Saturday, July 27, 2024
BREAKING NEWS
ਮਸਾਲਿਆਂ ਦੀਆਂ ਮਸ਼ਹੂਰ ਕੰਪਨੀਆਂ ਦੇ ਮਸਾਲੇ ਖ਼ਾਣਯੋਗ ਨਹੀਂNEET ਪੇਪਰ ਲੀਕ ਮਾਮਲਾ : ਸੀਬੀਆਈ ਨੂੰ ਮਿਲੇ ਛੱਪੜ ’ਚੋਂ ਮੋਬਾਇਲ; ਇਕ ਹੋਰ ਦੋਸ਼ੀ ਕੀਤਾ ਗ੍ਰਿਫ਼ਤਾਰਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨਬਜਟ ਸੈਸ਼ਨ ’ਚ ਚਰਨਜੀਤ ਸਿੰਘ ਚੰਨੀ ਨੇ ਬੀ.ਜੇ.ਪੀ. ਸਰਕਾਰ ’ਤੇ ਚੁੱਕੇ ਸਵਾਲਸੂਬਾ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗੀ : ਕੁਲਦੀਪ ਸਿੰਘ ਧਾਲੀਵਾਲਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰਗੁਜਰਾਤ ਵਿੱਚ ਭਾਰੀ ਮੀਂਹ ਕਾਰਨ 8 ਮੌਤਾਂ; ਮੀਂਹ ਕਾਰਨ ਮੁੰਬਈ ਦੇ ਇਲਾਕਿਆਂ ਵਿੱਚ ਪਾਣੀ ਭਰਿਆਕਾਂਗੜਾ ਵਿੱਚ ਹੋਵੇਗਾ ਪੈਰਾਗਲਾਈਡਿੰਗ ਦਾ ਵਿਸ਼ਵ ਕੱਪ ਮੁਕਾਬਲਾਪੰਜਾਬ ਦੇ ਆਰਥਿਕ ਵਿਕਾਸ ਲਈ ਵਿੱਤ ਕਮਿਸ਼ਨ ਕੋਲ ਪੰਜਾਬ ਦਾ ਕੇਸ ਮਜ਼ਬੂਤੀ ਨਾਲ ਰੱਖਿਆ : ਹਰਪਾਲ ਸਿੰਘ ਚੀਮਾਮੁੱਖ ਮੰਤਰੀ ਨੇ ‘ਦੁਆਬੇ ‘ਚ ਸਰਕਾਰ ਤੁਹਾਡੇ ਦਰਬਾਰ’ ਸਕੀਮ ਤਹਿਤ ਸੁਣੀਆਂ ਸਮੱਸਿਆਵਾਂ ਤੇ ਕੀਤਾ ਨਿਬੇੜਾ

Sports

ਪਰਨੀਤ ਕੌਰ ਨੇ ਤੀਰਅੰਦਾਜ਼ 'ਚ ਜਿੱਤਿਆ ਸੋਨ ਤਗ਼ਮਾ

May 27, 2024 02:31 PM
SehajTimes
ਪਟਿਆਲਾ : ਕੋਰੀਆ ਵਿਖੇ ਹੋਏ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਸਟੇਜ-2 ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਦੀ ਸ਼ਮੂਲੀਅਤ ਵਾਲ਼ੀ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਤੁਰਕੀ ਦੀ ਟੀਮ ਨੂੰ ਹਰਾ ਕੇ ਸੋਨ ਤਗ਼ਮਾ ਜਿੱਤ ਲਿਆ ਹੈ। ਇਸ ਟੀਮ ਨੇ ਪਿਛਲੇ ਦਿਨੀਂ ਯੂ.ਐੱਸ.ਏ. ਅਤੇ ਇਟਲੀ ਦੀਆਂ ਟੀਮਾਂ ਨੂੰ ਹਰਾ ਕੇ ਫ਼ਾਈਨਲ ਵਿੱਚ ਆਪਣੀ ਥਾਂ ਬਣਾਈ ਸੀ। ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋਂ ਪਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਰਨੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਦੇ ਨਾਲ਼ ਨਾਲ਼ ਪੂਰੇ ਦੇਸ਼ ਦਾ ਮਾਣ ਵਧਾਇਆ ਹੈ।
 
ਖੇਡ ਵਿਭਾਗ ਦੀ ਡਾਇਰੈਕਟਰ ਡਾ. ਅਜੀਤਾ ਨੇ ਇਸ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਪਰਨੀਤ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਦਾ ਮਾਣ ਕਰਾਰ ਦਿੱਤਾ। ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਨਾਲ਼ ਸੰਬੰਧਤ ਪਰਨੀਤ ਕੌਰ ਤੀਰਅੰਦਾਜ਼ੀ ਦੇ ਖੇਤਰ ਵਿੱਚ ਵਿਸ਼ਵ ਪੱਧਰ ਉੱਤੇ ਨਾਮਣਾ ਖੱਟ ਰਹੀ ਹੈ। ਪਿਛਲੇ ਸਮੇਂ ਦੌਰਾਨ ਵੀ ਉਸ ਨੇ ਬਹੁਤ ਸਾਰੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੀ ਝੋਲ਼ੀ ਪਾਈਆਂ ਹਨ। ਹਾਲ ਹੀ ਵਿੱਚ ਉਸ ਨੇ ਚੀਨ ਦੇ ਸ਼ੰਘਾਈ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-1 ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਉਹ 20 ਤੋਂ ਵਧੇਰੇ ਅੰਤਰਰਾਸ਼ਟਰੀ ਤਗ਼ਮੇ ਜਿੱਤ ਚੁੱਕੀ ਹੈ। ਉਸ ਦੀਆਂ ਪ੍ਰਾਪਤੀਆਂ ਵਿੱਚ ਕੈਡਟ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਯੂਥ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਸੀਨੀਅਰ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, 2022 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿੱਚ ਸੋਨ ਤਗ਼ਮਾ, ਏਸ਼ੀਆ ਕੱਪ ਵਿੱਚ ਸੋਨ ਤਗ਼ਮਾ,ਵਲਡ ਕੱਪ ਵਿੱਚ ਦੋ ਵਾਰ ਸੋਨ ਤਗ਼ਮਾ ਅਤੇ ਇਨ-ਡੋਰ ਵਲਡ ਸੀਰੀਜ਼ ਵਿੱਚ ਸੋਨ ਤਗ਼ਮਾ ਆਦਿ ਸ਼ਾਮਿਲ ਹਨ।
 

Have something to say? Post your comment

 

More in Sports

ਪੱਖੋ ਕਲਾਂ ਦੀਆਂ ਜੋਨਲ ਖੇਡਾਂ ਵਿੱਚ ਦੂਜੇ ਦਿਨ ਹੋਏ ਕਬੱਡੀ ਸਰਕਲ ਦੇ ਮੁਕਾਬਲੇ

ਕਾਂਗੜਾ ਵਿੱਚ ਹੋਵੇਗਾ ਪੈਰਾਗਲਾਈਡਿੰਗ ਦਾ ਵਿਸ਼ਵ ਕੱਪ ਮੁਕਾਬਲਾ

ਖੋ–ਖੋ ਅੰਡਰ 17 ਵਿੱਚ ਉੱਭਾ–ਬੁਰਜ ਢਿੱਲਵਾਂ ਪਹਿਲੇ ਤੇ ਗੁਰੂਕੁਲ ਅਕੈਡਮੀ ਉੱਭਾ ਦੂਜੇ ਸਥਾਨ ‘ਤੇ

ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਦਾ ਆਗਾਜ਼

ਲੁਧਿਆਣਾ ਵਿਖੇ ਹੋਈ 35ਵੀਂ ਸਬ ਜੂਨੀਅਰ ਤੇ 45ਵੀਂ ਜੂਨੀਅਰ ਪੰਜਾਬ ਰਾਜ ਤੈਰਾਕੀ ਚੈਂਪੀਅਨਸ਼ਿਪ ਵਿੱਚ ਜਿੱਤੇ 35 ਸੋਨ, 2 ਚਾਂਦੀ ਅਤੇ 01 ਕਾਂਸੀ ਦਾ ਤਗਮਾ 

ਜੋਨ ਜੋਗਾ ਦੀਆਂ ਗਰਮ ਰੁੱਤ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

ਪਟਿਆਲਾ : ਪੋਲੋ ਗਰਾਊਂਡ ਵਿੱਚ ਸਾਈਕਲਿੰਗ ਲਈ ਟਰਾਇਲ 4 ਅਗੱਸਤ ਨੂੰ

ਖੇਡ ਨਰਸਰੀਆਂ ਖੋਲ੍ਹਣ ਲਈ ਕੋਚਾਂ ਦੀ ਭਰਤੀ ਦੇ ਦੂਜੇ ਦਿਨ 112 ਉਮੀਦਵਾਰਾਂ ਦੇ ਹੋਏ ਟਰਾਇਲ

ਨਸ਼ਿਆ ਦੇ ਖਿਲਾਫ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਨੇ ਦੋ ਰੋਜਾ ਖੇਡ ਮੁਕਾਬਲੇ : ਖੇਡ ਅਫਸ਼ਰ

ਚੈੱਕ ਰਿਪਬਲਿਕ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪੈਰਾ ਤੀਰ ਅੰਦਾਜ਼ਾਂ ਨੇ ਜਿੱਤੇ ਸੋਨ ਤਗ਼ਮੇ