Tuesday, November 04, 2025

Chandigarh

ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

May 27, 2024 12:58 PM
SehajTimes
ਚੰਡੀਗੜ੍ਹ : ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਸ੍ਰੀ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਆਬਕਾਰੀ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਚੌਣ ਜ਼ਾਬਤੇ ਦੌਰਾਨ ਆਬਕਾਰੀ ਵਿਭਾਗ ਦੀ ਵਿਆਪਕ ਯੋਜਨਾ ਦੇ ਨਤੀਜੇ ਵਜੋਂ ਲਗਭਗ 1058 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 937 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ, 16965 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 2756729 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਅਤੇ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 108180 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਅਧਿਕਾਰੀਆਂ ਦੀਆਂ ਟੀਮਾਂ ਨੇ ਸ਼ਰਾਬ ਦੀ ਤਸਕਰੀ, ਈਐਨਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਨ੍ਹਾਂ ਕੇਸਾਂ ਦੇ ਸਾਰੇ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ, ਜਿਸ ਦੌਰਾਨ ਉਨ੍ਹਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਢਲੀ ਜਾਂਚ ਦੇ ਆਧਾਰ 'ਤੇ ਪੰਜਾਬ ਆਬਕਾਰੀ ਐਕਟ 1914 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਲਕਾਂ/ਸਰਗਰਮ ਭਾਈਵਾਲਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਆਬਕਾਰੀ ਨਾਲ ਸਬੰਧਤ ਅਪਰਾਧਾਂ ਵਿਰੁੱਧ ਜੰਗ ਦੌਰਾਨ, ਸ਼ਰਾਬ ਦੀਆਂ ਭੱਠੀਆਂ, ਬਰੂਅਰੀਜ਼ ਅਤੇ ਬੋਟਲਿੰਗ ਪਲਾਂਟਾਂ ਵਰਗੀਆਂ ਨਿਰਮਾਣ ਇਕਾਈਆਂ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਕਿਸਮ ਦੀ ਉਲੰਘਣਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਗਿਆ ਹੈ। ਬੋਟਲਿੰਗ ਪਲਾਂਟ ਵਿੱਚੋਂ ਇੱਕ ਪਲਾਂਟ ਦੀ ਅਚਨਚੇਤ ਚੈਕਿੰਗ ਦੌਰਾਨ ਪਾਇਆ ਗਿਆ ਕਿ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਚਲਾਈ ਜਾ ਰਹੀ ਯੂਨਿਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ। ਪੰਜਾਬ ਆਬਕਾਰੀ ਵਿਭਾਗ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ