Sunday, June 16, 2024

Malwa

ਸਵੀਪ ਪ੍ਰੋਗਰਾਮ ਅਧੀਨ ਘਰ-ਘਰ ਪਹੁੰਚਾਇਆ ਜਾ ਰਿਹਾ ਵੋਟਰ ਜਾਗਰੂਕਤਾ ਸੁਨੇਹਾ

May 23, 2024 02:49 PM
SehajTimes

ਫ਼ਤਹਿਗੜ੍ਹ ਸਾਹਿਬ : ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾ ਲਈ ਦਿੱਤੇ " ਇਸ ਵਾਰ 70 ਪਾਰ " ਦੇ ਟੀਚੇ ਨੂੰ ਸਫਲਤਾ ਨਾਲ ਹਾਸਲ ਕਰਨ ਦੇ ਮੰਤਵ ਨਾਲ ਸਵੀਪ ਪ੍ਰੋਗਰਾਮ ਅਧੀਨ ਜ਼ਿਲ੍ਹੇ ਅੰਦਰ ਜੰਗੀ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਵੀਪ ਟੀਮਾਂ ਘਰ-ਘਰ ਜਾ ਕੇ ਵੋਟਰਾਂ ਨੂੰ 01 ਜੂਨ ਨੂੰ ਹੋਣ ਵਾਲੀਆਂ ਵੋਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸਵੀਪ ਟੀਮਾਂ ਵੱਲੋਂ ਸ਼ਹਿਰਾਂ ਦੇ ਮੁਹੱਲਿਆਂ ਅਤੇ ਪਿੰਡਾਂ ਵਿੱਚ ਜਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ। ਸਵੀਪ ਪ੍ਰੋਗਰਾਮ ਅਧੀਨ ਸ਼ੁਰੂ ਕੀਤੀ ਗਈ ਵੋਟਰ ਜਾਗਰੂਕਤਾ ਮੁਹਿੰਮ ਅੱਜ ਲੇਬਰ ਚੌਂਕਾ, ਸਿਵਲ ਹਸਪਤਾਲਾਂ ਵਿੱਚ ਜਾ ਕੇ ਵੋਟਰਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮਨਰੇਗਾ ਵਰਕਰਾਂ ਨੂੰ ਵੀ ਵੋਟਾਂ ਸਬੰਧੀ ਜਾਗਰੂਕ ਕਰ ਰਹੀਆਂ ਹਨ ਤਾਂ ਜੋ ਲੋਕ ਸਭਾ ਚੋਣਾ ਵਿੱਚ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। 

ਸਵੀਪ ਟੀਮਾਂ ਦੁਆਰਾ ਲਗਾਤਾਰ ਹਰ ਵਰਗ ਦੇ ਵੋਟਰਾਂ ਨੂੰ ਭਾਰਤ ਚੋਣ ਕਮਿਸ਼ਨਰ ਵੱਲੋਂ ਜਾਰੀ ਐਪਸ ਬਾਰੇ ਵੀ ਵਿਸ਼ੇਸ਼ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਉਹਨਾਂ ਵੱਲੋਂ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਹਨਾਂ ਐਪਸ ਰਾਹੀਂ ਹਰ ਵਰਗ ਦੇ ਵੋਟਰਾਂ ਨੂੰ ਵੋਟਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ  ਇਸ ਤੋਂ ਇਲਾਵਾ ਇਲੈਕਟ੍ਰੋਰਲ ਲਿਟਰੇਸੀ ਕਲੱਬ ਅਧੀਨ ਸਕੂਲੀ ਵਿਦਿਆਰਥੀਆਂ ਵੀ ਲਗਾਤਾਰ ਵੱਖ-ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਜਿਵੇਂ ਕਿ ਵੋਟਰ ਜਾਗਰੂਕਤਾ ਰੈਲੀਪੋਸਟਰ ਮੇਕਿੰਗਰਾਹੀਂ ਵੋਟਰ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।

Have something to say? Post your comment

 

More in Malwa

ਅਦਾਰਾ ਅਦਬੇ ਇਸਲਾਮੀ ਵੱਲੋਂ ਡਾ.ਇਰਫਾਨ ਵਹੀਦ ਦੇ ਸਨਮਾਨ 'ਚ ਕਵੀ ਦਰਬਾਰ ਦਾ ਆਯੋਜਨ

ਇਸਲਾਮ ਅੰਦਰ ਹਰ ਇਬਾਦਤ ਨੂੰ ਸਮੂਹਿਕ ਤੌਰ (ਇਕੱਠੇ ਹੋ ਕੇ) ਤੇ ਅਦਾ ਕਰਨਾ ਵੱਡੀ ਇਬਾਦਤ : ਮੁਫਤੀ ਏ ਆਜ਼ਮ ਪੰਜਾਬ 

ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ

21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਲਈ ਬੈਠਕ

ਪਟਿਆਲਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ 11 ਲੱਖ ਬੂਟੇ ਲਗਾਏ ਜਾਣਗੇ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ

ਪੰਜਾਬੀ ਯੂਨੀਵਰਸਿਟੀ ਦੇ ਅੰਡਰਗਰੈਜੂਏਟ ਕੋਰਸਾਂ ਲਈ ਚਾਹਵਾਨ ਵਿਦਿਆਰਥੀਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 40 ਫ਼ੀਸਦੀ ਵਾਧਾ: ਪ੍ਰੋ. ਏ. ਕੇ. ਤਿਵਾੜੀ

ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ 'ਚ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਨੌਜਵਾਨਾਂ ਦੇ ਹੋਏ ਰੂਬਰੂ

ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ: ਪਰਨੀਤ ਸ਼ੇਰਗਿੱਲ

ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ