Tuesday, July 15, 2025

Chandigarh

ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵਲੋਂ ਭੱਠਿਆਂ ਉਤੇ ਦਸਤਕ 

May 24, 2024 12:22 PM
SehajTimes
ਮੋਹਾਲੀ : ਜ਼ਿਲ੍ਹਾ ਸਵੀਪ ਟੀਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹਰ ਇਕ ਵਰਗ ਨੂੰ ਵੋਟ ਪਾਉਣ ਦੀ ਅਪੀਲ ਕਰਨ ਦੇ ਮਨਸੂਬੇ ਅਤੇ ਮੋਹਾਲੀ ਨੂੰ ਹਰਾ-ਭਰਾ ਅਤੇ ਪਲਾਸਟਿਕ ਮੁਕਤ ਕਰਨ ਦੇ ਸੁਨੇਹੇ ਨਾਲ ਹਰ ਜਗ੍ਹਾ ਉੱਤੇ ਪਹੁੰਚ ਕੀਤੀ ਜਾ ਰਹੀ ਹੈ। ਇਸ ਸਿਲਸਿਲੇ ਵਿੱਚ ਟਰੈਕਟਰ ਟਰਾਲੀਆਂ ਵਾਲੇ ਜਿਹੜੇ ਕਿ ਰੇਤਾ ਸੀਮਿੰਟ, ਬਜਰੀ ਅਤੇ ਇੱਟਾਂ ਦਾ ਕਾਰੋਬਾਰ ਕਰਦੇ ਹਨ, ਨੂੰ ਅੱਜ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟ ਪਾਉਣ ਦੇ ਸੁਨੇਹੇ ਵਾਲੀਆਂ ਟੋਪੀਆਂ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਵੱਲੋਂ ਤਿਆਰ ਸੱਦਾ ਪੱਤਰ ਰਾਹੀਂ 1 ਜੂਨ 2024 ਨੂੰ ਵੋਟ ਪਾਉਣ ਦਾ ਨਿੱਘਾ ਸੱਦਾ ਦਿੱਤਾ ਗਿਆ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸੀਸ਼ ਸਿੰਘ ਅੰਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੋਂ ਸੈਕਟਰ 80 ਵਿੱਚ ਜਿੱਥੇ ਤਕਰੀਬਨ 100 ਦੇ ਕਰੀਬ ਟਰੈਕਟਰ ਟਰਾਲੀਆਂ ਅਤੇ ਲਗਭਗ ਇਸ ਕਾਰੋਬਾਰ ਨਾਲ ਜੁੜੇ 200 ਕਾਮੇ ਖੜ੍ਹੇ ਹੁੰਦੇ ਹਨ, ਨੂੰ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ।
 
 
ਇਸ ਮੌਕੇ ਸਵੱਛ ਵਾਤਾਵਰਨ ਪਲਾਸਟਿਕ ਮੁਕਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਲਈ ਸਹੁੰ ਵੀ ਚਕਾਈ ਗਈ ਅਤੇ ਫਲਦਾਰ/ਛਾਂਦਾਰ ਬੂਟੇ ਲਗਾ ਕੇ ਜਰਨਲ ਅਬਜਰਬਰ ਡਾ. ਹੀਰਾ ਲਾਲ ਦੇ ਸੁਨੇਹੇ ਨੂੰ ਵੀ ਵੋਟਰਾਂ ਤੱਕ ਪਹੁੰਚਾਇਆ ਗਿਆ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸੀਸ਼ ਅੰਟਾਲ ਨੇ ਦੱਸਿਆ ਕਿ ਅੱਜ ਅੰਬ, ਜਾਮੁਣ, ਨਿੰਮ ਅਤੇ ਸੁਹੰਜਣ ਦੇ ਬੂਟੇ ਲਗਾਏ ਗਏ। ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਦੇ 1 ਜੂਨ ਨੂੰ ਚੋਣ ਸੱਦੇ ਦਾ ਸੱਦਾ ਪੱਤਰ ਪੜ੍ਹ ਕੇ ਵੋਟਰਾਂ ਨੂੰ ਬਹੁਤ ਵਧੀਆ ਲੱਗਿਆ ਅਤੇ ਉਨ੍ਹਾਂ ਨੇ ਕਿਹਾ ਕਿ ਪਹਿਲਾ ਮੌਕਾ ਹੈ ਜਦੋਂ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਇਸ ਤਰ੍ਹਾ ਦੇ ਸੁਨੇਹੇ ਆਪਣੇ ਵੋਟਰਾਂ ਤੱਕ ਪਹੁੰਚਾਏ ਜਾ ਰਹੇ ਹਨ। ਇਸ ਮੌਕੇ ਸਵੀਪ ਟੀਮ ਦੇ ਮੀਡੀਆ ਸਲਾਹਕਾਰ ਅੰਮ੍ਰਿਤਪਾਲ ਸਿੰਘ, ਮੈਡਮ ਸ਼ਿਫਾਲੀ ਮਹਿਤਾ, ਸ਼ੀ ਰਣਬੀਰ ਸਿੰਘ, ਸ਼੍ਰੀ ਸਤਿੰਦਰ ਸਿੰਘ, ਸ਼੍ਰੀ ਬਲਵਿੰਦਰ ਸਿੰਘ, ਸ਼੍ਰੀ ਰਾਜਿੰਦਰ ਸਿੰਘ ਅਤੇ ਚੋਣ ਕਾਨੂੰਗੋ ਸੁਰਿੰਦਰ ਬਤਰਾ ਵੱਲੋਂ ਵੀ ਇੱਕ-ਇੱਕ ਬੂਟਾ ਲਗਾਇਆ ਗਿਆ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

ਲੋਕ ਰੋਹ ਹੀ ਸਰਕਾਰ ਨੂੰ ਲੋਕ ਵਿਰੋਧੀ ਪਾਲਿਸੀ ਵਾਪਸ ਲੈਣ ਲਈ ਮਜ਼ਬੂਰ ਕਰੇਗਾ: ਬਲਬੀਰ ਸਿੰਘ ਸਿੱਧੂ

ਨਵਾਂ ਬੇਅਦਬੀ ਬਿੱਲ 'ਆਪ' ਸਰਕਾਰ ਦਾ ਸਭ ਤੋਂ ਵੱਡਾ ਸਿਆਸੀ ਡਰਾਮਾ, 24 ਘੰਟਿਆਂ ਵਾਲਾ ਵਾਅਦਾ ਕਿੱਥੇ ਗਿਆ : ਬ੍ਰਹਮਪੁਰਾ

ਯੁੱਧ ਨਸ਼ਿਆਂ ਵਿਰੁਧ ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਵਿਧਾਇਕ ਰੰਧਾਵਾ ਵੱਲੋਂ ਜ਼ੀਰਕਪੁਰ ਨੂੰ ਡੁੱਬਣ ਤੋਂ ਬਚਾਉਣ ਲਈ ਵਿਧਾਨ ਸਭਾ 'ਚ ਚਿੰਤਾ ਜ਼ਾਹਿਰ

ਪੰਜਾਬ ਕੈਬਨਿਟ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਨੌਜਵਾਨ ਪੀੜ੍ਹੀ ਭਾਜਪਾ ਦੀ ਨੀਤੀਆਂ ਅਤੇ ਰਾਸ਼ਟਰਵਾਦੀ ਸੋਚ ਨਾਲ ਪ੍ਰਭਾਵਿਤ : ਸੁਖਵਿੰਦਰ ਸਿੰਘ ਗੋਲਡੀ

ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ 51 ਫੁੱਟ ਝੰਡਾ 20 ਜੁਲਾਈ  ਨੂੰ ਬੜੀ ਸ਼ਰਧਾ ਤੇ  ਭਾਵਨਾ ਨਾਲ ਚੜਾਇਆ ਜਾਵੇਗਾ  : ਸੂਦ ਵਿਰਕ 

ਜਥੇਦਾਰ ਬਹਾਦਰ ਸਿੰਘ ਸ਼ੇਖਪੁਰਾ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਨਿਯੁਕਤ 

ਸੁਖਦੇਵ ਸਿੰਘ ਕੰਸਾਲਾ ਦੇ ਸਵ. ਪੁੱਤਰ ਨੂੰ ਵੱਖ ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜ਼ਲੀਆਂ