Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

28 ਮਈ ਪੋਸਟਲ ਬੈਲੇਟ ਪੇਪਰ ਨਾਲ ਪਾ ਸਕਣਗੇ ਮੁਲਾਜਮ ਆਪਣੀ ਵੋਟ : ਡਾ ਪੱਲਵੀ

May 27, 2024 01:46 PM
SehajTimes

ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ ਰਹੇ ਕੋਈ ਵੋਟਰ-ਜ਼ਿਲ੍ਹਾ ਚੋਣ ਅਫ਼ਸਰ

ਮਾਲੇਰਕੋਟਲਾ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸੂਚੀ ਮੁਤਾਬਕ ਜਰੂਰੀ ਸੇਵਾਵਾਂ ਵਿੱਚ ਲੱਗੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜਮਾਂ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ, ਜਿਨ੍ਹਾਂ ਨੇ ਫਾਰਮ ਨੰਬਰ 12-ਡੀ ਭਰਿਆ ਹੈ, ਦੀਆਂ ਵੋਟਾਂ 26,27 ਅਤੇ 28 ਮਈ ਨੂੰ ਵੋਟਰ ਫੈਸਿਲੀਟੇਸ਼ਨ ਸੈਂਟਰ ਵਿਖੇ ਪੋਸਟਲ ਵੋਟਿੰਗ ਕੇਂਦਰ ਵਿਖੇ ਪੁਆਈਆਂ ਜਾਣਗੀਆਂ। ਲੋਕ ਸਭਾ ਹਲਕਾ-12 ਸੰਗਰੂਰ (ਅਸੈਂਬਲੀ ਸੈਗਮੈਂਟ ਹਲਕਾ 105 ਮਾਲੇਰਕੋਟਲਾ) ਅਧੀਨ ਜਰੂਰੀ ਸੇਵਾਵਾਂ ਸ਼੍ਰੇਣੀ ਵਿੱਚ ਸ਼ਾਮਲ ਵਿਭਾਗਾਂ ਦੇ ਵੋਟਰਾਂ ਦੀ ਸਹੂਲਤ ਲਈ ਦਫ਼ਤਰ ਐਸ.ਡੀ.ਐਮ.ਮਾਲੇਕਰੋਟਲਾ ਵਿਖੇ ਵੋਟਰ ਫੈਸਿਲੀਟੇਸ਼ਨ ਸੈਂਟਰ  ਸਥਾਪਿਤ ਕੀਤਾ ਗਿਆ ਹੈ । ਇਸੇ ਤਰ੍ਹਾਂ ਲੋਕ ਸਭਾ ਹਲਕਾ-08 ਫਤਹਿਗੜ੍ਹ ਸਾਹਿਬ (ਅਸੈਂਬਲੀ ਸੈਗਮੈਂਟ ਹਲਕਾ 106 ਅਮਰਗੜ੍ਹ ) ਲਈ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਵੋਟਰ ਫੈਸਿਲੀਟੇਸ਼ਨ ਸੈਂਟਰ ਵਿਖੇ ਪੋਸਟਲ ਵੋਟਿੰਗ ਕੇਂਦਰ ਵਿਖੇ ਪੁਆਈਆਂ ਜਾਣਗੀਆਂ । ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ । ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਇਸ ਵੋਟਰ ਫੈਸਿਲੀਟੇਸ਼ਨ ਸੈਂਟਰ ਵਿਖੇ ਇਨ੍ਹਾਂ ਵੋਟਰਾਂ ਦੀਆਂ ਵੋਟਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪੁਆਈਆਂ ਜਾਣਗੀਆਂ, ਇਸ ਲਈ  ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ ਅਤੇ ਲੋੜੀਂਦਾ ਅਮਲਾ ਵੀ ਤਾਇਨਾਤ ਕੀਤਾ ਗਿਆ ਹੈ।  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨੋਡਲ ਅਫ਼ਸਰ ਲੋਕ ਸਭਾ ਚੋਣਾਂ-ਕਮ-ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਸੈਨੀਟੇਸ਼ਨ ਮੰਡਲ ਮਾਲੇਰਕੋਟਲਾ ਇੰਜ.ਗੁਰਵਿੰਦਰ ਸਿੰਘ ਢੀਡਸਾ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਪੱਤਰਕਾਰਾਂ 137 ਨੇ ਫਾਰਮ 12 ਡੀ ਭਰਕੇ ਆਪਣੀ ਵੋਟ ਪੋਸਟਲ ਬੈਲੇਟ ਨਾਲ ਪਾਉਣ ਦੀ ਸਹਿਮਤੀ  ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਹ ਵੋਟਰ ਪੋਸਟਲ ਬੈਲਟ ਜਾਰੀ ਹੋਣ ਬਾਅਦ ਆਪਣੀ ਵੋਟ 1 ਜੂਨ ਨੂੰ ਆਪਣੇ ਬੂਥ ਵਿੱਚ ਨਹੀਂ ਪਾ ਸਕਣਗੇ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੱਖ-ਵੱਖ ਵਿਭਾਗਾਂ ਸਮੇਤ ਚੋਣਾਂ ਸਮੇਂ ਮੀਡੀਆ ਕਵਰੇਜ ਕਰਨ ਵਾਲੇ ਮੀਡੀਆ ਕਰਮੀਆਂ ਨੂੰ ਵੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਲੋਕ ਸਭਾ ਚੋਣਾਂ 2024 ਵਿੱਚ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਗਈ ਸੀ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ