Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਸੀਕਾ ਨਵੀਸ ਤੇ ਉਸ ਦਾ ਸਹਾਇਕ ਗ੍ਰਿਫਤਾਰ

May 24, 2024 12:04 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ (ਕੇ.ਪੀ.) ਵਸੀਕਾ ਨਵੀਸ (ਡੀਡ ਰਾਈਟਰ) ਅਤੇ ਉਸਦੇ ਸਹਾਇਕ ਨੂੰ 225000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਅਤੇ ਉਸ ਦੇ ਨਿੱਜੀ ਸਹਾਇਕ ਨੂੰ ਕੁਲਵੰਤ ਸਿੰਘ ਵਾਸੀ ਪਿੰਡ ਸ਼ੇਰਪੁਰ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ (ਮੌਜੂਦਾ ਸਮੇਂ ਬਰਤਾਨੀਆ ਨਿਵਾਸੀ) ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
 
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਵਸੀਕਾ ਨਵੀਸ ਨੇ ਉਸਦੀ ਜੱਦੀ ਜ਼ਮੀਨ ਦੀ ਮਲਕੀਅਤ (ਇੰਤਕਾਲ) ਉਸਦੇ ਨਾਂ ਕਰਵਾਉਣ ਬਦਲੇ ਉਸ ਕੋਲੋਂ 225000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਇਲਾਵਾ ਉਸ ਦੇ ਦਫ਼ਤਰ ਵਿੱਚ ਕੰਮ ਕਰਦੇ ਟਾਈਪਿਸਟ ਸੰਨੀ ਨੇ ਵੀ ਉਕਤ ਇੰਤਕਾਲ ਦਰਜ ਕਰਵਾਉਣ ਲਈ ਉਸ ਤੋਂ 70,000 ਰੁਪਏ ਦੀ ਮੰਗ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਵਸੀਕਾ ਨਵੀਸ ਨੇ ਉਕਤ ਸ਼ਿਕਾਇਤਕਰਤਾ ਤੋਂ ਤਿੰਨ ਕਿਸ਼ਤਾਂ ਵਿੱਚ 225000 ਰੁਪਏ ਦੀ ਰਿਸ਼ਵਤ ਲਈ ਹੈ। ਇਸ ਤੋਂ ਇਲਾਵਾ ਉਸ ਦੇ ਨਿੱਜੀ ਸਹਾਇਕ ਸੰਨੀ ਨੇ ਸ਼ਿਕਾਇਤਕਰਤਾ ਤੋਂ 70,000 ਰੁਪਏ ਦੀ ਮੰਗ ਕੀਤੀ ਸੀ। ਜਾਂਚ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਮੁਕੱਦਮੇ ਵਿੱਚ ਸਬੰਧਤ ਹਲਕਾ ਪਟਵਾਰੀ ਅਤੇ ਨਾਇਬ ਤਹਿਸੀਲਦਾਰ ਦੀ ਭੂਮਿਕਾ ਦੀ ਜਾਂਚ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼