Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੱਤਰਕਾਰਾਂ ਨੇ ਪੋਸਟਲ ਬੈਲੇਟ ਪੇਪਰ ਜਰੀਏ ਉਤਸ਼ਾਹ ਨਾਲ ਪਾਈਆਂ ਵੋਟਾਂ

May 27, 2024 12:19 PM
SehajTimes
ਪਟਿਆਲਾ : ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਇੱਕ ਵੋਟ ਨੂੰ ਕੀਮਤੀ ਜਾਣਦੇ ਹੋਏ ਹਰੇਕ ਯੋਗ ਵੋਟਰ ਦੀ ਵੋਟ ਪੁਆਉਣੀ ਯਕੀਨੀ ਬਣਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਜਰੂਰੀ ਸੇਵਾਵਾਂ ਸ਼੍ਰੇਣੀ 'ਚ ਸ਼ਾਮਲ ਵਿਭਾਗਾਂ ਦੇ ਸਟਾਫ਼ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲੇਟ ਪੇਪਰ ਜਰੀਏ ਵੋਟਾਂ ਪਾਉਣ ਦੀ ਦਿੱਤੀ ਸਹੂਲਤ ਦਾ ਲਾਭ ਉਠਾਉਂਦਿਆਂ ਅੱਜ ਪੱਤਰਕਾਰਾਂ ਅਤੇ ਸਰਕਾਰੀ ਵਿਭਾਗਾਂ ਦੇ ਮੁਲਾਜਮਾਂ ਨੇ ਉਤਸ਼ਾਹ ਨਾਲ ਆਪਣੀਆਂ ਵੋਟਾਂ ਪਾਈਆਂ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਫਾਰਮ 12-ਡੀ ਭਰਨ ਵਾਲੇ ਪੱਤਰਕਾਰਾਂ ਤੇ ਮੁਲਾਜਮਾਂ ਦੀਆਂ ਵੋਟਾਂ 23, 24 ਤੇ 25 ਮਈ ਨੂੰ ਪੁਆਉਣ ਲਈ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਨਾਭਾ ਰੋਡ ਵਿਖੇ ਪੋਸਟਲ ਵੋਟਿੰਗ ਕੇਂਦਰ ਸਥਾਪਤ ਕੀਤਾ ਸੀ, ਜਿੱਥੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਇਹ ਵੋਟਾਂ ਪੁਆਈਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੱਖ-ਵੱਖ ਵਿਭਾਗਾਂ ਸਮੇਤ ਮੀਡੀਆ ਕਰਮੀਆਂ ਨੂੰ ਵੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਲੋਕ ਸਭਾ ਚੋਣਾਂ 2024 ਵਿੱਚ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਸੀ, ਇਸ ਤਰ੍ਹਾਂ ਪਟਿਆਲਾ ਜ਼ਿਲ੍ਹੇ ਵਿੱਚ 15 ਪੱਤਰਕਾਰਾਂ ਤੋਂ ਇਲਾਵਾ ਕੁਲ 185 ਵੋਟਰਾਂ ਨੇ ਫਾਰਮ 12 ਡੀ ਭਰਿਆ ਸੀ। ਜਦਕਿ 43 ਵੋਟਰ ਬਾਹਰਲੇ ਜ਼ਿਲ੍ਹਿਆਂ ਦੇ ਸਨ, ਜਿਨ੍ਹਾਂ ਦੀਆਂ ਵੋਟਾਂ ਉਨ੍ਹਾਂ ਦੇ ਆਪਣੇ ਜ਼ਿਲ੍ਹਿਆਂ ਵਿੱਚ 1 ਜੂਨ ਤੋਂ ਪਹਿਲਾਂ ਪੁਆਉਣ ਦੇ ਪ੍ਰਬੰਧ ਕੀਤੇ ਗਏ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਹਲਕਾ ਪਟਿਆਲਾ-13 ਲਈ ਦਿਵਿਆਂਗਜਨਾਂ, ਬਜ਼ੁਰਗਾਂ ਸਮੇਤ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਲਈ ਉਚੇਚੇ ਯਤਨ ਕਰ ਰਿਹਾ ਹੈ ਅਤੇ ਇਸੇ ਤਹਿਤ ਪਛਾਣ ਕੀਤੇ ਬਜ਼ੁਰਗਾਂ ਤੇ ਦਿਵਿਆਂਗਜਨਾਂ ਦੀਆਂ ਵੋਟਰਾਂ ਵੀ ਘਰ-ਘਰ ਜਾ ਕੇ ਪੁਆਈਆਂ ਗਈਆਂ ਹਨ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਪਾਉਣ ਤੋਂ ਵਾਂਝਾ ਨਾ ਰਹੇ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ