Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦੀਪਤੀ ਗੋਇਲ ਨੇ ਬਿਰਧ ਆਸ਼ਰਮ ਦਾ ਲਿਆ ਜਾਇਜ਼ਾ

May 27, 2024 12:38 PM
SehajTimes

ਫਤਿਹਗੜ੍ਹ ਸਾਹਿਬ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਂਨ ਕਮ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਦੀਪਤੀ ਗੋਇਲ ਨੇ ਬਸੀ ਪਠਾਣਾ ਵਿਖੇ ਬੇਸਹਾਰਾ ਬਜ਼ੁਰਗਾਂ ਦੀ ਸਹਾਇਤਾ ਲਈ ਸਥਿਤ ਟਰੱਸਟ ਵੱਲੋਂ ਚਲਾਏ  ਜਾ ਰਹੇ ਬਿਰਧ ਆਸ਼ਰਮ ਦਾ ਵਿਸ਼ੇਸ ਤੌਰ ਤੇ ਦੌਰਾ ਕੀਤਾ ਗਿਆ ਅਤੇ ਉੱਥੇ ਰਹਿ ਰਹੇ ਬਜ਼ੁਰਗਾਂ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਬਜ਼ੁਰਗਾਂ ਤੇ ਪ੍ਰਬੰਧਕਾਂ ਨੂੰ ਬਜ਼ੁਰਗਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣੂ ਕਰਵਾਇਆ। ਸਕੱਤਰ ਨੇ ਵਿਸ਼ੇਸ ਤੌਰ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਜਨ ਉਪਯੋਗੀ ਸੇਵਾਵਾਂ ਸਬੰਧੀ ਜ਼ਿਲ੍ਹਾ ਪੱਧਰੀ ਸਥਾਈ ਲੋਕ ਅਦਾਲਤ ਜੋ ਕਿ ਜ਼ਿਲ੍ਹਾ ਕਚਹਿਰੀਆਂ ਦੇ ਸਮਝੌਤਾ ਸਦਨ ਵਿਖੇ ਲੱਗਦੀ ਹੈ, ਜਿਸ ਵਿੱਚ ਬੁਢਾਪਾ ਅਤੇ ਬਿਧਵਾ ਪੈਨਸ਼ਨ ਸਬੰਧੀ ਕੇਸ ਵੀ ਲਗਾਏ ਜਾ ਸਕਦੇ ਹਨ। ਜੇਕਰ ਕਿਸੇ ਲੋੜਵੰਦ ਬਜ਼ੁਰਗ ਨੂੰ ਪੈਨਸ਼ਨ ਦੀ ਸਹੂਲਤ ਨਾ ਮਿਲਦੀ ਹੋਵੇ ਤਾਂ ਉਹ ਸਮਝੌਤਾ ਸਦਨ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਥਾਪਤ ਕੀਤੇ ਗਏ ਪੁੱਛ-ਗਿੱਛ ਕੇਂਦਰ(ਫਰੰਟ ਆਫਿਸ) ਵਿਖੇ ਸੰਪਰਕ ਕਰਕੇ ਆਪਣੀ ਸਮੱਸਿਆ ਸਬੰਧੀ ਸਾਦੇ ਕਾਗਜ਼ ਤੇ ਦਰਖਾਸਤ ਲਿਖਾ ਕੇ ਲੋਕ ਅਦਾਲਤ ਵਿੱਚ ਆਪਣਾ ਮਸਲਾ ਰੱਖ ਸਕਦੇ ਹਨ। ਸ਼੍ਰੀਮਤੀ ਗੋਇਲ ਨੇ ਬਿਰਧ ਆਸ਼ਰਮ ਦੇ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ ਤੇ ਗਰਮੀ ਦੇ ਮੌਸਮ ਵਿੱਚ ਬਜ਼ੁਰਗਾਂ ਦੀਆਂ ਸਿਹਤ ਸਹੂਲਤਾਂ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਣ ਲਈ ਕਿਹਾ, ਉਨ੍ਹਾਂ ਪ੍ਰਬੰਧਕਾਂ ਨੂੰ ਇਹ ਵੀ ਭਰੋਸਾ ਦਵਾਇਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜ਼ੁਰਗਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾ ਮੁਹੱਈਆ ਕਰਵਾਉਣ ਵਾਸਤੇ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਬਜ਼ੁਰਗਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈ ਜਾਂਦੀ ਮੁਫਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣੂ ਕਰਵਾਇਆ।   

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ