Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵੋਟਰ ਕਿਸੇ ਡਰ, ਭੈਅ ਜਾਂ ਲਾਲਚ ਤੋਂ ਬਿਨ੍ਹਾਂ ਵੋਟ ਦੀ ਵਰਤੋਂ ਕਰਨ : DC

May 27, 2024 02:14 PM
SehajTimes
ਮੋਹਾਲੀ : ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਦੇ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਮਤਦਾਤਾ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਹ ਵੋਟਰ ਜੋ ਮਤਦਾਤਾ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ, ਬਸ਼ਰਤੇ ਉਸ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਹੋਵੇ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਮਤਦਾਤਾ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦਾ "ਇਸ ਵਾਰ 70 ਪਾਰ" ਦਾ ਟੀਚਾ ਹੈ ਪਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇਸ ਨੂੰ 80 ਫ਼ੀਸਦੀ ਤੋਂ ਉੱਪਰ ਲੈ ਕੇ ਜਾਣਾ ਹੈ, ਜਿਸ ਨੂੰ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।

 

Have something to say? Post your comment

 

More in Chandigarh

ਸਿਵਲ ਸਰਜਨ ਨੇ ਵਿਦਿਆਰਥੀਆਂ ਨੂੰ ਪੜ੍ਹਾਇਆ ਮਲੇਰੀਆ ਦਾ ਪਾਠ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ