Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

May 24, 2024 11:43 AM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਕੰਬੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਲੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਕਤ ਮੁਲਜ਼ਮ ਨੇ ਰਿਹਾਇਸ਼ੀ ਮਕਾਨ ਵਿੱਚੋਂ ਉਸ ਦੀ ਭੈਣ ਦੇ ਨਾਮ ਹਿੱਸਾ ਕਰਵਾਉਣ ਲਈ ਉਸ ਦੀ ਮੱਦਦ ਕਰਨ ਬਦਲੇ 25000 ਰੁਪਏ ਦੀ ਮੰਗ ਕੀਤੀ ਹੈ ਕਿਉਂਕਿ ਇਸ ਸਬੰਧੀ ਐਸਡੀਐਮ  ਦਫ਼ਤਰ ਵਿੱਚ ਅਰਜ਼ੀ ਲੰਬਿਤ ਪਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਕੇ ਉਕਤ ਸਟੈਨੋ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਯੂਨਿਟ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ