Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਤੋਂ ਸੂਬੇ ਵਿੱਚ ਆਈ ਕਿਸੇ ਵੀ ਕੋਵਿਡ ਰਾਹਤ ਨੂੰ ਟੈਕਸ ਤੋਂ ਛੋਟ ਦੇਣ ਲਈ ਦੋ ਨੋਡਲ ਅਫ਼ਸਰ ਨਿਯੁਕਤ

May 06, 2021 06:00 PM
SehajTimes
ਚੰਡੀਗੜ : ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਖਿਲਾਫ ਚੱਲ ਰਹੀ ਮੌਜੂਦਾ ਲੜਾਈ ਵਿੱਚ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ਤਾਂ ਜੋ ਵਿਅਕਤੀਆਂ / ਸੰਸਥਾਵਾਂ ਨੂੰ ਵਿਦੇਸ਼ਾਂ ਤੋਂ ਸੂਬੇ ਵਿੱਚ ਦਰਾਮਦ ਕੀਤੀ ਜਾਣ ਵਾਲੀ ਕਿਸੇ ਵੀ ਕਿਸਮ ਦੀ ਕੋਵਿਡ ਰਾਹਤ ‘ਤੇ ਟੈਕਸ ਤੋਂ ਛੋਟ ਪ੍ਰਾਪਤ ਕੀਤੀ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੀ ਚੁਣੌਤੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਤੇ ਭਾਰਤ ਤੋਂ ਬਾਹਰੋਂ ਆਉਣ ਵਾਲੀ ਸਹਾਇਤਾ ਦੇ ਸੁਚਾਰੂ ਪ੍ਰਵਾਹ ਲਈ ਭਾਰਤ ਸਰਕਾਰ ਨੇ ਦੇਸ਼ ਵਿਚ ਆਯਾਤ ਕੀਤੀ ਗਈ ਕੋਵਿਡ ਰਾਹਤ ਸਮੱਗਰੀ ਉੱਤੇ ਕਸਟਮ ਡਿਊਟੀ  ਅਤੇ ਏਕੀਕਿ੍ਰਤ ਟੈਕਸ ਤੋਂ ਛੋਟ ਦਿੱਤੀ ਹੈ । ਬੁਲਾਰੇ ਨੇ ਦੱਸਿਆ ਕਿ ਅਜਿਹੀਆਂ ਰਿਆਇਤਾਂ ਦਾ ਲਾਭ ਆਯਾਤ ਕੀਤੀਆਂ ਚੀਜਾਂ ਲਈ ਤਾਂ ਲਿਆ ਜਾ ਸਕਦਾ ਹੈ ਜੇ ਉਹ ਭਾਰਤ ਤੋਂ ਬਾਹਰੋਂ ਮੁਫਤ ਭੇਜੀਆਂ ਗਈਆਂ ਹੋਣ ਅਤੇ ਭਾਰਤ ਵਿੱਚ ਮੁਫਤ ਵੰਡੀਆਂ ਜਾਂਦੀਆਂ ਹਨ। ਬੁਲਾਰੇ  ਨੇ ਅੱਗੇ ਕਿਹਾ ਹੈ ਕਿ ਇਨਾਂ ਛੋਟਾਂ ਦਾ ਲਾਭ ਲੈਣ ਲਈ ਕੋਈ ਵੀ ਪੰਜਾਬ ਰਾਜ ਸਰਕਾਰ ਵਲੋਂ ਨਿਯੁਕਤ ਕੀਤੇ ਹੇਡ ਲਿਖੇ ਨੋਡਲ ਅਧਿਕਾਰੀਆਂ ਕੋਲ ਪਹੁੰਚ ਕਰ  ਸਕਦਾ ਹੈ। ਸ੍ਰੀ ਕੁਮਾਰ ਰਾਹੁਲ (ਆਈ.ਏ.ਐੱਸ.) ਸੰਪਰਕ ਨੰ: 9876164787 ਈ-ਮੇਲ: mdnrhmpunjab@gmail.com & sha.phse@gmail.com . ਅਤੇ ਸ੍ਰੀ ਰਵਨੀਤ ਸਿੰਘ ਖੁਰਾਣਾ (ਆਈ.ਆਰ.ਐਸ. ਸੀ. ਐਂਡ ਆਈ. ਟੀ.) ਸੰਪਰਕ ਨੰ. 9560954405 ਈਮੇਲ: gst.audit@punjab.Gov.in
 
ਬੁਲਾਰੇ ਨੇ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਜੋ ਵਿਦੇਸ਼ਾਂ ਤੋਂ ਭਾਰਤ ਵਿੱਚ ਕੋਵਿਡ ਰਾਹਤ ਲਈ ਕੋਈ ਸਮਾਨ ਮੁਫ਼ਤ ਵੰਡਣ ਲਈ ਭੇਜਣਾ ਚਾਹੁੰਦਾ ਹੈ ਉਹ ਇਨਾਂ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ। ਦੱਸਣਯੋਗ ਹੈ ਕਿ ਇਸ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪਗ੍ਰੇਕਸਕੋ) ਨੂੰ ਅਜਿਹੀ ਸਮੱਗਰੀ ਦੀ ਦਰਾਮਦ ਕਰਨ ਲਈ ਨੋਡਲ ਏਜੰਸੀ ਦੇ ਤੌਰ ‘ਤੇ ਅਧਿਕਾਰਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਕੋਈ ਵੀ ਸੰਸਥਾ ਜੋ ਮੁਫਤ ਵੰਡਣ ਲਈ ਭਾਰਤ ਵਿੱਚ ਕੋਵਿਡ ਰਾਹਤ ਦੀਆਂ ਚੀਜਾਂ ਦੀ ਮੁਫਤ ਦਰਾਮਦ ਕਰਨਾ ਚਾਹੁੰਦੀ ਹੈ ਉਹ ਪੋਰਟਲ : https://taxation.punjab.gov.in/imports/.    ‘ਤੇ ਅਪਲਾਈ ਕਰ ਸਕਦੀ ਹੈ।
 
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਵਾਰ ਸਰਕਾਰ ਦੁਆਰਾ ਅਧਿਕਾਰਤ ਹੋਣ ਉਪਰੰਤ ਕੋਈ ਵੀ ਵਿਅਕਤੀ ਜਾਂ ਸੰਗਠਨ ਇਸ ਔਖੀ ਘੜੀ ਵਿੱਚ ਬਿਨਾਂ ਕਿਸੇ ਟੈਕਸ ਤੋਂ ਅਜਿਹੀਆਂ ਵਸਤਾਂ ਦੀ ਦਰਾਮਦ ਕਰ ਸਕਦਾ ਹੈ। ਉਨਾਂ ਅੱਗੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਕੋਵਿਡ ਦੇ ਖਤਰੇ ਨਾਲ ਲੜਨ ਲਈ ਸਰੋਤਾਂ ਦੇ ਸੁਚੱਜੇ ਪ੍ਰਬੰਧਨ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਲਈ ਅਤੇ ਇਸ ਸੰਕਟਕਾਲੀ ਦੌਰ ਵਿੱਚ ਰਾਹਤ ਪ੍ਰਦਾਨ ਕਰਾਉਣ ਲਈ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਵਾਸਤੇ ਇੱਕ ਸਿੰਗਲ ਵਿੰਡੋ ਸਹੂਲਤ ਮੁਹੱਈਆ ਕਰਵਾਉਣ ਲਈ ਚੁੱਕਿਆ ਇੱਕ ਮਹੱਤਵਪੂਰਨ ਕਦਮ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ