Monday, November 03, 2025

Malwa

ਪਟਿਆਲਾ ਵਿਖੇ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲੇਟ ਜਰੀਏ ਪੁਆਈਆਂ ਗਈਆਂ : DC

May 27, 2024 03:58 PM
SehajTimes
 
ਪਟਿਆਲਾ : ਲੋਕ ਸਭਾ ਚੋਣਾਂ ਲਈ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ 'ਚ 1742 ਪੋਲਿੰਗ ਬੂਥਾਂ 'ਤੇ 1 ਜੂਨ ਨੂੰ ਵੋਟਾਂ ਪੁਆਉਣ ਦੇ ਅਮਲ ਨੂੰ ਸਫ਼ਲਤਾ ਪੂਰਵਕ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਅੱਜ ਪੋਲਿੰਗ ਪਾਰਟੀਆਂ ਨੂੰ ਵੋਟਾਂ ਪੁਆਉਣ ਦੀ ਅੰਤਿਮ ਰਿਹਰਸਲ ਕਰਵਾਈ। ਇਸ ਦੌਰਾਨ ਦੂਜੇ ਜ਼ਿਲ੍ਹਿਆਂ ਦੇ ਪਟਿਆਲਾ ਵਿਖੇ ਤਾਇਨਾਤ ਮੁਲਾਜਮ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲੇਟ ਜਰੀਏ ਪੁਆਈਆਂ ਗਈਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਚੋਣ ਅਮਲੇ ਦੀ ਇਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਨੂੰ ਸਮੁੱਚੀ ਚੋਣ ਪ੍ਰਕ੍ਰਿਆ ਤੋਂ ਬਾਰੀਕੀ ਨਾਲ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਾਰੀਆਂ ਪੋਲਿੰਗ ਪਾਰਟੀਆਂ 31 ਮਈ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ ਅਤੇ ਇਸੇ ਦਿਨ ਇਨ੍ਹਾਂ ਦੇ ਪੋਲਿੰਗ ਬੂਥ ਅਲਾਟ ਕੀਤੇ ਜਾਣਗੇ। ਸ਼ੌਕਤ ਅਹਿਮਦ ਪਰੇ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਉਣ 'ਤੇ ਜ਼ੋਰ ਦਿੰਦਿਆਂ ਸਮੁੱਚੇ ਚੋਣ ਅਮਲੇ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਨੂੰ ਕੋਈ ਸ਼ੰਕਾ ਹੈ ਤਾਂ ਉਸਦਾ ਨਿਵਾਰਨ ਜਰੂਰ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਗ਼ਲਤੀ ਦੀ ਕੋਈ ਗੁੰਜਾਇਸ਼ ਨਹੀਂ ਰਹਿਣੀ ਚਾਹੀਦੀ। ਸਿਖਲਾਈ ਦੌਰਾਨ ਪ੍ਰੀਜਾਈਡਿੰਗ ਅਫ਼ਸਰ, ਸਹਾਇਕ ਪ੍ਰੀਜਾਇਡਿੰਗ ਅਫ਼ਸਰ ਤੇ ਪੋਲ ਅਫ਼ਸਰ ਵਜੋਂ ਪਾਰਟੀਆਂ ਬਣਾਕੇ ਅੱਜ ਦੂਜੀ ਰਿਹਰਸਲ ਮੌਕੇ ਹਰ ਮੈਂਬਰ ਦੀ ਜਿੰਮੇਵਾਰੀ, ਪ੍ਰੀਜਾਈਡਿੰਗ ਅਫ਼ਸਰ ਦੀ ਡਾਇਰੀ ਤੇ ਚੈਕਲਿਸਟ, ਈ.ਵੀ.ਐਮਜ਼ ਤੇ ਵੀ.ਵੀ.ਪੈਟ ਮਸ਼ੀਨਾਂ, 17-ਏ, 17-ਬੀ ਤੇ 17-ਸੀ ਫਾਰਮ, ਸੀਲਾਂ, ਟੈਗ, ਪੋਲਿੰਗ ਏਜੰਟਾਂ ਦੇ ਦਸਤਖ਼ਤ ਤੇ ਹੋਰ ਦਸਤਾਵੇਜਾਂ, ਮਤਦਾਨ ਲਈ ਜਰੂਰੀ ਹਦਾਇਤਾਂ ਅਤੇ ਵੋਟਾਂ ਲਈ ਜਰੂਰੀ ਸਮਾਨ ਆਦਿ ਬਾਰੇ ਵੀ ਮੁਕੰਮਲ ਸਿਖਲਾਈ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਮੁੱਚੀ ਚੋਣ ਪ੍ਰਕ੍ਰਿਆ ਨੂੰ ਸੁਤੰਤਰ, ਨਿਰਪੱਖ ਤੇ ਨਿਰਵਿਘਨ ਢੰਗ ਨਾਲ ਨੇਪਰੇ ਚੜਾਉਣ ਲਈ ਸਮੁੱਚਾ ਚੋਣ ਅਮਲਾ ਪਾਬੰਦ ਹੈ। ਪਟਿਆਲਾ ਦਿਹਾਤੀ ਦੇ ਰਿਟਰਨਿੰਗ ਅਧਿਕਾਰੀ-ਕਮ-ਏ.ਡੀ.ਸੀ. ਨਵਰੀਤ ਕੌਰ ਸੇਖੋਂ, ਘਨੌਰ ਦੇ ਏ.ਆਰ.ਓ. ਕੰਨੂ ਗਰਗ, ਰਾਜਪੁਰਾ ਦੇ ਏ.ਆਰ.ਓ. ਜਸਲੀਨ ਕੌਰ ਭੁੱਲਰ, ਪਟਿਆਲਾ ਦੇ ਐਸ.ਡੀ.ਐਮ. ਅਰਵਿੰਦ ਕੁਮਾਰ, ਨਾਭਾ ਦੇ ਆਰ.ਓ. ਤਰਸੇਮ ਚੰਦ, ਸਨੌਰ ਦੇ ਏ.ਆਰ.ਓ. ਬਬਨਦੀਪ ਸਿੰਘ ਵਾਲੀਆ, ਪਾਤੜਾਂ ਦੇ ਏ.ਆਰ.ਓ. ਰਵਿੰਦਰ ਸਿੰਘ ਤੇ ਐਸ.ਡੀ.ਐਮ. ਸਮਾਣਾ ਰਿਚਾ ਗੋਇਲ ਨੇ ਦੱਸਿਆ ਕਿ ਅੱਜ ਚੋਣ ਅਮਲੇ ਨੇ ਆਪਣੀ ਡਿਊਟੀ ਨਿਭਾਉਣ ਲਈ ਉਤਸ਼ਾਹ ਨਾਲ ਰਿਹਰਸਲ ਵਿੱਚ ਹਿੱਸਾ ਲਿਆ। ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਦੱਸਿਆ ਕਿ ਚੋਣ ਅਮਲੇ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਵੋਟਾਂ ਪੁਆਉਣ ਦਾ ਕਾਰਜ ਨਿਰਵਿਘਨਤਾ ਨਾਲ ਨੇਪਰੇ ਚੜ੍ਹਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Have something to say? Post your comment

 

More in Malwa

ਨੈਣਾ ਦੇਵੀ ਨਹਿਰ ਹਾਦਸਾ

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ