Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਲੋਕਾਂ ਦੇ ਹੱਕ ਮਾਰਨ ਵਾਲਿਆਂ ਤੋਂ ਸੁਚੇਤ ਰਹਿਣ ਦੀ ਲੋੜ : ਮਾਨ

May 23, 2024 06:17 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਲੋਕਾਂ ਦੇ ਹੱਕ ਮਾਰਨ ਵਾਲੀਆਂ ਸਿਆਸੀ ਪਾਰਟੀਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੋਟਾਂ ਬਟੋਰਨ ਲਈ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਭਾਜਪਾ ਲੋਕਾਂ ਨੂੰ ਝੂਠ ਪਰੋਸ ਰਹੀਆਂ ਹਨ। ਵੀਰਵਾਰ ਨੂੰ ਸਿਮਰਨਜੀਤ ਸਿੰਘ ਮਾਨ ਨੇ ਛਾਜਲੀ, ਮਹਿਲਾਂ ਚੌਂਕ ਅਤੇ ਹਲਕੇ ਦੇ ਹੋਰਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦੇ ਹੱਕਾਂ ਮਾਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਹੁਣ ਸਬਕ ਸਿਖਾਉਣ ਦਾ ਸਹੀ ਸਮਾਂ ਹੈ | ਧਰਨੇ ਲਗਾਕੇ ਹੱਕ ਮੰਗਦੇ ਲੋਕਾਂ ਉੱਪਰ ਜੋ ਸਰਕਾਰਾਂ ਵੱਲੋਂ ਜੁਲਮ ਕੀਤੇ ਗਏ ਹਨ, ਉਨ੍ਹਾਂ ਨੂੰ ਯਾਦ ਰੱਖਿਆ ਜਾਵੇ ਅਤੇ ਆਪਣੀ ਵੋਟ ਰੂਪ ਤਾਕਤ ਨਾਲ ਸਬਕ ਸਿਖਾਇਆ ਜਾਵੇ ਅਤੇ ਲੋਕ ਹੱਕਾਂ ਦੀ ਰਾਖੀ ਤੇ ਸੂਬੇ ਦੀ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦਿੱਤਾ ਜਾਵੇ | ਸ. ਮਾਨ ਨੇ ਕਿਹਾ ਕਿ ਹੁਣ ਵੋਟਾਂ ਲੈਣ ਲਈ ਕਾਂਗਰਸ, ਭਾਜਪਾ, ਆਪ ਸਮੇਤ ਲਗਭਗ ਸਾਰੀਆਂ ਪਾਰਟੀਆਂ ਵੱਲੋਂ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜਾ ਰਹੇ ਹਨ | ਇਨ੍ਹਾਂ ਪਾਰਟੀਆਂ ਵੱਲੋਂ ਕੀਤੇ ਵਾਅਦਿਆਂ ਉੱਪਰ ਯਕੀਨ ਨਾ ਕਰਿਆ ਜਾਵੇ, ਕਿਉਂਕਿ ਇਨ੍ਹਾਂ ਪਾਰਟੀਆਂ ਵੱਲੋਂ ਜੋ ਪਹਿਲਾਂ ਵਾਅਦੇ ਕੀਤੇ ਗਏ ਸਨ, ਉਹ ਵੀ ਹਾਲੇ ਤੱਕ ਪੂਰੇ ਨਹੀਂ ਕੀਤੇ ਗਏ | ਕਾਂਗਰਸ ਤੇ ਭਾਜਪਾ ਵੱਲੋਂ ਹਰ ਵਾਰ ਵੋਟਾਂ ਵੇਲੇ ਘਰ-ਘਰ ਨੌਕਰੀ, ਵਧੀਆ ਸਿਹਤ ਤੇ ਸਿੱਖਿਆ ਸਹੂਲਤਾਂ, ਹਰੇਕ ਗਰੀਬ ਪਰਿਵਾਰ ਨੂੰ  ਰੋਟੀ, ਕੱਪੜਾ ਅਤੇ ਮਕਾਨ, ਬੇਰੁਜਗਾਰਾਂ ਨੂੰ  ਰੁਜਗਾਰ, ਕੱਚੇ ਮੁਲਾਜ਼ਮਾਂ ਨੂੰ  ਪੱਕੇ ਕਰਨ, ਮੁਲਾਜ਼ਮਾਂ ਨੂੰ  ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਰੁਕੇ ਹੋਏ ਡੀ.ਏ. ਦੀ ਅਦਾਇਗੀ, ਕਿਸਾਨਾਂ ਨੂੰ  ਫ਼ਸਲਾਂ ਉੱਪਰ ਐਮ.ਐਸ.ਪੀ. ਦੇਣ ਸਮੇਤ ਅਨੇਕਾਂ ਵਾਅਦੇ ਕੀਤੇ ਜਾਂਦੇ ਹਨ ਪਰ ਚੋਣਾਂ ਤੋਂ ਬਾਅਦ ਵਾਅਦੇ ਭੁਲਾ ਦਿੱਤੇ ਜਾਂਦੇ ਹਨ ਅਤੇ ਹੱਕ ਮੰਗਦੇ ਲੋਕਾਂ ਉੱਪਰ ਜੁਲਮ ਕਰਨ ਸ਼ੁਰੂ ਕਰ ਦਿੱਤੇ ਜਾਂਦੇ ਹਨ | ਭਾਜਪਾ ਅਤੇ ਕਾਂਗਰਸ ਦੀ ਤਰ੍ਹਾਂ ਸੂਬੇ ਦੀ ਸੱਤਾ 'ਤੇ ਕਾਬਜ ਆਮ ਆਦਮੀ ਪਾਰਟੀ ਵੀ ਲੋਕਾਂ ਨਾਲ ਝੂਠੇ ਵਾਅਦੇ, ਗੁੰਮਰਾਹਕੁੰਨ ਪ੍ਰਚਾਰ ਕਰਕੇ ਵੋਟਾਂ ਹਾਸਲ ਕਰਨ ਵਾਲੀ ਸਿਆਸਤ ਕਰ ਰਹੀ ਹੈ | ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣ ਦੀ ਬਜਾਏ ਲੋਕਾਂ ਦੇ ਹੱਕ ਖੋਹੇ ਜਾ ਰਹੇ ਹਨ | ਵੋਟਾਂ ਤੋਂ ਪਹਿਲਾਂ ਧਰਨਿਆਂ ਵਿੱਚ ਸ਼ਮੂਲੀਅਤ ਕਰਕੇ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਦੇਣ ਵਾਲੇ ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਹੁਣ ਧਰਨਾਕਾਰੀਆਂ ਉੱਪਰ ਹੀ ਲਾਠੀਚਾਰਜ ਕਰਵਾਏ ਜਾ ਰਹੇ ਹਨ | ਸ. ਮਾਨ ਨੇ ਆਪਣੇ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਰਿਕਾਰਡ ਕੰਮਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਣ ਉਪਰੰਤ ਕਿਹਾ ਕਿ ਸਮੇਂ ਅਤੇ ਪੈਸੇ ਦੀ ਘਾਟ ਕਰਕੇ ਜੋ ਕੰਮ ਅਧੂਰੇ ਰਹਿ ਗਏ ਹਨ, ਉਨ੍ਹਾਂ ਨੂੰ  ਆਉਣ ਵਾਲੇ ਸਮੇਂ ਵਿੱਚ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ