Friday, February 27, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ਵਿੱਚੋਂ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

May 24, 2024 01:59 PM
SehajTimes
ਚੰਡੀਗੜ੍ਹ : ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616 ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ। ਸਿਰਫ਼ 378 ਅਰਜ਼ੀਆਂ ਬਕਾਇਆ ਹਨ। ਇਸ ਤੋਂ ਇਲਾਵਾ 1,656 ਅਰਜ਼ੀਆਂ ਨੂੰ ਨਾਮਨਜ਼ੂਰ ਕੀਤਾ ਗਿਆ ਹੈ ਅਤੇ 318 ਅਰਜ਼ੀਆਂ ਸਮੀਖਿਆ ਅਧੀਨ ਹਨ ਜਦਕਿ 615 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹੋਰ ਜਾਣਕਾਰੀ ਦਿੰਦੇ ਹੋਏ, ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਵਾਈ ਗੁਬਾਰਿਆਂ ਲਈ 10 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਪ੍ਰਵਾਨਗੀ ਲਈ 144 ਅਰਜ਼ੀਆਂ ਨੂੰ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੈਲੀਕਾਪਟਰ ਅਤੇ ਹੈਲੀਪੈਡ ਦੀ ਵਰਤੋਂ ਲਈ 25 ਅਰਜ਼ੀਆਂ, ਲਾਊਡਸਪੀਕਰ ਪਰਮਿਟ ਲਈ 9 ਅਰਜ਼ੀਆਂ ਅਤੇ ਆਰਜ਼ੀ ਪਾਰਟੀ ਦਫ਼ਤਰ ਖੋਲ੍ਹਣ ਲਈ 555 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਪੈਂਫਲੈਟ ਵੰਡਣ ਲਈ 59 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਜਦਕਿ ਵੀਡੀਓ ਵੈਨ ਦੀ ਮਨਜ਼ੂਰੀ ਲਈ 54, ਲਾਊਡਸਪੀਕਰ ਸਮੇਤ ਮੀਟਿੰਗਾਂ ਕਰਨ ਲਈ 2083 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲਾਊਡਸਪੀਕਰ ਤੋਂ ਬਿਨਾਂ ਮੀਟਿੰਗਾਂ ਲਈ 279 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉੱਥੇ ਹੀ ਨੁੱਕੜ ਮੀਟਿੰਗਾਂ ਅਤੇ ਲਾਊਡ ਸਪੀਕਰਾਂ ਲਈ 2653 ਦਰਖਾਸਤਾਂ ਪ੍ਰਵਾਨ ਕੀਤੀਆਂ ਗਈਆਂ ਹਨ।
 
ਬੈਨਰ ਅਤੇ ਝੰਡੇ ਪ੍ਰਦਰਸ਼ਿਤ ਕਰਨ ਲਈ 542 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੋਸਟਰ, ਹੋਰਡਿੰਗ ਅਤੇ ਯੂਨੀਪੋਲ ਪ੍ਰਦਰਸ਼ਿਤ ਕਰਨ ਲਈ 1228 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਲਾਊਡਸਪੀਕਰ ਪਰਮਿਟ ਵਾਲੇ ਵਾਹਨਾਂ ਲਈ 759 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ, ਜਦਕਿ ਸੰਸਦੀ ਖੇਤਰ ਦੇ ਅੰਦਰ ਵਾਹਨ ਪਰਮਿਟਾਂ ਲਈ 174 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਭ ਤੋਂ ਵੱਧ 2078 ਅਰਜ਼ੀਆਂ ਲੁਧਿਆਣਾ ਤੋਂ ਪ੍ਰਾਪਤ ਹੋਈਆਂ ਹਨ। ਇਸੇ ਤਰ੍ਹਾਂ 1258 ਪਟਿਆਲਾ ਤੋਂ ਅਤੇ 690 ਅਰਜ਼ੀਆਂ ਜਲੰਧਰ ਤੋਂ ਪ੍ਰਾਪਤ ਹੋਈਆਂ ਹਨ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰੀ ਦਾ ਮਾਹੌਲ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Have something to say? Post your comment

 

More in Chandigarh

ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ