Thursday, September 18, 2025

Malwa

 ਅਸੀਂ ਤੋੜਨ ਦੀ ਬਜਾਏ ਜੋੜਨ ਦੀ ਰਾਜਨੀਤੀ ਕਰਦੇ ਹਾਂ : ਮੀਤ ਹੇਅਰ

May 23, 2024 05:47 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਸ਼ਾਹਿਬਜਾਦਾ ਨਦੀਮ ਅਨਵਾਰ ਖਾਨ ਦੀ ਰਿਹਾਇਸ ਤੇ ਰੱਖੇ ਵਰਕਰ ਮਿਲਣੀ ਸਮਾਰੋਹ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ  ਆਮ ਆਦਮ ਪਾਰਟੀ ਲੋਕਾਂ ਨੂੰ ਜੋੜਨ ਦੀ ਰਾਜਨੀਤੀ ਕਰਦੀ ਹੈ ਨਾ ਕਿ ਦੂਜੀਆਂ ਪਾਰਟੀਆਂ ਵਾਂਗ ਤੋੜਨ ਦੀ। ਉਨ੍ਹਾਂ ਕਿਹਾ ਕਿ ਹੁਣ ਤੱਕ ਸਾਡੇ ਸਿਆਸਤਦਾਨਾਂ ਨੇ ਧਰਮ, ਜਾਤ, ਫਿਰਕੇ ਦੇ ਆਧਾਰ ਉੱਤੇ ਵੰਡੀਆਂ ਹੀ ਪਾਈਆਂ ਹਨ। ਜਿਸ ਦਾ ਖਮਿਆਜਾ ਅੱਜ ਅਸੀਂ ਸਾਰੇ ਭੁਗਤ ਰਹੇ ਹਾਂ। ਉਨ੍ਹਾਂ ਕਿਹਾ ਕਿ ਮੌਜੂਦਾ ਭਾਜਪਾ ਦੀ ਕੇਂਦਰ ਸਰਕਾਰ ਆਪਣੀਆਂ 10 ਸਾਲਾਂ ਦੇ ਕੰਮਾਂ ਦੀ ਬਜਾਏ ਫਿਰਕੂ ਵੰਡੀਆਂ ਪਾ ਕੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਜਿੱਥੇ ਗੁਰੂਆਂ, ਪੀਰਾਂ-ਪੈਗੰਬਰਾਂ, ਦੇਵੀ-ਦੇਵਤਿਆਂ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਉੱਥੇ ਹੀ ਮਾਲੇਰਕੋਟਲਾ ਸ਼ਹਿਰ ਹਾਅ ਦਾ ਨਾਅਰਾ ਦੀ ਉਹ ਇਤਿਹਾਸਕ ਧਰਤੀ ਹੈ ਜਿੱਥੇ ਸਭ ਧਰਮਾਂ, ਜਾਤਾਂ ਦੇ ਲੋਕ ਮਿਲ ਕੇ ਰਹਿੰਦੇ ਹਨ ਅਤੇ ਦੀਵਾਲੀ, ਈਦ,ਗੁਰਪੁਰਬ ਅਤੇ ਕ੍ਰਿਸਮਿਸ ਵਰਗੇ ਤਿਉਹਾਰ ਰਲ ਮਿਲ ਕੇ ਮਨਾਉਂਦੇ ਹਨ ਜਿਸ ਦੀ ਮਿਸਾਲ ਦੁਨੀਆ ਭਰ ਵਿੱਚ ਮਾਲੇਰਕੋਟਲਾ ਤੋਂ ਬਿਨਾ ਕਿਸੇ ਹੋਰ ਸ਼ਹਿਰ ਦੀ ਨਹੀਂ ਹੈ। ਮੀਤ ਹੇਅਰ ਨੇ ਕਿਹਾ ਕਿ ਸਾਡੀ ਪਾਰਟੀ ਦਾ ਟੀਚਾ ਲੋਕਾਂ ਨੂੰ ਆਪਸ ਵਿੱਚ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕ ਸਭਾ ਚੋਣਾਂ ਸਾਡੀ ਸੂਬਾ ਸਰਕਾਰ ਦੇ ਦੋ ਸਾਲਾਂ ਦੇ ਕੰਮਾਂ ਦੇ ਆਧਾਰ ਉੱਤੇ ਲੜ ਰਹੇ ਹਾਂ। ਉਨ੍ਹਾਂ ਕਿਹਾ ਕਿ ਹੁਣ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਨਵੀਂ ਕੇਂਦਰ ਸਰਕਾਰ ਵਿੱਚ ਆਪ ਅਹਿਮ ਰੋਲ ਨਿਭਾਏਗੀ। ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਹਾਜੀ ਅਨਵਾਰ ਅਹਿਮਦ ਖਾਨ ਨੂੰ ਆਪਣਾ ਸਿਆਸੀ ਗੁਰੂ ਮੰਨਦਿਆ ਕਿਹਾ ਕਿ ਮੈਂ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹਾਂ ਜਿਸ ਦੀ ਬਦੌਲਤ ਮੈਂ ਅੱਜ ਉਸ ਮੁਕਾਮ ਤੇ ਖੜ੍ਹਾ ਹਾਂ। ਉਨ੍ਹਾਂ ਕਿਹਾ ਕਿ ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਦੋ ਸਾਲਾਂ ਵਿੱਚ ਲਾ-ਮਿਸਾਲ ਕੰਮ ਕੀਤੇ ਹਨ। ਉਨ੍ਹਾਂ ਹਾਜਰੀਨ ਪਤਵੰਤਿਆਂ ਨੂੰ ਲੋਕ ਸਭਾ ਉਮੀਦਵਾਰ ਮੀਤ ਹੇਅਰ ਨੂੰ ਬਾਈ ਹਜ਼ਾਰ ਤੋਂ ਵੱਧ ਵੋਟਾਂ ਦਾ ਰਿਕਾਰਡ ਤੋੜ ਕੇ ਜਿਤਾਉਣ ਲਈ ਕਿਹਾ। ਸ਼ਾਹਿਬਜਾਦਾ ਨਦੀਮ ਅਨਵਾਰ ਖਾਨ ਨੇ ਆਪ ਪਾਰਟੀ ਨੂੰ ਭਾਈਚਾਰਕ ਸਾਂਝ ਵਾਲੀ ਪਾਰਟੀ ਦੱਸਦਿਆਂ ਮੀਤ ਹੇਅਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ ਤਾਂ ਜੋ ਮਾਲੇਰਕੋਟਲਾ ਨੂੰ ਮਾਡਲ ਸ਼ਹਿਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਸਾਨੂੰ ਸਾਰਿਆਂ ਨੂੰ ਇਕ-ਜੁੱਟ ਹੋ ਕੇ ਮੀਤ ਹੇਅਰ ਨੂੰ ਪਾਰਲੀਮੈਂਟ ਵਿੱਚ ਭੇਜਣਾ ਚਾਹੀਦਾ ਹੈ ਤਾਂ ਉਹ ਸੰਗਰੂਰ ਦੀ ਸੀਟ ਲੋਕਾਂ ਦੇ ਹੱਕਾਂ ਦੀ ਰਾਖੀ ਕਰ ਸਕਣ। ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਭਰੋਸਾ ਜਤਾਇਆ ਕਿ ਮਾਲੇਰਕੋਟਲ ਵਾਸੀਆਂ ਦੀ ਆਵਾਜ ਨੂੰ ਪਾਰਲੀਮੈਂਟ ਤੱਕ ਪਹੁੰਚਾਉਣਾ ਮੇਰੀ ਜਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਤੋਂ ਰੁਕੇ ਫੰਡ ਜਾਰੀ ਕਰਵਾਏ ਜਾਣਗੇ ਅਤੇ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਵਾਂਗੇ। ਹਾਜਰੀਨ ਪਤਵੰਤਿਆਂ ਅਤੇ ਆਪ ਵਰਕਰਾਂ ਨੇ ਮੀਤ ਹੇਅਰ ਨੂੰ ਵਿਸ਼ਵਾਸ ਦਿਵਾਇਆ ਕਿ ਮਾਲੇਰਕੋਟਲਾ ਹਲਕੇ ਤੋਂ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ। ਮੰਚ ਸੰਚਾਲਣ ਦੀ ਭੂਮਿਕਾ ਅਧਿਆਪਕ ਸਾਜਿਦ ਇਸਹਾਕ ਨੇ ਬਾਖੂਭੀ ਨਿਭਾਈ। ਇਸ ਮੌਕੇ ਨਦੀਮ ਅਨਵਾਰ ਖਾਨ, ਨੌਜਵਾਨ ਆਗੂ ਸ਼ੋਏਬ ਸ਼ੈਬੀ, ਦਰਸ਼ਨ ਸਿੰਘ ਦਰਦੀ, ਚੌਧਰੀ ਮੁਹੰਮਦ ਬਸ਼ੀਰ,ਕਾਲਾ ਕੌਂਸਲਰ, ਅਜੇ ਕੁਮਾਰ ਅੱਜੂ, ਐਡਵੋਕੇਟ ਗੁਲਾਮ ਸਾਬਰ, ਡਾ. ਗੁਰਮੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ ਤੇ ਵਰਕਰ ਹਾਜਰ ਸਨ।     

  

Have something to say? Post your comment

 

More in Malwa

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀਆਂ ਮੀਟਿੰਗਾਂ

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ