ਼ਹਦ ਵਿੱਚ ਦਫ਼ਨਾਇਆ ਜਾਵੇਗਾ। ਤਾਲਿਬਾਨ ਦੇੇੇੇ ਉਪ ਪ੍ਰਧਾਨ ਮੰਤਰੀ ਮੁੱਲਾ ਬਰਾਦਰ, ਹਮਾਸ ਦੇ ਰਾਜਨੀਤਿਕ ਨੇਤਾ ਇਸਮਾਈਲ ਹਾਨੀਏ ਅਤੇ ਹੂਤੀ ਵਿਦਰੋਹੀਆਂ ਦੇ ਨੁਮਾਇੰਦੇ ਰਾਏਸੀ ਨੂੰ ਅਲਵਿਦਾ ਕਹਿਣ ਪਹੁੰਚੇ। ਵਿਦੇਸ਼ ਨੇਤਾਵਾਂ ਅਤੇ ਅਧਿਕਾਰੀਆਂ ਦਾ ਈਰਾਨ ਦੇ ਅੰਤਰਿਮ ਰਾਸ਼ਟਰਪਤੀ ਮੁਹੰਮਦ ਮੁਖਰਜੀ, ਅੰਤਰਿਮ ਵਿਦੇਸ਼ ਮੰਤਰੀ ਅਲੀ ਬਘੇਰੀ ਕਾਨੀ ਅਤੇ ਕਈ ਹੋਰ ਅਧਿਕਾਰੀਆਂ ਨੇ ਸਵਾਗਤ ਕੀਤਾ। ਰਾਇਸੀ ਦਾ ਜਨਮ ਮਸ਼ਹਦ ਵਿੱਚ ਹੀ ਹੋਈਆ ਸੀ। ਜਾਣਕਾਰੀ ਮੁਤਾਬਕ ਦੁਨੀਆ ਭਰ ਦੇ ਲਗਭਗ 68 ਦੇਸ਼ਾਂ ਦੇ ਨੇਤਾ ਅਤੇ ਡਿਪਲੋਮੈਟ ਇਸ ਸਮਾਰੋਹ ’ਚ ਹਿੱਸਾ ਲੈਣ ਲਈ ਈਰਾਨ ਪਹੁੰਚੇ ਹਨ। ਦੇਹ ਸਮੇਤ ਕੱਢੇ ਗਏ ਕਾਲੇ ਕੱਪੜੇ ਪਹਿਨੇ ਈਰਾਨੀ ਨਾਗਰਿਕਾਂ ਸ਼ਾਮਲ ਹੋਏ। ਇਸ ਤੋਂ ਬਾਅਦ ਤਹਿਰਾਨ ਯੂਨੀਵਰਸਿਟੀ ਵਿੱਚ ਮ੍ਰਿਤਕਾਂ ਦੇ ਤਾਬੂਤ ਰੱਖੇ ਗਏ । ਇਹ ਤਾਬੂਤ ਇਰਾਨ ਦੇ ਝੰਡੇ ਵਿੱਚ ਲਪੇਟੇ ਹੋਏ ਸਨ। ਇਨ੍ਹਾਂ ’ਤੇ ਮ੍ਰਿਤਕਾਂ ਦੀਆਂ ਤਸਵੀਰਾਂ ਸਮਾਰੋਹ ਦੌਰਾਨ ਇਬਰਾਹਿਮ ਰਾਇਸੀ ਦੇ ਵੱਡੇ ਵੱਡੇ ਬੈਨਰ ਲਾਏ ਗਏ ਸਨ, ਜਿਨ੍ਹਾਂ ਵਿੱਚ ਮਰਹੂਮ ਰਾਸ਼ਟਰਪਤੀ ਨੂੰ ਸ਼ਹੀਦ ਦੱਸਿਆ ਗਿਆ ਸੀ। ਵਾਪਸ ਪਰਤਦੇ ਸਮੇਂ ਉਨ੍ਹਾਂ ਦੇ ਹੈਲੀਕਾਪਟਰ ’ਚ ਕੁੱਲ 9 ਲੋਕ ਸਵਾਰ ਸਨ, ਜਿਨ੍ਹਾਂ ’ਚ ਵਿਦੇਸ਼ ਮੰਤਰੀ ਹੁਸੈਨ, ਪੂਰਬੀ ਅਜ਼ਰਬਾਈਜਾਨ ਸੂਬੇ ਦੇ ਗਵਰਨਰ ਮਲਿਕ ਰਹਿਮਤੀ, ਤਬਰੀਜ਼ ਦੇ ਇਮਾਮ ਮੁਹੰਮਦ ਅਲੀ ਅਲਹਾਸ਼ੇਮ ਸ਼ਾਮਲ ਸਨ। ਹੈਲੀਕਾਪਟਰ ਦੇ ਪਾਇਲਟ ਅਤੇ ਕੋ ਪਾਇਲਟ ਦੇ ਨਾਲ ਚਾਲਕ ਦਲ ਦੇ ਮੁਖੀ ਸੁੱਰਖਿਆ ਮੁਖੀ ਅਤੇ ਬਾਡੀਗਾਰਡ ਵੀ ਮੌਜੂਦ ਸਨ। ਇਸ ਹਾਦਸੇ ਵਿੱਚ ਸਾਰੀਆਂ ਦੀ ਜਾਨ ਚਲੀ ਗਈ। ਪ੍ਰਧਾਨ ਇਬਰਾਹਿਮ ਰਾਈਸੀ ਦੀ ਮੌਤ ਤੋਂ ਬਾਅਦ ਉਪ ਪ੍ਰਧਾਨ ਮੁਹੰਮਦ ਮੁਖਬਰ ਨੂੰ ਅੰਤਰਿਮ ਪ੍ਰਧਾਨ ਬਣਾਇਆ ਗਿਆ ਹੈ। ਇਬਰਾਹਿਮ ਰਾਇਸੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਮੁਖਬਰ ਨੂੰ 2021 ਵਿੱਚ ਉਪ ਰਾਸ਼ਟਰਪਤੀ ਚੁਣਿਆ ਗਿਆ ਸੀ। ਸੰਵਿਧਾਨ ਦੀ ਧਾਂਰਾ 131 ਅਨੁਸਾਰ ਸੂਚਨਾ ਦੇਣ ਵਾਲੇ ਨੂੰ ਦੋ ਹੋਰ ਜ਼ਿੰਮੇਵਾਰੀਆਂ ਸੌਂਪੀਆਂ ਗਈਆ ਹਨ। ਈਰਾਨ ਅਤੇ ਦੁਨੀਆਂ ਭਰ ਦੇ ਦੇਸ਼ਾਂ ’ਚ ਰਾਈਸੀ ਦੀ ਮੌਤ ਤੋਂ ਸਦਮੇ ’ਚ ਹਨ। ਇਸ ਦੇ ਨਾਲ ਹੀ ਈਰਾਨ ਵਿੱਚ ਇੱਕ ਅਜਿਹਾ ਵਰਗ ਹੈ ਜੋ ਉਸਦੀ ਮੌਤ ਦਾ ਜਸ਼ਨ ਮਨਾ ਰਿਹਾ ਹੈ। ਜਾਣਕਾਰੀ ਮੁਤਾਬਕ ਕੁਰਦਿਸ਼ ਇਲਾਕਿਆਂ ’ਚ ਰਹਿਣ ਵਾਲੇ ਲੋਕ ਅਤੇ ਰਈਸੀ ਦੇ ਕਾਰਜਕਾਲ ਦੌਰਾਨ ਹੋਈਆਂ ਹਰਕਤਾਂ ’ਚ ਜ਼ਖਮੀ ਹੋਏ ਅਤੇ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰ ਉਸ ਦੀ ਮੌਤ ਦਾ ਜਸ਼ਨ ਮਨਾ ਰਹੇ ਹਨ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ