Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾ

May 27, 2024 12:52 PM
SehajTimes
ਚੰਡੀਗੜ੍ਹ : ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਇੱਕ ਵਫ਼ਦ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ-2024 ਲਈ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਖਰਚਾ ਨਿਗਰਾਨ, ਬੀ.ਆਰ. ਬਾਲਾਕ੍ਰਿਸ਼ਨਨ, ਚੋਣ ਕਮਿਸ਼ਨ ਦੇ ਸਕੱਤਰ ਸੌਮਿਆਜੀਤ ਘੋਸ਼, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ, ਏ.ਡੀ.ਜੀ.ਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਅਤੇ ਹੋਰ ਮੌਜੂਦ ਸਨ। ਮੀਟਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਚੋਣ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ, ਜ਼ੋਨਲ ਕਮਿਸ਼ਨਰਾਂ, ਡੀ.ਆਈ.ਜੀ. ਰੇਂਜਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਜ਼ਿਲ੍ਹਿਆਂ ਵਿੱਚ ਖਾਸ ਤੌਰ 'ਤੇ ਅੰਤਰਰਾਜੀ ਖੇਤਰਾਂ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫ਼ਤ ਵਸਤਾਂ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਚੋਣ ਕਮਿਸ਼ਨ ਦੀ ਟੀਮ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਦੀ ਜਾਂਚ ਲਈ ਚੌਕਸੀ ਵਧਾਉਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।
ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਭੈਅ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਸਾਰੇ ਭਾਈਵਾਲਾਂ ਨੂੰ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਟੀਮ ਨੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੋਟਾਂ ਵਾਲੇ ਦਿਨ 1 ਜੂਨ ਨੂੰ ਗਰਮੀ ਕਾਰਨ ਵੱਧ ਤੋਂ ਵੱਧ ਵੋਟਿੰਗ ਫੀਸਦੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਜਿਸ ਵਿੱਚ ਪੱਖੇ, ਕੂਲਰ, ਸ਼ੈੱਡ, ਮਿੱਠਾ ਪਾਣੀ, ਨਿੰਬੂ ਪਾਣੀ ਅਤੇ ਓ.ਆਰ.ਐਸ. ਪੈਕਟ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਟੀਮ ਨੇ 70 ਫੀਸਦ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਚੋਣ ਕਮਿਸ਼ਨ ਦੇ ਵਫ਼ਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਉਹ 1 ਜੂਨ ਨੂੰ ਚੋਣਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣਗੇ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਣਾ ਯਕੀਨੀ ਬਣਾਇਆ ਜਾਵੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ