Sunday, November 02, 2025

Chandigarh

ਗ੍ਰੀਨ ਇਲੈਕਸ਼ਨ ਦੀ ਟੀਮ ਵੱਲੌਂ ਸਵਰਾਜ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ 

May 24, 2024 12:43 PM
SehajTimes
ਮੋਹਾਲੀ : ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਇੱਕ ਜੂਨ ਨੂੰ ਮਤਦਾਨ ਵਾਲੇ ਦਿਨ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਇਸ ਵਾਰ 80% ਪਾਰ ਅਤੇ ਗਰੀਨ ਇਲੈਕਸ਼ਨ 2024 ਦੇ ਨਾਰਿਆਂ ਨੂੰ ਸਾਰਥਕ ਕਰਨ ਦੇ ਮੰਤਵ ਨਾਲ ਮੋਹਾਲੀ ਜ਼ਿਲ੍ਹਾ ਸਵੀਪ ਟੀਮ ਵੱਲੋਂ ਨੋਡਲ ਅਫਸਰ ਗੁਰਬਖਸ਼ਸ਼ੀਸ਼ ਸਿੰਘ ਦੀ ਅਗਵਾਈ ਹੇਠ ਸਵਰਾਜ ਟਰੈਕਟਰਾਂ ਦੀ ਫੈਕਟਰੀ ਵਿਚ ਉਹਨਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਣ ਅਤੇ ਸਾਡੀ ਸੋਚ ਹਰੀ ਭਰੀ ਵੋਟ ਦੇ ਤਹਿਤ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਬਤੌਰ ਮੁੱਖ ਮਹਿਮਾਨ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਦਿਪਾਂਕਰ ਗਰਗ ਨੇ ਸ਼ਿਰਕਤ ਕੀਤੀ।
 
ਸਵਰਾਜ ਟਰੈਕਟਰ ਪਲਾਂਟ ਮੋਹਾਲੀ ਦੇ ਹੈਡ ਸੰਦੀਪ ਬੰਗਾਲੀ ਨੇ ਦੱਸਿਆ ਕਿ ਸਵਰਾਜ ਟਰੈਕਟਰ ਫੈਕਟਰੀ ਦਾ 50ਵਾਂ ਵਰ੍ਹਾ ਹੈ, ਅਤੇ ਜਿਸ ਤਰ੍ਹਾਂ ਪੂਰੀ ਲਗਨ ਅਤੇ ਮਿਹਨਤ ਨਾਲ ਸਟਾਫ ਨੇ ਪਲਾਂਟ ਨੂੰ ਸਿਰਜਿਆ ਹੈ, ਉਹ 100% ਵੋਟਾਂ ਦਾ ਭੁਗਤਾਨ ਕਰਕੇ ਲੋਕਤੰਤਰ ਦੇ ਪਰਵ ਨੂੰ ਮਨਾਉਣਗੇ। ਫੈਕਟਰੀ ਦੇ ਮੁਲਾਜ਼ਮਾਂ ਵੱਲੋਂ ਨੁੱਕੜ ਨਾਟਕ ਮੇਰੀ ਵੋਟ ਮੇਰਾ ਅਧਿਕਾਰ ਦੇ ਮੰਚਨ ਨਾਲ ਸਭ ਨੂੰ ਬਿਨਾਂ ਕਿਸੇ ਡਰ, ਲਾਲਚ, ਨਸ਼ਾ ਅਤੇ ਧਨ ਦੀ ਵਰਤੋਂ ਤੋਂ ਰਹਿਤ ਆਪਣੀ ਵੋਟ ਪਾਉਣ ਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ ਲਈ ਸੁਨੇਹਾ ਦਿੱਤਾ। ਇਸ ਦੌਰਾਨ ਸਾਰਿਆਂ ਨੂੰ ਵੋਟਿੰਗ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਐਸ ਡੀ ਐਮ ਦਿਪਾਂਕਰ ਗਰਗ ਵੱਲੋਂ ਇਸ ਦੌਰਾਨ ਗ੍ਰੀਨ ਇਲੈਕਸ਼ਨ 2024 ਦੇ ਜਿਲ੍ਹਾ ਚੋਣ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਵੱਲੋਂ ਦਿੱਤੇ ਸੁਨੇਹੇ ਤਹਿਤ ਸਵਰਾਜ ਕੰਪਲੈਕਸ ਵਿੱਚ ਬੂਟੇ ਲਗਾਏ ਗਏ ਤੇ ਸਭਨਾਂ ਨੂੰ ਇੱਕ-ਇੱਕ ਬੂਟਾ ਲਗਾਉਣ ਲਈ ਪ੍ਰੇਰਿਆ।
 
ਇਸ ਫੈਕਟਰੀ ਵਿੱਚ ਤਕਰੀਬਨ 1600 ਵਰਕਰ ਜਿਨ੍ਹਾਂ ਵਿੱਚ 60% ਮਹਿਲਾਵਾਂ ਦੀ ਭਾਗੀਦਾਰੀ ਹੈ, ਨੂੰ ਇੱਕ ਜੂਨ ਨੂੰ ਵੋਟ ਪਾਉਣ ਵਾਲੇ ਨਿਮੰਤਰਨ ਪੱਤਰ ਵੀ ਵੰਡੇ ਗਏ। ਜ਼ਿਲ੍ਹਾ ਨੋਡਲ ਅਫਸਰ ਗੁਰਬਖਸੀਸ ਸਿੰਘ ਅੰਟਾਲ ਵੱਲੋਂ ਵਰਕਰਾ ਨੂੰ ਸਹੁੰ ਚੁੱਕਵਾਈ ਗਈ ਅਤੇ ਕਿਹਾ ਗਿਆ ਕਿ ਵੱਡੇ ਇੰਡਸਟਰੀਅਲ ਅਦਾਰਿਆ ਨੂੰ ਵੋਟ ਪਾਉਣ ਲਈ ਪ੍ਰੇਰਿਆ ਜਾਵੇ। ਪ੍ਰੋਗਰਾਮ ਦੌਰਾਨ ਪਹਿਲੀ ਵਾਰ ਵੋਟ ਪਾਉਣ ਜਾਣ ਵਾਲੇ ਵੋਟਰਾ. ਜਯੋਤੀ, ਅਮਨਦੀਪ ਕੌਰ, ਸੰਜੇ ਦਿਵਿਆਂਗਜਨ ਵੋਟਰ ਪ੍ਰਿਆ ਹਰਮਨ, ਸੰਜੀਵ ਅਤੇ ਅੰਕਿਤ ਨੂੰ ਵੀ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਵੱਲੌਂ ਲੋਕਤੰਤਰ ਦੀ ਮਜਬੂਤੀ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਏ ਗਏ। ਇਸ ਮੌਕੇ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਐਕਸੀਅਨ ਗੁਰਸ਼ਰਨ ਦਾਸ ਗਰਗ ਅਤੇ ਤਹਿਸੀਲਦਾਰ ਚੋਣਾਂ ਸੰਜੇ ਕੁਮਾਰ, ਸੰਜੇ ਯਾਦਵ ਡੀ ਜੀ ਐਮ, ਵਰਿੰਦਰ ਪ੍ਰੋਹਿਤ ਮੌਜੂਦ ਰਹੇ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ