Tuesday, September 16, 2025

Entertainment

ਪੰਜਾਬੀ ਯੂਨੀਵਰਸਿਟੀ ਵਿੱਚ ਪਾਲੀ ਭੁਪਿੰਦਰ ਦੇ ਨਾਟਕ 'ਜਾਮ' ਦੀਆਂ ਹੋਈਆਂ ਪੇਸ਼ਕਾਰੀਆਂ

May 27, 2024 04:03 PM
SehajTimes
ਪਟਿਆਲਾ : ਸਾਹਿਤ ਸਭਾ, ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਸਕਾਈ ਟਰੇਲ ਸੰਸਥਾ ਦੇ ਸਹਿਯੋਗ ਨਾਲ ਪੰਜਾਬੀ ਦੇ ਪ੍ਰਸਿੱਧ ਤੇ ਸੰਗੀਤ ਨਾਟਕ ਅਕਾਦਮੀ ਪੁਰਸਕ੍ਰਿਤ ਨਾਟਕਕਾਰ ਪਾਲੀ ਭੁਪਿੰਦਰ ਸਿੰਘ ਦੇ ਨਾਟਕ 'ਜਾਮ' ਦੀਆਂ ਦੋ ਰੋਜ਼ਾ ਪੇਸ਼ਕਾਰੀਆਂ ਕਰਵਾਈਆਂ ਗਈਆਂ। ਨਾਟਕ ਔਰਤ ਮਰਦ ਦੇ ਰਿਸ਼ਤੇ ਵਿੱਚ ਲੱਗੇ ਭਾਵਨਾਤਮਕ ਜਾਮ ਦੀ ਖੂਬਸੂਰਤ ਪੇਸ਼ਕਾਰੀ ਹੋ ਨਿਬੜਿਆ। ਪਾਲੀ ਭੁਪਿੰਦਰ ਦੁਆਰਾ ਲਿਖਿਆ ਤੇ ਨਿਰਦੇਸ਼ਤ ਕੀਤਾ ਇਹ ਨਾਟਕ ਜਾਮ ਦਾ ਖੂਬਸੂਰਤ ਮੈਟਾਫਰ ਸਿਰਜਦਾ ਹੈ। ਸੜਕ ਤੇ ਲੱਗੇ ਜਾਮ ਦੇ ਮੈਟਾਫ਼ਰ ਰਾਹੀਂ ਦਿਖਾਇਆ ਗਿਆ ਕਿ ਕਿਵੇਂ ਆਦਿ ਕਾਲ ਤੋਂ ਹੁਣ ਤੱਕ ਆਜ਼ਾਦੀ ਦੇ ਚੱਕਰਵਿਊ ਨੇ ਔਰਤ ਮਰਦ ਦੇ ਰਿਸ਼ਤੇ ਵਿੱਚ ਦਰਾਰਾਂ ਪੈਦਾ ਕੀਤੀਆਂ ਹਨ ਤੇ ਉਹ ਇੱਕ ਜੁੱਟ ਹੋਣ ਦੀ ਬਜਾਏ ਵਿਰੋਧੀ ਜੁੱਟ ਵਜੋਂ ਆਹਮਣੇ ਸਾਹਮਣੇ ਹੋ ਗਏ ਹਨ। ਜ਼ਿੰਦਗੀ ਦੇ ਜਾਮ ਨੂੰ ਰਲ ਕੇ ਹੀ ਪਾਰ ਕੀਤਾ ਜਾ ਸਕਦਾ ਹੈ। ਪ੍ਰੋ. ਗੁਰਮੁਖ ਸਿੰਘ, ਮੁਖੀ ਪੰਜਾਬੀ ਵਿਭਾਗ ਨੇ ਬੋਲਦਿਆਂ ਕਿਹਾ ਕਿ ਪਾਲੀ ਭੁਪਿੰਦਰ ਪੰਜਾਬੀ ਦਾ ਸਮਰੱਥ ਨਾਟਕਕਾਰ ਹੈ, ਉਸ ਦੇ ਵਿਸ਼ੇ ਹਮੇਸ਼ਾ ਬਹੁਤ ਹਟ ਕੇ ਹੁੰਦੇ ਹਨ। ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਡਾਕਟਰ ਗੁਰਸੇਵਕ ਲੰਬੀ ਨੇ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਤੇ ਦੱਸਿਆ ਕਿ ਪਾਲੀ ਭੁਪਿੰਦਰ ਨੇ ਨੌਂ ਸਾਲਾਂ ਬਾਅਦ ਪੰਜਾਬੀ ਰੰਗਮੰਚ ਵਿੱਚ ਵਾਪਸੀ ਕੀਤੀ ਹੈ। ਉਹਨਾਂ ਤੋਂ ਹੋਰ ਚੰਗੇ ਨਾਟਕਾਂ ਦੀ ਆਸ ਰਹੇਗੀ। ਡਾ. ਬਲਦੇਵ ਸਿੰਘ ਧਾਲੀਵਾਲ ਨੇ ਇਸ ਮੌਕੇ ਤੇ ਸੰਬੋਧਨ ਕਰਦਿਆਂ ਕਿਹਾ ਕਿ ਪਾਲੀ ਭੁਪਿੰਦਰ ਨੇ ਨਵੀਆਂ ਜੁਗਤਾਂ ਰਾਹੀਂ ਨਵਾਂ ਸੁਨੇਹਾ ਦਿੱਤਾ ਹੈ। ਇਸ ਤਰ੍ਹਾਂ ਦੀ ਬੋਲਡ ਭਾਸ਼ਾ ਵਿੱਚ ਪਾਲੀ ਭੁਪਿੰਦਰ ਹੀ ਗੱਲ ਕਰ ਸਕਦਾ ਹੈ। ਪਾਲੀ ਭੁਪਿੰਦਰ ਨੇ ਆਪਣੇ ਅਹਿਸਾਸ ਸਾਂਝੇ ਕਰਦਿਆਂ ਕਿਹਾ ਕਿ ਮੈਂ ਭਾਵੇਂ ਫਿਲਮਾਂ ਅਤੇ ਸੋਸ਼ਲ ਮੀਡੀਆ ਤੇ ਮਸ਼ਰੂਫ ਰਿਹਾ ਹਾਂ ਪਰ ਰੰਗਮੰਚ ਮੇਰੀ ਪਹਿਲੀ ਪਸੰਦ ਹੈ। ਪ੍ਰੋਗਰਾਮ ਦੌਰਾਨ ਰਾਹੁਲ ਦੇਵਗਨ ਤੇ ਹਰਪ੍ਰੀਤ ਦੇਵਗਨ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਪ੍ਰੋਫੈਸਰ ਕਿਰਪਾਲ ਕਜਾਕ, ਡਾ. ਰਜਿੰਦਰ ਪਾਲ ਬਰਾੜ, ਚਰਨਜੀਤ ਕੌਰ ਡਾ. ਦਰਸ਼ਨ ਆਸਟ ਆਦਿ ਹਾਜ਼ਰ ਸਨ।

Have something to say? Post your comment

 

More in Entertainment

ਪੰਜਾਬੀ ਗਾਇਕ ਮਨਿੰਦਰ ਦਿਓਲ ਵੀ ਪੰਜਾਬ ਦੀ ਮਦਦ ਵਿੱਚ ਆਏ ਸਾਹਮਣੇ

ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਹੋਏ ਪੰਜ ਤੱਤਾਂ ‘ਚ ਵਿਲੀਨ

ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

ਭੁਟਾਨੀ ਫਿਲਮਫੇਅਰ ਐਵਾਰਡਜ਼ ਪੰਜਾਬੀ 2025: ਸਰਗੁਨ ਮਹਿਤਾ ਨੇ ਪ੍ਰੈੱਸ ਕਾਨਫਰੈਂਸ ਵਿੱਚ ਕੀਤਾ ‘ਬਲੈਕ ਲੇਡੀ’ ਦਾ ਖੁਲਾਸਾ

ਤੀਆਂ ਦੇ ਤਿਉਹਾਰ ਮੌਕੇ ਔਰਤਾਂ ਨੇ ਖੂਬ ਰੌਣਕਾਂ ਲਾਈਆਂ 

ਅਦਾਕਾਰ ਵਰੁਣ ਧਵਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪਿੰਡ ਭੁਰਥਲਾ ਮੰਡੇਰ ਵਿਖੇ ਦਿਨ ਐਤਵਾਰ ਨੂੰ ਤੀਆਂ ਦਾ ਤਿਉਹਾਰ ਮਨਾਇਆ ਗਿਆ

ਮਮਤਾ ਡੋਗਰਾ ਸਟਾਰ ਆਫ਼ ਟ੍ਰਾਈਸਿਟੀ ਦੀ ਤੀਜ ਕਵੀਨ ਬਣੀ, ਡਿੰਪਲ ਦੂਜੇ ਸਥਾਨ 'ਤੇ ਅਤੇ ਸਿੰਮੀ ਗਿੱਲ ਤੀਜੇ ਸਥਾਨ 'ਤੇ ਰਹੀ

ਸਿੱਧੂ ਮੂਸੇਵਾਲਾ ਦਾ ‘ਸਾਈਨਡ ਟੂ ਗੌਡ ਵਰਲਡ ਟੂਰ’, ਅਗਲੇ ਸਾਲ ਹੋਵੇਗਾ

ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ