Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੀਪੀਆਈ (ਐੱਮ ਐੱਲ) ਲਿਬਰੇਸ਼ਨ ਸੁਖਪਾਲ ਖਹਿਰਾ ਦੇ ਹੱਕ ਚ, ਡਟੀ

May 27, 2024 02:10 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਸਨਿੱਚਰਵਾਰ ਨੂੰ ਸੁਨਾਮ ਵਿਖੇ ਸੀਪੀਆਈ ਐਮ ਐਲ ਲਿਬਰੇਸ਼ਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਕਰਕੇ ਐਲਾਨ ਕੀਤਾ ਕਿ ਭਾਜਪਾ ਦੇ ਫਿਰਕੂ ਫਾਸ਼ੀਵਾਦੀ ਏਜੰਡੇ ਨੂੰ ਹਰਾਉਣ ਲਈ ਸੰਗਰੂਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਡਟਵੀਂ ਹਮਾਇਤ ਕੀਤੀ ਜਾਵੇ। ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਕੀਤੀ ਗਈ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਦੇ ਸੂਬਾਈ ਬੁਲਾਰੇ ਸੁਖਦਰਸ਼ਨ ਸਿੰਘ ਨੱਤ, ਜ਼ਿਲ੍ਹਾ ਸਕੱਤਰ ਗੋਬਿੰਦ ਸਿੰਘ ਛਾਜਲੀ ਤੇ ਸੂਬਾ ਆਗੂ ਹਰਭਗਵਾਨ ਭੀਖੀ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇ ਆਪਣੇ ਦਸ ਸਾਲਾਂ ਦੇ ਰਾਜ ਦੌਰਾਨ ਦਲਿਤਾਂ, ਘੱਟ ਗਿਣਤੀਆਂ, ਔਰਤਾਂ, ਕੌਮੀਅਤ ਖਿਲਾਫ ਜਿਸ ਪੱਧਰ ਤੇ ਫੈਸਲੇ ਲਏ ਹਨ ਤੇ ਜਮਹੂਰੀਅਤ ਤੇ ਫੈਡਰਲ ਢਾਂਚੇ ਤੇ ਸੰਵਿਧਾਨ ਦਾ ਕਤਲੇਆਮ ਕੀਤਾ ਹੈ ਉਸ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਲਿਬਰੇਸ਼ਨ ਆਗੂਆਂ ਨੇ ਕਿਹਾ ਕਿ ਬੇਸ਼ੱਕ ਕਾਂਗਰਸ ਪਾਰਟੀ ਨਾਲ ਬਹੁਤ ਸਾਰੇ ਮੱਤਭੇਦ ਹਨ ਪਰ ਕਾਂਗਰਸ ਤੇ ਭਾਜਪਾ ਨੂੰ ਇੱਕੋ ਤੱਕੜੀ ਚ ਨਹੀਂ ਤੋਲਿਆ ਜਾ ਸਕਦਾ। ਭਾਜਪਾ ਅਜ਼ਾਦੀ ਅੰਦੋਲਨ ਦੀ ਗਦਾਰ ਹੈ ਉੱਥੇ ਕਾਂਗਰਸ ਨੇ ਅਜ਼ਾਦੀ ਲਈ ਲੜਾਈ ਲੜੀ ਹੈ ,ਕਾਂਗਰਸ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਚ ਸੋਚੀ ਸਮਝੀ ਸਾਜ਼ਿਸ਼ ਤਹਿਤ ਉਲਟ ਭੁਗਤੀ ਹੈ। ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਉਹ ਜਿੱਤਦੇ ਹਨ ਤਾਂ ਉਹ ਸੰਸਦ ਚ ਕਿਰਤੀ ਲੋਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਗਰਿਮਾ ਘਟਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠ ਦਾ ਜਵਾਬ ਲੋਕ ਵੋਟਾਂ ਵਿੱਚ ਦੇਣਗੇ। ਇਸ ਮੌਕੇ ਘੁਮੰਡ ਸਿੰਘ ਖਾਲਸਾ, ਧਰਮਪਾਲ ਸੁਨਾਮ, ਮਨਜੀਤ ਕੌਰ ਆਲੋਅਰਖ, ਸੰਤੋਸ਼ ਰਾਣੀ ਦਿੜ੍ਹਬਾ, ਕਰਮਜੀਤ ਕੌਰ ਸੁਨਾਮ,ਬਿੱਟੂ ਖੋਖਰ, ਮੇਲਾ ਸਿੰਘ ਉਗਰਾਹਾਂ, ਹਰਦੇਵ ਸਿੰਘ ਹੰਝਰਾ, ਜਸਵੀਰ ਸਿੰਘ ਆਦਿ ਹਾਜ਼ਰ ਸਨ।

Have something to say? Post your comment