Friday, December 05, 2025

Chandigarh

ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

May 24, 2024 12:08 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੇਕੇਦਾਰ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸੇ ਕੇਸ ਨਾਲ ਸਬੰਧਤ ਵੀਰਵਾਰ ਨੂੰ, ਇੱਕ ਹੋਰ ਮੁਲਜ਼ਮ ਪਰਮਜੀਤ ਸਿੰਘ ਕਾਰਜਕਾਰੀ ਇੰਜੀਨੀਅਰ (ਸੇਵਾਮੁਕਤ), ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਸ਼ਾਖਾ-2, ਜਲੰਧਰ, ਜੋ ਕਿ ਭਾਈ ਬੰਨੋਜੀ ਨਗਰ, ਜਲੰਧਰ ਦਾ ਰਹਿਣ ਵਾਲਾ ਹੈ, ਨੇ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਦਫਤਰ ਵਿਖੇ ਆਤਮ ਸਮਰਪਣ ਕਰ ਦਿੱਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕਰਨ ਉਪਰੰਤ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਇਸ ਯਾਦਗਾਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਆਈ.ਪੀ.ਸੀ. ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਸਮੇਤ 13(2) ਦੇ ਤਹਿਤ ਕੇਸ ਨੰ. 9 ਮਿਤੀ 22.05.2024 ਨੂੰ ਬਿਓਰਿਆਂ ਸੇ ਥਾਣਾ, ਜਲੰਧਰ ਰੇਂਜ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੀਰਵਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਰੇ 16 ਦੋਸ਼ੀਆਂ, ਜਿਨ੍ਹਾਂ ਵਿੱਚ ਮੈਸਰਜ਼ ਦੀਪਕ ਬਿਲਡਰਜ਼ ਲੁਧਿਆਣਾ ਦੇ ਮਾਲਕ ਦੀਪਕ ਸਿੰਗਲ ਵੀ ਸ਼ਾਮਲ ਹਨ, ਨੂੰ ਸੀਜੇਐਮ ਅਦਾਲਤ ਜਲੰਧਰ ਵਿੱਚ ਪੇਸ਼ ਕੀਤਾ ਗਿਆ। ਬਿਊਰੋ ਨੇ ਅਗਲੇਰੀ ਜਾਂਚ ਲਈ ਸਾਰੇ ਮੁਲਜ਼ਮਾਂ ਦੇ ਦੋ ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਅਤੇ ਅਦਾਲਤ ਨੇ ਸਾਰੇ 16 ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ਉੱਤੇ ਵਿਜੀਲੈਂਸ ਬਿਉਰੋ ਦੇ ਹਵਾਲੇ ਕਰ ਦਿੱਤਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਕੇਸ ਵਿੱਚ ਸ਼ਾਮਲ ਵਿਨੈ ਬੁਬਲਾਨੀ, ਆਈ.ਏ.ਐਸ ਅਤੇ ਹੋਰਾਂ ਸਮੇਤ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਕਿਉਂਕਿ ਉਨ੍ਹਾਂ ਦੇ ਰਿਹਾਇਸ਼ਾਂ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

'ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ

'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ, ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ