Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ  : ਸਿਬਿਨ ਸੀ

May 27, 2024 01:56 PM
SehajTimes
ਚੰਡੀਗੜ੍ਹ : ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨੀਵਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨਆਈਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। 
 
ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ  ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ