Wednesday, December 17, 2025

Chandigarh

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ 

May 23, 2024 03:39 PM
SehajTimes
ਚੰਡੀਗੜ੍ਹ : ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ 5 ਮਈ, 2024 ਨੂੰ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ਵਿੱਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ। ਦਫ਼ਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੰਨੀ ਨੂੰ ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਇਸ ਟਿੱਪਣੀ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।
 
ਚੋਣ ਕਮਿਸ਼ਨ ਨੇ ਚੰਨੀ ਵੱਲੋਂ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਆਦਰਸ਼ ਚੋਣ ਜ਼ਾਬਤੇ ਦੇ ਮੈਨੂਅਲ ਦੇ ਅਨੁਬੰਧ-1 ਦੀ ਧਾਰਾ 2 (ਜਨਰਲ ਕੰਡਕਟ) ਦੀ ਉਲੰਘਣਾ ਮੰਨਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਦੀ ਆਲੋਚਨਾ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਇਸਦੇ ਪਿਛਲੇ ਰਿਕਾਰਡ ਅਤੇ ਕੰਮਾਂ ਤੱਕ ਹੀ ਸੀਮਤ ਹੋਣੀ ਚਾਹੀਦੀ ਹੈ। ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਿੱਜੀ ਜੀਵਨ ਨਾਲ ਜੁੜੇ ਪਹਿਲੂਆਂ, ਜਿਸਦਾ ਵਿਰੋਧੀ ਪਾਰਟੀਆਂ ਦੇ ਆਗੂਆਂ ਜਾਂ ਵਰਕਰਾਂ ਦੀਆਂ ਜਨਤਕ ਗਤੀਵਿਧੀਆਂ ਨਾਲ ਕੋਈ ਸਬੰਧੀ ਨਹੀਂ ਹੈ, ਦੀ ਆਲੋਚਨਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਨਿਰਆਧਾਰ ਤੇ ਬੇਬੁਨਿਦ ਦੋਸ਼ਾਂ ਜਾਂ ਤੋੜ-ਮਰੋੜ ਕੇ ਪੇਸ਼ ਕੀਤੇ ਬਿਆਨਾਂ ਦੇ ਆਧਾਰ 'ਤੇ ਵਿਰੋਧੀ ਪਾਰਟੀਆਂ ਜਾਂ ਉਨ੍ਹਾਂ ਦੇ ਵਰਕਰਾਂ ਦੀ ਆਲੋਚਨਾ ਤੋਂ ਗੁਰੇਜ਼ ਕੀਤਾ ਜਾਵੇ। ਵੋਟਰਾਂ ਨੂੰ ਗੁੰਮਰਾਹ ਕਰਨ ਲਈ ਰਾਜਨੀਤਿਕ ਪਾਰਟੀਆਂ ਅਤੇ ਇਨ੍ਹਾਂ ਦੇ ਆਗੂਆਂ ਨੂੰ ਬੇਬੁਨਿਆਦ ਅਤੇ ਝੂਠੇ ਬਿਆਨ ਦੇਣ ਤੋਂ ਬਚਣਾ ਚਾਹੀਦਾ ਹੈ।ਚੋਣ ਕਮਿਸ਼ਨ ਨੇ ਚੰਨੀ ਨੂੰ ਭਵਿੱਖ ਵਿੱਚ ਅਜਿਹੀਆਂ ਉਲੰਘਣਾਵਾਂ ਤੋਂ ਬਚਣ ਦੀ ਸਲਾਹ ਅਤੇ ਚਿਤਾਵਨੀ ਦਿੰਦਿਆਂ ਚੋਣ ਜ਼ਾਬਤੇ ਦੀ ਸਹੀ ਅਰਥਾਂ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ